12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਜ਼ਿਲ੍ਹੇ ਵਿਚ ਈ.ਵੀ.ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ. ਵੀ.

Ad Position 21
No active advertisement
ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ਈ.ਵੀ.ਐੱਮਜ਼ ਦੀ ਪਹਿਲੇ ਪੱਧਰ ਦੀ ਜਾਂਚ ਸ਼ੁਰੂ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਨਿਰਮਲ ਓਸੇਪਚਨ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁੰਮਾਇੰਦਿਆਂ ਦੀ ਹਾਜ਼ਰੀ ਵਿਚ ਈ.ਵੀ.ਐਮ ਵੇਅਰਹਾਊਸ ਖੋਲ੍ਹਿਆ ਗਿਆ। ਇਸ ਜਾਂਚ ਦੌਰਾਨ ਬੈਲਟ ਯੂਨਿਟ, ਕੰਟਰੋਲ ਯੂਨਿਟ ਅਤੇ ਵੋਟਰ ਵੈਰੀਫਾਇਏਬਲ ਪੇਪਰ ਆਡਿਟ ਟ੍ਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਉਪਲਬੱਧਤਾ ਅਤੇ ਸਥਿਤੀ ਦੀ ਸਮੀਖਿਆ ਕੀਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਮੁੱਚੀ ਪ੍ਰਕਿਰਿਆ ਦੀ ਨਿਗਰਾਨੀ ਲਈ ਰਾਜੇਸ਼ ਕੁਮਾਰ, ਅੰਡਰ ਸੈਕਟਰੀ ਅਤੇ ਉਦਿਤਾ ਕੰਡਪਾਲ, ਐਸ.ਓ ਨੂੰ ਭਾਰਤ ਚੋਣ ਕਮਿਸ਼ਨ ਵੱਲੋ ਚੈਕਿੰਗ ਲਈ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਜਾਂਚ ਅਗਾਮੀ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦਾ ਇਕ ਅਹਿਮ ਹਿੱਸਾ ਹੈ, ਜਿਸ ਦਾ ਮੁੱਖ ਉਦੇਸ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐੱਮਜ਼ ਦੀ ਸਹੀ ਜਾਂਚ, ਭਰੋਸੇਯੋਗਤਾ ਅਤੇ ਚੋਣਾਂ ਲਈ ਉਨ੍ਹਾਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਜਿਵੇਂ ਆਮ ਆਦਮੀ ਪਾਰਟੀ ਤੋਂ ਐੱਮ.ਐੱਸ ਰੰਧਾਵਾ, ਭਾਰਤੀ ਜਨਤਾ ਪਾਰਟੀ ਤੋਂ ਪੂਰਨ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਬਰਕਤ ਸਿੰਘ ਵੋਹਰਾ, ਸੀ.ਪੀ.ਆਈ. (ਐੱਮ) ਤੋਂ ਕਾ. ਹੀਰਾ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਅਕਾਸ਼ਦੀਪ ਸਿੰਘ ਆਦਿ ਨੁੰਮਾਇੰਦਿਆਂ ਦੀ ਸ਼ਮੂਲੀਅਤ ਨੂੰ ਵੀ ਯਕੀਨੀ ਬਣਾਇਆ ਗਿਆ, ਤਾਂ ਜੋ ਸਮੁੱਚੀ ਪ੍ਰਕਿਰਿਆ ਵਿਚ ਪਾਰਦਰਸ਼ਤਾ ਬਣਾਈ ਰੱਖੀ ਜਾ ਸਕੇ। ਇਹ ਪ੍ਰਕਿਰਿਆ ਤਕਰੀਬਨ 20 ਤੋਂ 25 ਦਿਨ ਤੱਕ ਚੱਲੇਗੀ। ਇਸ ਦੌਰਾਨ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲਦੀ ਰੱਖਣ ਲਈ ਉਹ ਆਪਣੀ ਹਾਜ਼ਰੀ ਰੋਜ਼ਾਨਾ ਦੇਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਾ) ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ, ਚੋਣ ਕਾਨੂੰਗੋ ਦਿਲਬਾਗ ਸਿੰਘ, ਮਨਮੋਹਨ ਸਿੰਘ ਤੇ ਸੰਜੇ ਮਲਹੋਤਰਾ ਤੋਂ ਇਲਾਵਾ ਗੁਰਪ੍ਰੀਤ ਸਿੰਘ ਅਤੇ ਚੋਣ ਦਫਤਰ ਦਾ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਰੇਡੀਓਗ੍ਰਾਫ਼ਰਾਂ ਨੇ ਵਿਸ਼ਵ ਰੇਡੀਓਗ੍ਰਾਫਰ ਦਿਵਸ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰਾ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24