12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਝਬਾਲ ਦੇ ਇੰਟਰਨੈਸ਼ਨਲ ਪੈਲੇਸ ਵਿਚ ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਜਾਗਰੂਕ ਕਰਨ ਲਈ ਅੱਜ ਪਹੁੰਚਣਗੇ ਬੀਬਾ ਹਰਸਿਮਰਤ ਕੌਰ ਬਾਦਲ - ਕੰਚਨਪ੍ਰੀਤ ਕੌਰ

ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਬੀਬੀਆਂ ਨੂੰ ਜਾਗਰੂਕ ਕਰਨ ਲਈ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਇੰਟਰਨੈਸ਼ਨਲ ਪੈਲੇਸ ਵਿਖੇ ਇਕ ਵਿਸ਼ਾਲ ਰੈਲੀ ਹੋ ਰਹੀ ਹੈ। ਇਸ ਰੈਲੀ ਵਿਚ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਔਰਤਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਸ਼ਿਆਂ ਦੇ ਵਧੇ ਪ੍ਰਕੋਪ ਬਾਰੇ ਜਾਗਰੂਕ ਕਰਨਗੇ।

Ad Position 21
No active advertisement
ਅਜੀਤ ਡੈਸਕ 13-11-2026
ਤਰਨ ਤਾਰਨ, 12 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਰੋਕਣ ਅਤੇ ਬੀਬੀਆਂ ਨੂੰ ਜਾਗਰੂਕ ਕਰਨ ਲਈ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ ਤਹਿਤ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕਸਬਾ ਝਬਾਲ ਵਿਖੇ ਹਲਕਾ ਇੰਚਾਰਜ ਬੀਬਾ ਕੰਚਨਪ੍ਰੀਤ ਕੌਰ ਦੀ ਅਗਵਾਈ ਵਿਚ ਇੰਟਰਨੈਸ਼ਨਲ ਪੈਲੇਸ ਵਿਖੇ ਇਕ ਵਿਸ਼ਾਲ ਰੈਲੀ ਹੋ ਰਹੀ ਹੈ। ਇਸ ਰੈਲੀ ਵਿਚ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਔਰਤਾਂ ਨੂੰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਨਸ਼ਿਆਂ ਦੇ ਵਧੇ ਪ੍ਰਕੋਪ ਬਾਰੇ ਜਾਗਰੂਕ ਕਰਨਗੇ। ਇਸ ਮੌਕੇ ਜਾਣਕਾਰੀ ਦਿੰਦਿਆਂ ਹਲਕਾ ਤਰਨ ਤਾਰਨ ਦੇ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਨੇ ਪੰਜਾਬ ਦੀ ਜਵਾਨੀ ਨੂੰ ਤਾਂ ਖ਼ਤਮ ਕਰ ਦਿੱਤਾ ਹੈ, ਰੋਜ਼ਾਨਾ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਵੀ ਆਰਥਿਕ ਪੱਖੋਂ ਵੀ ਖ਼ਤਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਔਰਤਾਂ ਅੱਗੇ ਆ ਕੇ ਨਸ਼ਿਆਂ ਦੇ ਵਧ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਵੱਡਾ ਕਦਮ ਚੁੱਕੀਏ। ਉਨ੍ਹਾਂ ਹਲਕਾ ਤਰਨ ਤਾਰਨ ਦੀਆਂ ਮਾਵਾਂ–ਭੈਣਾਂ ਅਤੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਅੱਜ 13 ਨਵੰਬਰ ਨੂੰ ਵੱਡੀ ਗਿਣਤੀ ਵਿਚ ਝਬਾਲ ਵਿਖੇ ਪਹੁੰਚ ਕੇ ਇਸ ਨਸ਼ੇ ਦੇ ਖ਼ਿਲਾਫ਼ ਕੀਤੀ ਜਾ ਰਹੀ ਰੈਲੀ ਦਾ ਹਿੱਸਾ ਬਣਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਹੋਈ ਮੁੱਢਲੀ ਪ੍ਰਕਾਸ਼ਨਾ ਅਗਲੀ ਖ਼ਬਰ ਮਾਝਾ ਕਾਲਜ ਫਾਰ ਵੂਮੈਨ ਵਿਖੇ ਸਿਲਾਈ ਮਸ਼ੀਨਾਂ ਦੀ ਇਕ ਰੋਜ਼ਾ ਵਰਕਸ਼ਾਪ
Ad Position 24