14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ਅਰਮਾਨ’ ਦੇ ਰੰਗਾਂ ਨਾਲ ਸਜਿਆ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਸਾਲਾਨਾ ਸਮਾਗਮ

ਪੱਟੀ, 14 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਐੱਸ. ਬੀ.

Ad Position 21
No active advertisement
ਅਜੀਤ ਡੈਸਕ 15-11-2026
ਪੱਟੀ, 14 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)–ਐੱਸ.ਬੀ.ਐੱਸ ਗਰੁੱਪ ਆਫ਼ ਐਜੂਕੇਸ਼ਨਲ ਇੰਸਟੀਚਿਊਟ ਅਧੀਨ ਚੱਲ ਰਹੇ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਾਲਾਨਾ ਸਮਾਗਮ ‘ਅਰਮਾਨ’ ਬੜੀ ਹੀ ਸ਼ਾਨੋ-ਸ਼ੌਕਤ, ਉਤਸ਼ਾਹ ਅਤੇ ਉਮੰਗ ਨਾਲ ਆਯੋਜਿਤ ਕੀਤਾ ਗਿਆ। ਇਸ ਸਮਾਗਮ ਨੇ ਜਿੱਥੇ ਵਿਦਿਆਰਥੀਆਂ ਦੇ ਸੁਪਨਿਆਂ, ਆਸਾਂ ਅਤੇ ਅਰਮਾਨਾਂ ਨੂੰ ਇਕ ਸੁੰਦਰ ਮੰਚ ਪ੍ਰਦਾਨ ਕੀਤਾ, ਉੱਥੇ ਹੀ ਬੱਚਿਆਂ ਦੀ ਅਦਭੁੱਤ ਪ੍ਰਤਿਭਾ ਅਤੇ ਕਲਾਤਮਕ ਯੋਗਤਾ ਦਾ ਵੀ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਅਜੈ ਕੁਮਾਰ ਤਿਵਾੜੀ, ਕਮਾਂਡੈਂਟ 100 ਬਟਾਲੀਅਨ ਬੀ.ਐੱਸ.ਐੱਫ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੀ ਅਗਵਾਈ ਅਤੇ ਸੁਚੱਜੇ ਮਾਰਗਦਰਸ਼ਨ ਹੇਠ ਸਮਾਗਮ ਦੀਆਂ ਗਤੀਵਿਧੀਆਂ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਸਮਾਗਮ ਦੌਰਾਨ ਸਭ ਤੋਂ ਪਹਿਲਾਂ ਜੋਤੀ ਸੈਰਮਨੀ ਅਤੇ ਉਸ ਤੋਂ ਬਾਅਦ ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਪੱਟੀ ਦੇ ਚੇਅਰਮੈਨ ਡਾਕਟਰ ਰਾਜੇਸ਼ ਭਾਰਦਵਾਜ ਵਲੋਂ ਪ੍ਰਭਾਵ ਪੂਰਵਕ ਸਵਾਗਤ ਭਰਿਆ ਲੈਕਚਰ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਕਮ ਐਗਜ਼ੀਕਿਊਟਿਵ ਐਮ.ਡੀ ਡਾਕਟਰ ਮਰਿਦੁਲਾ ਭਾਰਦਵਾਜ ਨੇ ਸਕੂਲ ਦੀ ਸਲਾਨਾ ਰਿਪੋਰਟ ਨੂੰ ਪੇਸ਼ ਕੀਤਾ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਈਆਂ। ਰੰਗਾਂਰੰਗ ਸੱਭਿਆਚਾਰਕ ਵੰਨਗੀਆਂ ਵਿਚੋਂ ਸਭ ਤੋਂ ਪਹਿਲਾਂ ਛੇਵੀਂ ਸੱਤਵੀਂ ਅਤੇ ਅੱਠਵੀਂ ਦੇ ਵਿਦਿਆਰਥੀਆਂ ਵਲੋਂ ਭਗਵਾਨ ਸ਼ਿਵਾ ਜੀ ਦਾ ਬਹੁਤ ਹੀ ਮਨਮੋਹਕ ਦ੍ਰਿਸ਼ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ‘ਪਾਪਾ ਮੈਂ ਪਾਪਾ ਬਣ ਗਿਆ’ ਗੀਤ ਉੱਤੇ ਲੋਕਾਂ ਦਾ ਦਿਲ ਮੋਹ ਲਿਆ। ਨਰਸਰੀ ਅਤੇ ਐਲ.ਕੇਜੀ .ਦੇ ਬੱਚਿਆਂ ਨੇ ਵੀ ਆਪਣੇ ਸੁੰਦਰ ਗੀਤ ਹੈਪੀ ਬਰਥਡੇ ਉੱਤੇ ਲੋਕਾਂ ਨੂੰ ਬਹੁਤ ਖੁਸ਼ ਕੀਤਾ। ਇਸ ਤੋਂ ਇਲਾਵਾ ਲੋਹੜੀ, ਡਾਂਡੀਆ, ਹਿਮਾਂਚਲੀ, ਅਤੇ ਰਾਜਸਥਾਨੀ ਗੀਤਾਂ ਨਾਲ ਵੱਖ ਵੱਖ ਰੰਗ ਦਿਖਾਏ ਗਏ। ਪ੍ਰੋਗਰਾਮ ਦੇ ਅੰਤ ਵਿੱਚ ਗਿੱਧਾ ਅਤੇ ਭੰਗੜਾ ਵਿਦਿਆਰਥੀਆਂ ਦਾ ਬਹੁਤ ਹੀ ਮਨਮੋਹਕ ਭਰਿਆ ਜਸ਼ਨ ਰਿਹਾ। ਇਨ੍ਹਾਂ ਨਾਚਾਂ, ਗੀਤਾਂ ਅਤੇ ਹੋਰ ਮਨਮੋਹਕ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਇਸ ਸਮਾਗਮ ਦੀ ਇਕ ਵਿਸ਼ੇਸ਼ ਗੱਲ ਇਹ ਵੀ ਰਹੀ ਕਿ ਸਕੂਲ ਦੇ ਉਹ ਸਾਬਕਾ ਵਿਦਿਆਰਥੀ, ਜਿਨ੍ਹਾਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਪੜ੍ਹਾਈ ਸਫਲਤਾਪੂਰਵਕ ਪੂਰੀ ਕੀਤੀ ਹੈ ਉਹਨਾਂ ਨੂੰ ਵੀ ਵਿਸ਼ੇਸ਼ ਤੌਰ ’ਤੇ ਸੱਦਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ, ਮੁਕਾਬਲਿਆਂ ਅਤੇ ਹੋਰ ਖੇਤਰਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ‘ਅਰਮਾਨ’ ਸਮਾਗਮ ਨੇ ਇਹ ਸੰਦੇਸ਼ ਦਿੱਤਾ ਕਿ ਹਰ ਬੱਚੇ ਦੇ ਅੰਦਰ ਇਕ ਵਿਲੱਖਣ ਪ੍ਰਤਿਭਾ ਹੁੰਦੀ ਹੈ, ਜਿਸ ਨੂੰ ਸਹੀ ਮੰਚ ਅਤੇ ਉਤਸ਼ਾਹ ਮਿਲਣ ਨਾਲ ਉਹ ਸਫਲਤਾ ਦੀਆਂ ਨਵੀਆਂ ਉਚਾਈਆਂ ਛੂਹ ਸਕਦਾ ਹੈ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਸਤਿਅਮ ਭਾਰਦਵਾਜ ਨੇ ਅੰਤ ਵਿਚ ਆਏ ਹੋਏ ਸਭ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ । ਅੰਤ ਵਿੱਚ ਸਮਾਗਮ ਯਾਦਗਾਰੀ ਪਲਾਂ, ਖੁਸ਼ੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੇ ਜਸ਼ਨ ਨਾਲ ਸੰਪੰਨ ਹੋਇਆ। ਇਸ ਮੌਕੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਅਮਨਦੀਪ ਐਸ.ਡੀ.ਐਮ.ਪੱਟੀ, ਗੁਰਬਚਨ ਸਿੰਘ ਲਾਲੀ ਸਾਬਕਾ ਉਪ ਸਿੱਖਿਆ ਅਫਸਰ ਸੈਕੰਡਰੀ ਤਰਨ ਤਾਰਨ, ਡਾਕਟਰ ਸ਼ਾਮ ਲਾਲ ਗੁਪਤਾ, ਹਰਜਿੰਦਰ ਸਿੰਘ ਪੱਪੂ ਸ਼ਰਾਫ਼, ਡਾ ਹਰਬੰਸ ਸਿੰਘ, ਪਰਵਿੰਦਰ ਸਿੰਘ ਸੀਟਾ, ਸੂਰਜ ਪ੍ਰਕਾਸ਼, ਜਗਦੀਪ ਸਿੰਘ ਸੋਨੂੰ, ਅਜੇ ਪ੍ਰਧਾਨ, ਪੁਨੀਤ ਕੁਮਾਰ ਸ਼ੇਰੂ, ਚੰਦਨ ਭਨੋਟ, ਇੰਦਰਪ੍ਰੀਤ ਸਿੰਘ ਧਾਮੀ, ਵੱਡੀ ਗਿਣਤੀ ਵਿੱਚ ਮਾਪੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਟੇਰੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਅਗਲੀ ਖ਼ਬਰ ਸੈਂਟਰ ਸਕੂਲ ਬਘਿਆੜੀ ਵਿਖੇ ਵਿੱਦਿਅਕ ਅਤੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ
Ad Position 24