ਮੈਰਿਟ ਦੇ ਆਧਾਰ ’ਤੇ ਹੀ ਮਿਲੇਗੀ ਟਿਕਟ, ਕਿਸੇ ਦੀ ਸਿਫ਼ਾਰਸ਼ ਜਾਂ ਰਿਸ਼ਤੇਦਾਰੀ ਨਹੀਂ ਚੱਲੇਗੀ - ਸਚਿਨ ਪਾਇਲਟ
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਅਤੇ ਟਿਕਟਾਂ ਦੀ ਵੰਡ ਸਮੇਂ ਕਿਸੇ ਦੀ ਸਿਫ਼ਾਰਸ਼, ਰਿਸ਼ਤੇਦਾਰੀ ਜਾਂ ਕਿਸੇ ਹੋਰ ਕਿਸਮ ਦੇ ਦਬਾਅ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ, ਸਗੋਂ ਉਸ ਆਗੂ ਨੂੰ ਹੀ ਮੌਕਾ ਮਿਲੇਗਾ ਜੋ ਆਪਣੇ ਹਲਕੇ ਵਿਚ ਲੋਕਾਂ ਦਾ ਭਰੋਸਾ ਜਿੱਤਣ ਦੇ ਨਾਲ-ਨਾਲ ਪਾਰਟੀ ਪ੍ਰਤੀ ਵਫਾਦਾਰ ਹੋਵੇਗ ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਤਰਨ ਤਾਰਨ ਵਿਖੇ ਪਾਰਟੀ ਦੇ ਸੀਨੀਅਰ ਆਗੂਆ ਅਤੇ ਸਰਗਰਮ ਵਰਕਰਾਂ ਨੂੰ ਸੰਬੰਧੋਨ ਕਰਦਿਆ ਕੀਤਾ। ਦੱਸ ਦੇਈਏ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀ ਜਥੇਬੰਦਕ ਸਥਿਤੀ, ਲੋਕਾਂ ਦੇ ਰੁਝਾਨ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ ਇੰਚਾਰਜ ਸੂਰਜ ਠਾਕੁਰ ਤਰਨ ਤਾਰਨ ਪੁੱਜੇ, ਜਿੱਥੇ ਉਨ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ, ਸੀਨੀਅਰ ਆਗੂਆਂ ਅਤੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕਰਕੇ ਚੋਣ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)–ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ ਅਤੇ ਟਿਕਟਾਂ ਦੀ ਵੰਡ ਸਮੇਂ ਕਿਸੇ ਦੀ ਸਿਫ਼ਾਰਸ਼, ਰਿਸ਼ਤੇਦਾਰੀ ਜਾਂ ਕਿਸੇ ਹੋਰ ਕਿਸਮ ਦੇ ਦਬਾਅ ਨੂੰ ਤਰਜੀਹ ਨਹੀਂ ਦਿੱਤੀ ਜਾਵੇਗੀ, ਸਗੋਂ ਉਸ ਆਗੂ ਨੂੰ ਹੀ ਮੌਕਾ ਮਿਲੇਗਾ ਜੋ ਆਪਣੇ ਹਲਕੇ ਵਿਚ ਲੋਕਾਂ ਦਾ ਭਰੋਸਾ ਜਿੱਤਣ ਦੇ ਨਾਲ-ਨਾਲ ਪਾਰਟੀ ਪ੍ਰਤੀ ਵਫਾਦਾਰ ਹੋਵੇਗ ਇਹ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਨੇ ਤਰਨ ਤਾਰਨ ਵਿਖੇ ਪਾਰਟੀ ਦੇ ਸੀਨੀਅਰ ਆਗੂਆ ਅਤੇ ਸਰਗਰਮ ਵਰਕਰਾਂ ਨੂੰ ਸੰਬੰਧੋਨ ਕਰਦਿਆ ਕੀਤਾ। ਦੱਸ ਦੇਈਏ ਕਿ ਅਗਾਮੀ ਵਿਧਾਨ ਸਭਾ ਚੋਣਾਂ ਲਈ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀ ਜਥੇਬੰਦਕ ਸਥਿਤੀ, ਲੋਕਾਂ ਦੇ ਰੁਝਾਨ ਅਤੇ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਸਹਿ ਇੰਚਾਰਜ ਸੂਰਜ ਠਾਕੁਰ ਤਰਨ ਤਾਰਨ ਪੁੱਜੇ, ਜਿੱਥੇ ਉਨ੍ਹਾਂ ਲੋਕ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ, ਸੀਨੀਅਰ ਆਗੂਆਂ ਅਤੇ ਬਲਾਕ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕਰਕੇ ਚੋਣ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੇ ਉੱਦਮ ਸਦਕਾ ਹੋਈ ਮੀਟਿੰਗ ਦੌਰਾਨ ਹਲਕਾ ਤਰਨ ਤਾਰਨ, ਖਡੂਰ ਸਾਹਿਬ, ਪੱਟੀ, ਖੇਮਕਰਨ, ਜ਼ੀਰਾ, ਜੰਡਿਆਲਾ ਗੁਰੂ, ਬਾਬਾ ਬਕਾਲਾ ਸਾਹਿਬ, ਸੁਲਤਾਨਪੁਰ ਲੋਧੀ ਅਤੇ ਕਪੂਰਥਲਾ ਵਿਧਾਨ ਸਭਾ ਹਲਕਿਆਂ ਦੀ ਸਿਆਸੀ ਸਥਿਤੀ, ਪਾਰਟੀ ਦੀ ਮੌਜੂਦਾ ਕਾਰਗੁਜ਼ਾਰੀ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ, ਲੋਕਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਦੀ ਮਜ਼ਬੂਤੀ ਬਾਰੇ ਆਗੂਆਂ ਤੋਂ ਜਾਣਕਾਰੀ ਹਾਸਲ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੇ ਸਪੱਸ਼ਟ ਕੀਤਾ ਕਿ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰਨਾ ਹਰੇਕ ਦਾ ਅਧਿਕਾਰ ਹੈ ਅਤੇ ਪਹਿਲਾਂ ਸਾਰੇ ਆਗੂ ਚੰਡੀਗੜ੍ਹ ਜਾ ਕੇ ਆਪਣਾ ਦਾਅਵਾ ਪੇਸ਼ ਕਰਦੇ ਸਨ, ਪ੍ਰੰਤੂ ਇਸ ਵਾਰ ਉਨ੍ਹਾਂ ਵਲੋਂ ਖੁਦ ਹਲਕਿਆਂ ਵਿਚ ਜਾ ਕੇ ਵਰਕਰਾਂ ਦੇ ਸੁਝਾਏ ਲਏ ਜਾ ਰਹੇ ਹਨ। (ਬਾਕੀ ਸਫ਼ਾ 6 ’ਤੇ)