ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਬਾਲ ਦਿਵਸ ਮਨਾਇਆ
ਤਰਨ ਤਾਰਨ, 14 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸਲੋਨੀ ਅਰੋੜਾ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ।
ਤਰਨ ਤਾਰਨ, 14 ਨਵੰਬਰ (ਇਕਬਾਲ ਸਿੰਘ ਸੋਢੀ)— ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਘਸੀਟਪੁਰ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਸਲੋਨੀ ਅਰੋੜਾ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਨ। ਉਨ੍ਹਾਂ ਦੱਸਿਆ ਕਿ ਪੰਡਿਤ ਜਵਾਹਰ ਲਾਲ ਨਹਿਰੂ ਬੱਚਿਆਂ ਨਾਲ ਬਹੁਤ ਪਿਆਰ ਕਰਦੇ ਸਨ, ਇਸ ਕਰਕੇ 14 ਨਵੰਬਰ ਨੂੰ ਉਨ੍ਹਾਂ ਦਾ ਜਨਮ ਦਿਹਾੜਾ ਬਾਲ ਦਿਵਸ ਦੇ ਰੂਪ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਕੇਟ ਕੱਟਣ ਦੀ ਰਸਮ ਅਦਾ ਕੀਤੀ ਗਈ। ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਕੂਲ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੁਸ਼ੀ, ਪਿਆਰ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਕਦਰਾਂ ਕੀਮਤਾਂ ਨਾਲ ਜੋੜਨਾ ਹੈ। ਸਕੂਲ ਦੇ ਮੈਂਬਰ ਇੰਚਾਰਜ ਕੁਲਦੀਪ ਸਿੰਘ ਕੁਹਾੜਕਾ, ਤੇਜਿੰਦਰਪਾਲ ਸਿੰਘ ਚਾਵਲਾ, ਜਸਜੀਤ ਸਿੰਘ ਨੇ ਬੱਚਿਆ ਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।