11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੀਆਂਪੁਰ ਨਹਿਰ ’ਤੇ ਪੁਲ ਚਾਲੂ ਕਰਨ ਮਗਰੋਂ ਸੁਰੱਖਿਆ ਪ੍ਰਬੰਧ ਕਰਨਾ ਭੁੱਲਿਆ ਮਹਿਕਮਾ

ਝਬਾਲ, 11 ਨਵੰਬਰ (ਸੁਖਦੇਵ ਸਿੰਘ)-ਪਿੰਡ ਮੀਆਂਪੁਰ ਨੇੜਿਓਂ ਲੰਘਦੀ ਅੱਪਰਬਾਰੀ ਦੁਆਬ ਨਹਿਰ ਉੱਪਰ ਬਣੇ ਪੁਲ ਨੂੰ ਸੰਬੰਧਿਤ ਮਹਿਕਮੇ ਵਲੋਂ ਆਵਾਜਾਈ ਲਈ ਚਾਲੂ ਤਾਂ ਕਰ ਦਿੱਤਾ ਗਿਆ ਹੈ, ਪਰ ਪੁਲ ਦੇ ਚੜ੍ਹਾਅ ਅਤੇ ਉਤਰਾਅ ਵਾਲੇ ਹਿੱਸੇ ’ਤੇ ਸੜਕ ਦੇ ਦੋਵੇਂ ਪਾਸੇ ਰੇਲਿੰਗ ਨਾ ਲਗਾਏ ਜਾਣ ਕਾਰਨ ਇਹ ਪੁਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਖ਼ਤਰੇ ਦਾ ਕਾਰਨ ਬਣਿਆ ਹੋਇਆ ਹੈ। ਪੁਲ ਦੇ ਦੋਵੇਂ ਪਾਸੇ ਲੋੜੀਂਦੇ ਸੁਰੱਖਿਆ ਪ੍ਰਬੰਧ ਨਾ ਹੋਣ ਕਰਕੇ ਇੱਥੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ।

Ad Position 21
No active advertisement
ਸੜਕ ਦੇ ਦੋਵੇਂ ਪਾਸੇ ਰੇਲਿੰਗ ਨਾ ਹੋਣ ਕਰਕੇ ਨੌਜਵਾਨਾਂ ਵਲੋਂ ਟਾਹਣੇ ਗੱਡ ਕੇ ਲਗਾਏ ਗਏ ਰਿਫਲੈਕਟਰ। ਤਸਵੀਰਾਂ: ਸੁਖਦੇਵ ਸਿੰਘ 12-11-2026
ਝਬਾਲ, 11 ਨਵੰਬਰ (ਸੁਖਦੇਵ ਸਿੰਘ)-ਪਿੰਡ ਮੀਆਂਪੁਰ ਨੇੜਿਓਂ ਲੰਘਦੀ ਅੱਪਰਬਾਰੀ ਦੁਆਬ ਨਹਿਰ ਉੱਪਰ ਬਣੇ ਪੁਲ ਨੂੰ ਸੰਬੰਧਿਤ ਮਹਿਕਮੇ ਵਲੋਂ ਆਵਾਜਾਈ ਲਈ ਚਾਲੂ ਤਾਂ ਕਰ ਦਿੱਤਾ ਗਿਆ ਹੈ, ਪਰ ਪੁਲ ਦੇ ਚੜ੍ਹਾਅ ਅਤੇ ਉਤਰਾਅ ਵਾਲੇ ਹਿੱਸੇ ’ਤੇ ਸੜਕ ਦੇ ਦੋਵੇਂ ਪਾਸੇ ਰੇਲਿੰਗ ਨਾ ਲਗਾਏ ਜਾਣ ਕਾਰਨ ਇਹ ਪੁਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਖ਼ਤਰੇ ਦਾ ਕਾਰਨ ਬਣਿਆ ਹੋਇਆ ਹੈ। ਪੁਲ ਦੇ ਦੋਵੇਂ ਪਾਸੇ ਲੋੜੀਂਦੇ ਸੁਰੱਖਿਆ ਪ੍ਰਬੰਧ ਨਾ ਹੋਣ ਕਰਕੇ ਇੱਥੇ ਕਿਸੇ ਵੀ ਸਮੇਂ ਵੱਡਾ ਹਾਦਸਾ ਵਾਪਰਨ ਦਾ ਖ਼ਦਸ਼ਾ ਬਣਿਆ ਹੋਇਆ ਹੈ। ਪੁਲ ਦੇ ਚੜ੍ਹਦਿਆਂ ਅਤੇ ਉਤਰਦਿਆਂ ਸੜਕ ’ਤੇ ਤਿੱਖਾ ਮੋੜ ਹੋਣ ਕਾਰਨ ਵਾਹਨ ਚਾਲਕਾਂ ਨੂੰ ਪਹਿਲਾਂ ਹੀ ਕਾਫ਼ੀ ਸਾਵਧਾਨੀ ਵਰਤਣੀ ਪੈਂਦੀ ਹੈ। ਇਸ ਤੋਂ ਇਲਾਵਾ ਸੜਕ ਦੇ ਦੋਵੇਂ ਪਾਸੇ ਮਿੱਟੀ ਦੀ ਭਰਾਈ ਨਾ ਹੋਣ ਅਤੇ ਰੇਲਿੰਗਾਂ ਦੀ ਘਾਟ ਕਾਰਨ ਸਥਿਤੀ ਹੋਰ ਵੀ ਖ਼ਤਰਨਾਕ ਬਣੀ ਹੋਈ ਹੈ। ਤੇਜ਼ ਰਫ਼ਤਾਰ ਆਉਣ ਵਾਲੇ ਵਾਹਨ ਚਾਲਕਾਂ ਲਈ ਮੋੜ ’ਤੇ ਵਾਹਨ ਸੰਭਾਲਣਾ ਮੁਸ਼ਕਿਲ ਹੋ ਸਕਦਾ ਹੈ । ਜਿਸ ਕਾਰਨ ਕਿਸੇ ਵੀ ਸਮੇਂ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਮਹਿਕਮੇ ਦੀ ਇਸ ਲਾਪਰਵਾਹੀ ਨੂੰ ਦੇਖਦਿਆਂ ਪਿੰਡ ਦੇ ਨੌਜਵਾਨਾਂ ਨੇ ਰਾਹਗੀਰਾਂ ਦੀ ਸੁਰੱਖਿਆ ਹਿੱਤ ਆਪਣੇ ਪੱਧਰ ‘ਤੇ ਉਪਰਾਲਾ ਕਰਦਿਆਂ ਪੁਲ ਦੇ ਦੋਵੇਂ ਪਾਸੇ ਰੁੱਖਾਂ ਦੇ ਟਾਹਣੇ ਗੱਡ ਕੇ ਰਿਫਲੈਕਟਰ ਲਗਾਏ ਹਨ ਤਾਂ ਜੋ ਰਾਤ ਵੇਲੇ ਆਉਣ-ਜਾਣ ਵਾਲੇ ਲੋਕਾਂ ਨੂੰ ਪੁਲ ਦਾ ਪਤਾ ਲੱਗ ਸਕੇ। ਇਸ ਗੰਭੀਰ ਸਮੱਸਿਆ ਸੰਬੰਧੀ ਮੰਡੀਕਰਨ ਬੋਰਡ ਦੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਜਾ ਚੁੱਕਾ ਹੈ। ਪਰ ਵਾਰ-ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੁਲ ਨੂੰ ਆਵਾਜਾਈ ਲਈ ਚਾਲੂ ਕਰ ਦਿੱਤਾ ਗਿਆ ਸੀ ਤਾਂ ਇਸ ਦੇ ਦੋਵੇਂ ਪਾਸੇ ਸੁਰੱਖਿਆ ਰੇਲਿੰਗਾਂ ਲਗਾਉਣ ਅਤੇ ਸੜਕ ਦੇ ਕਿਨਾਰਿਆਂ ’ਤੇ ਮਿੱਟੀ ਦੀ ਭਰਾਈ ਕਰਨ ਦਾ ਕੰਮ ਪਹਿਲਾਂ ਕਿਉਂ ਨਹੀਂ ਮੁਕੰਮਲ ਕੀਤਾ ਗਿਆ ? ਇਲਾਕਾ ਵਾਸੀਆਂ ਨੇ ਮੰਡੀਕਰਨ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਇ ਤੁਰੰਤ ਮੌਕੇ ਦਾ ਨਿਰੀਖਣ ਕਰਕੇ ਪੁਲ ਦੇ ਦੋਵੇਂ ਪਾਸੇ ਮਜ਼ਬੂਤ ਸੁਰੱਖਿਆ ਰੇਲਿੰਗ ਲਗਾਈ ਜਾਵੇ ਅਤੇ ਪਾਸਿਆਂ ’ਤੇ ਮਿੱਟੀ ਦੀ ਭਰਾਈ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਅਗਲੀ ਖ਼ਬਰ ਜ਼ਹਿਰੀਲੀ ਦਵਾਈ ਪੀ ਕੇ ਵਿਅਕਤੀ ਨੇ ਕੀਤੀ ਜੀਵਨ ਲੀਲ੍ਹਾ ਖ਼ਤਮ
Ad Position 24