ਜ਼ਿਲ੍ਹਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਸਮੇਤ
9 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਐੱਸ.ਆਈ. ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਟੋਲ ਪਲਾਜਾ ਮੰਨਣ ਨਜ਼ਦੀਕ ਤੋਂ ਮੇਜਰ ਸਿੰਘ ਪੁੁੱਤਰ ਪ੍ਰਗਟ ਸਿੰਘ ਵਾਸੀ ਮੰਨਣ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਅਤੇ 500 ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਗਸ਼ਤ ਦੌਰਾਨ ਉਨ੍ਹਾਂ ਵਰਿੰਦਰ ਸਿੰਘ ਪੁੱਤਰ ਮਾਨ ਸਿੰਘ ਵਾਸੀ ਪੱਤੀ ਲੰਮਿਆ ਕੀ ਖਡੂਰ ਸਾਹਿਬ ਅਤੇ ਅਮਰਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪੱਤੀ ਲੰਮਿਆ ਕੀ ਨੂੰ ਨਸ਼ੇ ਦਾ ਸੇਵਨ ਕਰਦੇ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਸਿਲਵਰ ਪੇਪਰ ਦੀ ਬਣੀ ਪੰਨੀ, 10 ਰੁਪਏ ਦਾ ਨੋਟ ਦੀ ਬਣਾਈ ਪਾਈਪ ਅਤੇ ਲਾਇਟਰ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਪੁੱਲ ਮਹਿੰਦੀਪੁਰ ਨਜ਼ਦੀਕ ਤੋਂ ਪਿ੍ੰਸ ਪੁੱਤਰ ਸਤਨਾਮ ਸਿੰਘ ਵਾਸੀ ਅਮਰਕੋਟ ਹਾਲ ਵਾਸੀ ਖੇਮਕਰਨ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਮਹਿੰਦੀਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਇਨ੍ਹਾਂ ਪਾਸੋਂ ਇਕ ਲਾਈਟਰ, ਸਿਲਵਰ ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰੇਲਵੇ ਸਟੇਸ਼ਨ ਪੱਟੀ ਨਜ਼ਦੀਕ ਤੋਂ ਝਾੜੀਆਂ ਵਿਚ ਲੁੱਕ ਕੇ ਨਸ਼ੇ ਦਾ ਸੇਵਨ ਕਰ ਰਹੇ ਮੁਕੱਦਰ ਸਿੰਘ ਪੁੱਤਰ ਅਮਰਨਾਥ ਸਿੰਘ ਵਾਸੀ ਧਾਰੂ ਵਾਲੀ ਬਸਤੀ ਪੱਟੀ, ਸ਼ਿਵਾ ਪੁੱਤਰ ਜੱਸਾ ਸਿੰਘ ਵਾਸੀ ਵਾਰਡ ਨੰਬਰ 8 ਪੱਟੀ ਅਤੇ ਬੌਬੀ ਪੁੱਤਰ ਬੱਗੀ ਵਾਸੀ ਬਰੜ ਮੁਹੱਲਾ ਵਾਰਡ ਨੰਬਰ 6 ਪੱਟੀ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਪਾਸੋਂ ਇਕ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐਸ. ਐੱਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।