ਦਾਤਰ ਦੀ ਨੋਕ ’ਤੇ ਮੋਟਰਸਾਈਕਲ ਖੋਹਿਆ
ਤਰਨ ਤਾਰਨ, 12 ਨਵੰਬਰ (ਇਕਬਾਲ ਸਿੰਘ ਸੋਢੀ)—ਦਾਤਰ ਦੀ ਨੋਕ ’ਤੇ ਮੋਟਰਸਾਈਕਲ ਖੋਹਣ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਗਰੂਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਝਬਾਲ ਕਲਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ ਨੰਬਰੀ ਏ.
ਤਰਨ ਤਾਰਨ, 12 ਨਵੰਬਰ (ਇਕਬਾਲ ਸਿੰਘ ਸੋਢੀ)—ਦਾਤਰ ਦੀ ਨੋਕ ’ਤੇ ਮੋਟਰਸਾਈਕਲ ਖੋਹਣ ’ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਗਰੂਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਝਬਾਲ ਕਲਾਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਮੋਟਰਸਾਈਕਲ ਨੰਬਰੀ ਏ.ਐਫ ਹੀਰੋ ਡੀਲੈਕਸ ਜੋ ਉਸ ਨੇ ਨਵਾਂ ਲਿਆ ਸੀ ਅਤੇ ਜਿਸ ਦਾ ਨੰਬਰ ਅਜੇ ਆਉਣ ਵਾਲਾ ਹੈ, ’ਤੇ ਸਵਾਰ ਹੋ ਕੇ ਪਿੰਡ ਠੱਠੇ ਤੋਂ ਟਾਈਪ ਕਰਵਾ ਕੇ ਵਾਪਿਸ ਆ ਰਹਾ ਸੀ ਤਾਂ ਰਸਤੇ ਵਿਚ ਰਾਜਬੀਰ ਸਿੰਘ ਉਰਫ਼ ਰਾਜੂ ਪੁੱਤਰ ਬੈਗੀ ਸਿੰਘ ਵਾਸੀ ਝਬਾਲ ਖੁਰਦ ਨੇ ਉਸ ਨੂੰ ਨੂੰ ਦਾਤਰ ਦਿਖਾ ਕੇ ਮੋਟਰਸਾਈਕਲ ਖੋਹ ਲਿਆ। ਇਸ ਸੰਬੰਧੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਰਾਜਬੀਰ ਸਿੰਘ ਉਰਫ਼ ਰਾਜੂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।