ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਮਨਾਇਆ
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵਲੋਂ ਕਰਵਾਈ ਗਈ।
ਫਤਿਆਬਾਦ, 14 ਨਵੰਬਰ (ਹਰਵਿੰਦਰ ਸਿੰਘ ਧੂੰਦਾ)–ਇਲਾਕੇ ਦੀ ਸਿਰਮੌਰ ਸੰਸਥਾ ਲੋਟਸ ਵੈਲੀ ਸੀਨੀਅਰ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਅਧਿਆਪਕਾਂ ਵਲੋਂ ਕਰਵਾਈ ਗਈ। ਅਧਿਆਪਕਾਂ ਨੇ ਨਾਚ, ਪ੍ਰੇਰਨਾਦਾਇਕ ਵਿਚਾਰਾਂ, ਨਾਟਕਾਂ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ। ਇਸ ਮੌਕੇ ਵਿਦਿਆਰਥੀਆਂ ਲਈ ਵਿਸ਼ੇਸ਼ ਕੇਕ ਤਿਆਰ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਆਪਣੇ ਹੱਥੀਂ ਕੇਕ ਵਰਤਾਇਆ ਅਤੇ ਸਕੂਲ ਦੀ ਪ੍ਰਿੰਸੀਪਲ ਜਤਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿਤੀ। ਇਸ ਮੌਕੇ ਮਿਸ ਵੰਸ਼ਿਕਾ ਦੇਵਗਨ ਅਤੇ ਮਿਸ ਹਰਮਨਪ੍ਰੀਤ ਕੌਰ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸ਼ਾਨਦਾਰ ਗੁਣਾਂ ਲਈ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਰੋਮਾਂਚਕ ਮੁਕਾਬਲੇ ਵਿਚ ਵਿਦਿਆਰਥੀਆਂ ਦੀ ਟੀਮ ਨੇ ਜਿੱਤ ਹਾਸਲ ਕੀਤੀ ।