13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਵਿਚ ਨਸ਼ਿਆਂ ਨੂੰ ਬੰਦ ਕਰਾਉਣ ਲਈ ‘ਆਪ’ ਸਰਕਾਰ ਪੂਰੀ ਤਰ੍ਹਾਂ ਨਾਕਾਮ - ਹਰਸਿਮਰਤ ਕੌਰ ਬਾਦਲ

ਝਬਾਲ, 13 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਸਟਾਰ ਇੰਟਰਨੈਸ਼ਨਲ ਪੈਲਸ ਅੱਡਾ ਝਬਾਲ ਵਿਖੇ ਬਹੁਤ ਹੀ ਭਰਵੀ ਇਕੱਤਰਤਾ ਹੋਈ। ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਨਸ਼ਿਆਂ ਵਿਰੁੱਧ ‘ਮਾਵਾਂ ਧੀਆਂ ਦੀ ਲਲਕਾਰ’ ਵਿਚ ਨਾਲ ਖੜਨ ਦਾ ਵਿਸ਼ਵਾਸ ਦਿੱਤਾ।

Ad Position 21
No active advertisement
ਹਾਜ਼ਰ ਵੱਡੀ ਗਿਣਤੀ ਵਿਚ ਔਰਤਾਂ ਅਤੇ ਅਕਾਲੀ ਵਰਕਰਾਂ ਦਾ ਇਕੱਠ। 14-11-2026
ਝਬਾਲ, 13 ਨਵੰਬਰ (ਸਰਬਜੀਤ ਸਿੰਘ, ਸੁਖਦੇਵ ਸਿੰਘ)– ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਦੀ ਅਗਵਾਈ ਹੇਠ ਸਟਾਰ ਇੰਟਰਨੈਸ਼ਨਲ ਪੈਲਸ ਅੱਡਾ ਝਬਾਲ ਵਿਖੇ ਬਹੁਤ ਹੀ ਭਰਵੀ ਇਕੱਤਰਤਾ ਹੋਈ। ਜਿਸ ਵਿਚ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਅਕਾਲੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਮੂਲੀਅਤ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਨਸ਼ਿਆਂ ਵਿਰੁੱਧ ‘ਮਾਵਾਂ ਧੀਆਂ ਦੀ ਲਲਕਾਰ’ ਵਿਚ ਨਾਲ ਖੜਨ ਦਾ ਵਿਸ਼ਵਾਸ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦਾ ਹਾਜ਼ਰ ਅਕਾਲੀ ਵਰਕਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਇਸ ਮੌਕੇ ਬੀਬੀ ਹਰਸਿਮਰਤ ਕੌਰ ਬਾਦਲ ਨੇ ਸੰਬੋਧਨ ਕਰਦਿਆਂ ਆਖਿਆ ਕਿ ਜਿਸ ਤਰ੍ਹਾਂ ਵੱਡੇ ਉਤਸ਼ਾਹ ਅਤੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਔਰਤਾਂ ਪਹੁੰਚੀਆਂ ਹਨ, ਉਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਹੁਣ ਨਸ਼ਿਆਂ ਨੂੰ ਬੰਦ ਕਰਾਉਣ ਲਈ ਪੂਰੀ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਾਲ ਖੜੇ ਹਨ। ਉਨ੍ਹਾਂ ਆਖਿਆ ਕਿ ਨਸ਼ਿਆਂ ਵਿਚ ਹੋ ਰਹੇ ਦਿਨੋ ਦਿਨ ਵਾਧੇ ਕਰਕੇ ਸਾਡੇ ਬੱਚੇ ਪੜ੍ਹਨ ਲਿਖਣ ਦੀ ਬਜਾਏ ਜਿਸ ਤਰ੍ਹਾਂ ਗਲਤ ਰਸਤੇ ਤੇ ਤੁਰ ਕੇ ਨਸ਼ਿਆਂ ਵਿਚ ਜਵਾਨੀਆਂ ਗਾਲ ਰਹੇ ਹਨ, ਜਿਸ ਨਾਲ ਜਿੱਥੇ ਘਰਾਂ ’ਚ ਕਲੇਸ਼ ਪੈ ਰਿਹਾ ਅਤੇ ਪੰਜਾਬ ਨਸ਼ਿਆਂ ਦੀ ਦਲਦਲ ਵਿਚ ਧਸਦਾ ਜਾ ਰਿਹਾ ਦੇਸ਼ ਦਾ ਨੰਬਰ ਇੱਕ ਸੂਬਾ ਬਣ ਚੁੱਕਾ ਹੈ ਜਿੱਥੇ ਕਿ ਅੱਜ ਪਿੰਡ ਪਿੰਡ ਹਰ ਗਲੀ ਗਲੀ ਸ਼ਰੇਆਮ ਨਸ਼ਿਆਂ ਦਾ ਵਪਾਰ ਹੋ ਰਿਹਾ ਹ। ਜਦੋਂਕਿ ਨਸ਼ਿਆਂ ਨੂੰ ਬੰਦ ਕਰਾਉਣ ਲਈ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲਿਆਂ ਨੂੰ ਗੋਲੀਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਨਸ਼ਿਆਂ ਨੂੰ ਬੰਦ ਕਰਾਉਣ ਲਈ ਸ਼ਰੇਆਮ ਪਰਵਿੰਦਰ ਸਿੰਘ ਝੋਟੇ ਵਰਗਿਆਂ ਨੂੰ ਦਿਨ ਦਿਹਾੜੇ ਸ਼ਰੇਆਮ ਗੋਲੀਆਂ ਦਾ ਸ਼ਿਕਾਰ ਹੋਣਾ ਪਿਆ ਹੈ, ਜਿਸਦੀ ਸਾਰੀ ਜਿੰਮੇਵਾਰੀ ਪੰਜਾਬ ਦੀ ਆਮ ਪਾਰਟੀ ਸਰਕਾਰ ਦੀ ਹੈ, ਜੋ ਨਸ਼ਿਆਂ ਨੂੰ ਬੰਦ ਕਰਾਉਣ ਲਈ ਪੂਰੀ ਤਰ੍ਹਾਂ ਨਕਾਮ ਹੋਈ ਹੈ ਅਤੇ ਨਸ਼ਿਆਂ ਨੂੰ ਬੰਦ ਕਰਾਉਣ ਦੀ ਬਜਾਏ ਨਸ਼ਿਆਂ ਦਾ ਵਪਾਰ ਕਰਨ ਵਾਲਿਆਂ ਦਾ ਸਾਥ ਦੇ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਅੰਦਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਿਆਂ ਨੂੰ ਪਹਿਲ ਦੇ ਆਧਾਰ ਨਾਲ ਬੰਦ ਕਰਵਾ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਆਖਿਆ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਨ ਵਾਲੀ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇੱਕੋ ਇਕ ਖੇਤਰੀ ਪਾਰਟੀ ਹੈ, ਜਿਸ ਲਈ ਸਮੂਹ ਪੰਜਾਬ ਵਾਸੀ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਆਪਣਾ ਮਨ ਪੂਰੀ ਤਰ੍ਹਾਂ ਬਣਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਹਲਕਾ ਤਰਨ ਤਾਰਨ ਵਿਚ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਵਿਕਾਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਜੰਗੀ ਪੱਧਰ ਤੇ ਕਰਾਇਆ ਜਾਵੇਗਾ ਤੇ ਹਲਕੇ ਅੰਦਰ ਨਸ਼ਿਆਂ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਹਲਕੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਦੀ ਕੰਚਨਪ੍ਰੀਤ ਕੌਰ ਅਤੇ ਸਾਬਕਾ ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਵਲੋਂ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਨੇਜਰ ਧਰਮਿੰਦਰ ਸਿੰਘ ਮਾਣੋਚਾਹਲ, ਸਰਪੰਚ ਮਨਜੀਤ ਕੌਰ ਬਾਠ ਮੀਆਂਪੁਰ, ਰਜਵੰਤ ਕੌਰ ਝਬਾਲ, ਸਾਬਕਾ ਸਰਪੰਚ ਗੁਰਜੀਤ ਕੌਰ ਭੁੱਚਰ, ਸੁਖਵੰਤ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ, ਸੰਦੀਪ ਕੌਰ,ਬਲਬੀਰ ਕੌਰ, ਰਾਜਵੀਰ ਕੌਰ, ਲੋਕ ਸਭਾ ਖਡੂਰ ਸਾਹਿਬ ਦੇ ਇੰਚਾਰਜ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਚੇਅਰਮੈਨ ਹਰਵੰਤ ਸਿੰਘ ਝਬਾਲ, ਸ਼੍ਰੋਮਣੀ ਅਕਾਲੀ ਦਲ ਦੇ ਰਾਜਸੀ ਮਾਮਲੇ ਦੇ ਕਮੇਟੀ ਮੈਂਬਰ ਗੁਰਬੀਰ ਸਿੰਘ ਝਬਾਲ, ਅਮਰਿੰਦਰ ਸਿੰਘ ਮਾਣਕ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਸਾਬਕਾ ਸਰਪੰਚ ਬਲਵਿੰਦਰ ਸਿੰਘ ਬਾਬਾ ਲਗਾਹ ਪੰਚਾਇਤ ਝਬਾਲ, ਗੁਰਵਿੰਦਰ ਸਿੰਘ ਬਾਬਾ ਲਗਾਹ ਪੰਚਾਇਤ ਝਬਾਲ, ਸਰਪੰਚ ਸੋਨੂ ਬਰਾੜ ਦੋਦੇ, ਰਾਮ ਸਿੰਘ ਨਾਮਧਾਰੀ, ਪੂਰਨ ਸਿੰਘ ਅੱਡਾ ਝਬਾਲ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ ਸੁਰਗਾਪੁਰੀ, ਗੁਰਜੀਤ ਸਿੰਘ ਜੱਜ ਝਬਾਲ, ਜਥੇਦਾਰ ਵਰਿੰਦਰ ਸਿੰਘ ਠੱਠਾ, ਸੰਦੀਪ ਕੁਮਾਰ ਸੋਨੂ ਦੋਦੇ, ਪੀਏ ਸੰਨੀ, ਸੁਰਿੰਦਰ ਸਿੰਘ ਚੂਸਲੇਵਡ, ਮਨਜਿੰਦਰ ਸਿੰਘ, ਮਨਜਿੰਦਰ ਸਿੰਘ ਬਗਿਆੜੀ, ਸਰਬਜੀਤ ਸਿੰਘ ਢਿੱਲੋਂ ਝਬਾਲ ਖੁਰਦ, ਸਾਬਕਾ ਸਰਪੰਚ ਬਲਵਿੰਦਰ ਸਿੰਘ ਭੁੱਚਰ, ਮਨਜਿੰਦਰ ਸਿੰਘ ਐਮਾ, ਸੁਰਜਨ ਸਿੰਘ ਝਬਾਲ, ਰੂਬੀ ਝਬਾਲ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਟੀ ਤੋਂ ਜਸਕੰਵਰ ਸਿੰਘ ਗਿੱਲ ਜੱਸਾ ਪੱਟੀ ਸ਼ਾਨ ਨਾਲ ਜਿੱਤਣਗੇ-ਚੇਅਰਮੈਨ ਗੁਰਵੰਤ ਸਿੰਘ ਜੋਤੀਸ਼ਾਹ ਅਗਲੀ ਖ਼ਬਰ ਅਮਰਜੀਤ ਸਿੰਘ ਡਿਆਲ ਨਮਿਤ ਪਾਠ ਦੇ ਭੋਗ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24