14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ

ਮੀਆਂਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਸੈਸ਼ਨ 2026-2027 ਦਾ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਖੇਡਾਂ ਵਿਚ ਅੱਵਲ ਆਏ ਬੱਚਿਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਜਸਪਾਲ ਸਿੰਘ, ਪ੍ਰਿੰਸੀਪਲ ਮੈਡਮ ਜਗਪ੍ਰੀਤ ਕੌਰ ਆਦਿ। ਤਸਵੀਰ -ਸੰਧੂ 15-11-2026
ਮੀਆਂਵਿੰਡ, 14 ਨਵੰਬਰ (ਗੁਰਪ੍ਰਤਾਪ ਸਿੰਘ ਸੰਧੂ)- ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਵਿਖੇ ਸੈਸ਼ਨ 2026-2027 ਦਾ ਸਾਲਾਨਾ ਖੇਡ ਮੇਲਾ ਅਤੇ ਇਨਾਮ ਵੰਡ ਸਮਾਰੋਹ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੇਡ ਭਾਵਨਾ ਨਾਲ ਕਰਵਾਇਆ ਗਿਆ। ਇਸ ਸਮਾਗਮ ਵਿਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ, ਸਰੀਰਕ ਸਮਰੱਥਾ ਅਤੇ ਟੀਮ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡ ਮੇਲੇ ਦੀ ਸ਼ੁਰੂਆਤ ਬੜੇ ਹੀ ਸੁੰਦਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਉਪਰੰਤ ਗੁਬਾਰੇ ਉਡਾ ਕੇ ਖੇਡ ਮੇਲੇ ਦਾ ਆਗਾਜ਼ ਕੀਤਾ ਗਿਆ। ਇਸ ਖੇਡ ਮੇਲੇ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਉਮਰ ਵਰਗਾਂ ਅਨੁਸਾਰ ਕਈ ਦਿਲਚਸਪ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿਚ 100 ਮੀਟਰ ਅਤੇ 200 ਮੀਟਰ ਦੌੜ, ਖੋ-ਖੋ, ਕ੍ਰਿਕਟ, ਵਾਲੀਬਾਲ, ਥ੍ਰੀ ਲੈੱਗ ਰੇਸ, ਵਨ ਲੈੱਗ ਰੇਸ, ਸਪੂਨ ਰੇਸ ਅਤੇ ਸੈਕ ਰੇਸ ਆਦਿ ਮੁੱਖ ਆਕਰਸ਼ਣ ਰਹੇ। ਵਿਦਿਆਰਥੀਆਂ ਨੇ ਹਰ ਮੁਕਾਬਲੇ ਵਿਚ ਪੂਰੀ ਮਿਹਨਤ, ਲਗਨ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ। ਛੋਟੇ ਬੱਚਿਆਂ ਦੀਆਂ ਮਨੋਰੰਜਕ ਦੌੜਾਂ ਨੇ ਦਰਸ਼ਕਾਂ ਦਾ ਖ਼ਾਸ ਧਿਆਨ ਆਪਣੇ ਵੱਲ ਖਿੱਚਿਆ, ਜਦਕਿ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਖੋ-ਖੋ, ਕ੍ਰਿਕਟ ਅਤੇ ਵਾਲੀਬਾਲ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਜਗਪ੍ਰੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ ਹਨ। ਖੇਡਾਂ ਨਾ ਸਿਰਫ਼ ਬੱਚਿਆਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਸਗੋਂ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਸਹਿਣਸ਼ੀਲਤਾ, ਮਿਲਵਰਤਣ ਅਤੇ ਟੀਮ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਵੀ ਕਰਦੀਆਂ ਹਨ। ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਹਰ ਖੇਤਰ ਵਿਚ ਕਾਬਲ ਅਤੇ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਖੇਡ ਮੁਕਾਬਲਿਆਂ ਦੇ ਅੰਤ ਵਿਚ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਜੇਤੂ ਵਿਦਿਆਰਥੀਆਂ ਨੂੰ ਮੈਡਲ, ਟਰਾਫੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ’ਤੇ ਮਾਣ ਮਹਿਸੂਸ ਕੀਤਾ ਅਤੇ ਸਕੂਲ ਵਲੋਂ ਕਰਵਾਈਆਂ ਜਾਂਦੀਆਂ ਅਜਿਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਟੇਜ ਸੈਕਟਰੀ ਦੀ ਭੂਮਿਕਾ ਨਵਪ੍ਰੀਤ ਕੌਰ, ਜਸਬੀਰ ਕੌਰ ਨੇ ਬਹੁਤ ਹੀ ਬਾਖੂਬੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਸ਼ੇਰੋਂ ਵਿਖੇ ਹੋਈ ਮਾਵਾਂ-ਧੀਆਂ ਲਲਕਾਰ ਰੈਲੀ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਦਿੱਤੀਆਂ - ਰਮਨਦੀਪ ਕੌਰ ਸ਼ੇਰੋਂ, ਬਿੱਲਾ ਸ਼ੇਰ... ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਕਾਨਵੋਕੇਸ਼ਨ ਸਮਾਰੋਹ
Ad Position 24