ਰੰਧਾਵਾ ਕਲੀਨਿਕ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ
ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)—ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੰਧਾਵਾ ਈ. ਐੱਨ.
ਤਰਨ ਤਾਰਨ, 13 ਨਵੰਬਰ (ਪਰਮਜੀਤ ਜੋਸ਼ੀ)—ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਮੌਕੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਰੰਧਾਵਾ ਈ.ਐੱਨ.ਟੀ ਅਤੇ ਬੱਚਿਆਂ ਦੇ ਕਲੀਨਿਕ ਸਾਹਮਣੇ ਬਿਜਲੀ ਘਰ ਤਰਨ ਤਾਰਨ ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਿਚ ਵੱਖ-ਵੱਖ ਖੇਡਾਂ ਦੀ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਬੱਚਿਆਂ ਨੂੰ ਗਿਫਟ ਦਿੱਤੇ ਗਏ। ਇਸ ਮੌਕੇ ਬੱਚਿਆਂ ਦੇ ਮਾਹਰ ਡਾਕਟਰ ਸੁਪਿ੍ਯਾ ਰੰਧਾਵਾ ਨੇ ਦੱਸਿਆ ਕਿ ਪੰਡਿਤ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ ਅਤੇ ਬੱਚੇ ਉਨ੍ਹਾਂ ਨੂੰ ਪਿਆਰ ਨਾਲ ‘ਚਾਚਾ ਨਹਿਰੂ’ ਕਹਿੰਦੇ ਸਨ,ਉਨ੍ਹਾਂ ਦੀ ਯਾਦ ਵਿਚ 14 ਨਵੰਬਰ ਨੂੰ ਦੇਸ਼ ਭਰ ਵਿਚ ਬਾਲ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਲੀਨਿਕ ਵਿਖੇ ਆਉਣ ਵਾਲੇ ਬੱਚਿਆਂ ਨਾਲ ਬਾਲ ਦਿਵਸ ਨੂੰ ਮਨਾਇਆ ਗਿਆ ਹੈ ਅਤੇ ਬੱਚਿਆਂ ਦੇ ਮਾਪਿਆਂ ਨੂੰ ਬੱਚਿਆਂ ਦੀ ਸਿਹਤ ਸੰਭਾਲ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਬੱਚਿਆਂ ਵਿਚ ਵੱਖ-ਵੱਖ ਗੇਮਾਂ ਕਰਵਾਈਆਂ ਗਈਆਂ ਅਤੇ ਉਨ੍ਹਾਂ ਨੂੰ ਮਠਿਆਈਆਂ ਅਤੇ ਗਿਫਟ ਵੰਡ ਕੇ ਬਾਲ ਦਿਵਸ ਨੂੰ ਮਨਾਇਆ ਗਿਆ ਹੈ। ਇਸ ਮੌਕੇ ਈ.ਐੱਨ.ਟੀ. ਸਰਜਨ ਡਾ. ਰਾਜਬਰਿੰਦਰ ਸਿੰਘ ਰੰਧਾਵਾ, ਸਟਾਫ ਮੈਂਬਰ ਅਮਿਤ ਸ਼ਰਮਾ, ਮਨਦੀਪ ਕੌਰ, ਪ੍ਰਭਦੀਪ ਕੌਰ, ਸਿਕੰਦਰ ਸਿੰਘ, ਪ੍ਰੀਤੀ, ਲਵਲੀਨ ਕੌਰ ਆਦਿ ਮੌਜੂਦ ਸਨ।