ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਕਰਵਾਏ
ਹਰੀਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਚਾਰਕ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਪਗ 180 ਬੱਚਿਆਂ ਨੇ ਭਾਗ ਲਿਆ।
ਹਰੀਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-ਬਾਬਾ ਰਤਨ ਦੇਵ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਚਾਰਕ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਰਾਠੀਕੇ ਸਾਹਿਬ ਮਰਹਾਣਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ, ਗੁਰਬਾਣੀ ਕੰਠ ਅਤੇ ਕਵਿਤਾ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਲਗਪਗ 180 ਬੱਚਿਆਂ ਨੇ ਭਾਗ ਲਿਆ। ਦਸਤਾਰ ਦੁਮਾਲਾ ਮੁਕਾਬਲੇ ਵਿਚ ਚਾਰ ਗਰੁੱਪ ਬਣਾਏ ਗਏ ਤੇ ਕਵਿਤਾ ਅਤੇ ਗੁਰਬਾਣੀ ਕੰਠ ਮੁਕਾਬਲੇ ਵਿਚ ਦੋ ਗਰੁੱਪ ਸੀਨੀਅਰ ਜੂਨੀਅਰ ਬਣਾਏ ਗਏ। ਕਵਿਤਾ ਮੁਕਾਬਲੇ ਜੂਨੀਅਰ ਗਰੁੱਪ ਵਿਚੋਂ ਅਵਨੀਤ ਕੌਰ ਨੇ ਪਹਿਲਾ, ਗੁਰਮੁਖ ਸਿੰਘ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਨੇ ਦੂਸਰਾ, ਮਹਿਕਪ੍ਰੀਤ ਕੌਰ ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਨੇ ਤੀਸਰਾ ਅਤੇ ਸੀਨੀਅਰ ਗਰੁੱਪ ਵਿਚੋਂ ਰਵਨੀਤ ਕੌਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਨੇ ਪਹਿਲਾ, ਖੁਸ਼ਦੀਪ ਕੌਰ ਗੁਰੂ ਅਰਜਨ ਦੇਵ ਖਾਲਸਾ ਸਕੂਲ ਚੌਹਲਾ ਸਾਹਿਬ ਅਤੇ ਰਾਜਦੀਪ ਕੌਰ ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਦਮਨਪ੍ਰੀਤ ਕੌਰ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਨੇ ਪਹਿਲਾ, ਗੁਰਨੂਰ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਨੌਸ਼ਹਿਰਾ ਪੰਨੂੰਆਂ ਨੇ ਦੂਸਰਾ, ਹਰਪ੍ਰੀਤ ਸਿੰਘ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ, ਜਸਪ੍ਰੀਤ ਸਿੰਘ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਰਹਾਣਾ ਨੇ ਤੀਸਰਾ, ਅਰਮਾਨਦੀਪ ਸਿੰਘ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਨੇ ਵਿਸ਼ੇਸ਼, ਗੁਰਜਿੰਦਰ ਸਿੰਘ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਰਹਾਣਾ ਨੇ ਪਹਿਲਾ ਗੁਰਸ਼ਰਨ ਸਿੰਘ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਨੇ ਦੂਸਰਾ, ਅਮਨਦੀਪ ਸਿੰਘ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਰਹਾਣਾ ਨੇ ਤੀਸਰਾ ਸੁਖਮਨਪ੍ਰੀਤ ਸਿੰਘ, ਜੁਗਰਾਜ ਸਿੰਘ ਗੁਰੂ ਅਰਜਨ ਦੇਵ ਸਕੂਲ ਚੋਹਲਾ ਸਾਹਿਬ, ਸੰਤ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ ਨੇ ਵਿਸ਼ੇਸ਼ ਸਥਾਨ ਹਾਸਲ ਕਰਕੇ ਸਕੂਲ ਅਧਿਆਪਕ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਇਨ੍ਹਾਂ ਸਾਰਿਆਂ ਬੱਚਿਆਂ ਨੂੰ ਸ਼ੀਲਡਾਂ ਧਾਰਮਿਕ ਸਾਹਿਤ ਅਤੇ ਬਾਕੀ ਭਾਗ ਲੈਣ ਵਾਲੇ ਸਮੂਹ ਬੱਚਿਆਂ ਨੂੰ ਮੈਡਲ ਦੇ ਕੇ ਹੌਸਲਾ ਅਫਜਾਈ ਕੀਤੀ ਗਈ । ਇਸ ਮੌਕੇ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਪਰਮਪਾਲ ਸਿੰਘ ਸਭਰਾ ਸਿੱਖ ਚਿੰਤਕ, ਭਾਈ ਹਰਚਰਨ ਸਿੰਘ ਉਬੋਕੇ, ਭਾਈ ਤਸਵੀਰ ਸਿੰਘ ਮਰਹਾਣਾ, ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਮੀਤ ਪ੍ਰਧਾਨ ਹੀਰਾ ਸਿੰਘ ਸੋਹਲ, ਸਕੱਤਰ ਨਿਰਮਲ ਸਿੰਘ ਸੁਰ ਸਿੰਘ, ਖਜਾਨਚੀ ਗੁਰਜੰਟ ਸਿੰਘ ਭਿੱਖੀਵਿੰਡ, ਮੁੱਖ ਬੁਲਾਰੇ ਭਾਈ ਸੁਖਵਿੰਦਰ ਸਿੰਘ ਖਾਲੜਾ, ਭਾਈ ਅਮਨਦੀਪ ਸਿੰਘ ਸਭਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ, ਬਾਬਾ ਗੁਰਦਾਸ ਸਿੰਘ, ਬਿਕਰਮਜੀਤ ਸਿੰਘ, ਬੀਬੀ ਗੁਰਵਿੰਦਰ ਕੌਰ, ਬੀਬੀ ਭੁਪਿੰਦਰ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ, ਸਰਪੰਚ ਗੁਰਦਿਆਲ ਸਿੰਘ, ਮਨਜੀਤ ਸਿੰਘ ਅਤੇ ਗੁਰਬਾਣੀ ਕੰਠ ਮੁਕਾਬਲੇ ਵਿਚ ਜਜਮੈਂਟ ਦੀਆਂ ਸੇਵਾਵਾਂ ਭਾਈ ਦਵਿੰਦਰ ਸਿੰਘ ਕੈਰੋਂ ਪ੍ਰਚਾਰਕ, ਭਾਈ ਰਾਮਵੀਰ ਸਿੰਘ ਅਤੇ ਦਸਤਾਰ ਦੁਮਾਲਾ ਮੁਕਾਬਲੇ ਵਿਚ ਭਾਈ ਨਿੰਦਰਪਾਲ ਸਿੰਘ ਮਖੂ, ਵਜੀਰ ਸਿੰਘ ਆਸਲ ਹਰਮਨਦੀਪ ਸਿੰਘ, ਸੁਖਮਨਦੀਪ ਸਿੰਘ, ਹੁਸਨਦੀਪ ਸਿੰਘ, ਅਰਮਾਨਦੀਪ ਸਿੰਘ ਭਿੱਖੀਵਿੰਡ, ਵਿਸ਼ਾਲ ਸਿੰਘ, ਮਨਵੀਰ ਸਿੰਘ, ਆਕਾਸ਼ਦੀਪ ਸਿੰਘ, ਗਗਨਦੀਪ ਸਿੰਘ ਰਣਬੀਰ ਸਿੰਘ ਵੀਰਮ, ਹਰਪ੍ਰੀਤ ਸਿੰਘ ਅਤੇ ਹਰਜੀਤ ਸਿੰਘ ਲਹਿਰੀ ਨੇ ਬਖੂਬੀ ਨਿਭਾਈ। ਇਹਨਾਂ ਮੁਕਾਬਲਿਆਂ ਦੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਭਾਈ ਈਸ਼ਰ ਸਿੰਘ ਸਰਕਾਰੀ ਹਾਈ ਸਕੂਲ ਮਰਹਾਣਾ, ਸੰਤ ਬਾਬਾ ਤਾਰਾ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭੱਠਲ ਸਹਿਜਾ ਸਿੰਘ, ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸਕੂਲ ਨੌਸ਼ਹਿਰਾਂ ਪੰਨੂੰਆਂ, ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ, ਗੁਰੂ ਅਰਜਨ ਦੇਵ ਪਬਲਿਕ ਸਕੂਲ, ਗੁਰੂ ਅਰਜਨ ਦੇਵ ਖਾਲਸਾ ਸਕੂਲ ਚੋਹਲਾ ਸਾਹਿਬ ਦੇ ਅਧਿਆਪਕਾਂ ਦਾ ਵੀ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ ।