13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਰਾਲੀ ਦੇ ਧੂੰਏਂ ਨੂੰ ਲੈ ਕੇ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਨਾ ਕਰੇ ਭਾਜਪਾ - ਛੱਜਲਵੱਡੀ

ਖਡੂਰ ਸਾਹਿਬ, 13 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਪਰਾਲੀ ਦੇ ਧੂੰਏਂ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਪਰਾਲੀ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਦੇਸ਼ ਦਾ ਅੰਨ ਭੰਡਾਰ ਭਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 14-11-2026
ਖਡੂਰ ਸਾਹਿਬ, 13 ਨਵੰਬਰ (ਰਸ਼ਪਾਲ ਸਿੰਘ ਕੁਲਾਰ)- ਪਰਾਲੀ ਦੇ ਧੂੰਏਂ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਭਾਜਪਾ ਆਗੂਆਂ ਨੂੰ ਪਰਾਲੀ ਦੇ ਮੁੱਦੇ ’ਤੇ ਪੰਜਾਬ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰਨ ਦੀ ਬਜਾਏ ਤੱਥਾਂ ਦੇ ਆਧਾਰ ’ਤੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਦੇਸ਼ ਦਾ ਅੰਨ ਭੰਡਾਰ ਭਰਨ ਲਈ ਦਿਨ-ਰਾਤ ਮਿਹਨਤ ਕਰਦੇ ਹਨ ਅਤੇ ਕਿਸਾਨਾਂ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ ਸਤਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਉਪਰਾਲੇ ਕੀਤੇ ਗਏ ਹਨ। ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਅਤੇ ਇਸ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਜਾਗਰੂਕ ਕਰਨ ਦੇ ਨਾਲ-ਨਾਲ ਖੇਤੀਬਾੜੀ ਮਸ਼ੀਨਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ ਗਏ ਹਨ। ਇਸਦਾ ਨਤੀਜਾ ਹੈ ਕਿ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹੁਣ ਅਜਿਹੇ ਮਾਮਲੇ ਪਹਿਲਾਂ ਦੇ ਮੁਕਾਬਲੇ ਕਾਫ਼ੀ ਘੱਟ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਇਕ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ। ਭਾਜਪਾ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਵਿਰੁੱਧ ਬਿਆਨਬਾਜ਼ੀ ਕਰਨ ਦੀ ਬਜਾਏ ਦਿੱਲੀ ਸਮੇਤ ਹੋਰਨਾਂ ਸੂਬਿਆਂ ਵਿਚ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ । ਇਸ ਮੌਕੇ ਉਨ੍ਹਾਂ ਨਾਲ ਜਥੇਦਾਰ ਰਾਮ ਸਿੰਘ ਨਾਗੋਕੇ, ਸੁਖਵਿੰਦਰ ਸਿੰਘ ਗੋਲਡੀ, ਜਸਪ੍ਰੀਤ ਸਿੰਘ ਜੱਸੂ, ਕੁਲਬੀਰ ਸਿੰਘ ਪੁਰੇਵਾਲ, ਕਵਲਜੀਤ ਸਿੰਘ ਨਾਗੋਕੇ, ਸਾਹਿਬ ਸਿੰਘ ਛੱਜਲਵੱਡੀ ਆਦਿ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਖੇਮਕਰਨ ਪੁਲਿਸ ਵਲੋਂ ਅਫ਼ੀਮ ਅਤੇ ਪਿਸਟਲ ਬਰਾਮਦ
Ad Position 24