14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਰਾਜਾਸਾਂਸੀ ’ਚ ‘ਆਪ’ ਨੂੰ ਝਟਕਾ, ਬਲਾਕ ਸੰਨੀ ਵੜੈਚ ਅਦਲੀਵਾਲਾ ਆਪਣੇ ਸਾਥੀਆਂ ਸਮੇਤ ਕਾਂਗਰਸ ’ਚ ਸ਼ਾਮਿਲ

ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਵੱਖ-ਵੱਖ ਅਹੁਦਿਆਂ ’ਤੇ ਰਹੇ ਸੁਖਮਨ ਸਿੰਘ ਸੰਨੀ ਵੜੈਚ ਅਦਲੀਵਾਲਾ ਵਲੋਂ ਪਾਰਟੀ ਤੋਂ ਨਿਰਾਸ਼ ਹੋ ਕੇ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਗਿਆ। ਇਨ੍ਹਾਂ ਵਰਕਰਾਂ ਨੂੰ ਕਾਂਗਰਸੀ ਵਿਧਾਇਕ ਸ੍ਰ: ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਰਾਜਾਸਾਂਸੀ, 14 ਨਵੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਦੀ ਸਿਆਸਤ ਵਿਚ ਉਸ ਸਮੇਂ ਨਵੀਂ ਹਲਚਲ ਦੇਖਣ ਨੂੰ ਮਿਲੀ, ਜਦੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਹੋਰ ਵੱਖ-ਵੱਖ ਅਹੁਦਿਆਂ ’ਤੇ ਰਹੇ ਸੁਖਮਨ ਸਿੰਘ ਸੰਨੀ ਵੜੈਚ ਅਦਲੀਵਾਲਾ ਵਲੋਂ ਪਾਰਟੀ ਤੋਂ ਨਿਰਾਸ਼ ਹੋ ਕੇ ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਗਿਆ। ਇਨ੍ਹਾਂ ਵਰਕਰਾਂ ਨੂੰ ਕਾਂਗਰਸੀ ਵਿਧਾਇਕ ਸ੍ਰ: ਸੁਖਬਿੰਦਰ ਸਿੰਘ ਸਰਕਾਰੀਆ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਰਵੀ ਕੁਮਾਰ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਨਗਰ ਪੰਚਾਇਤ ਰਾਜਾਸਾਂਸੀ ਦੇ ਸਾਬਕਾ ਪ੍ਰਧਾਨ ਇੰਦਰਪਾਲ ਸਿੰਘ ਲਾਲੀ, ਸ਼ਹਿਰੀ ਪ੍ਰਧਾਨ ਜਸਪਾਲ ਸਿੰਘ ਭੱਟੀ, ਐਡਵੋਕੇਟ ਮਨਦੀਪ ਸਿੰਘ ਮੁਹਾਰ, ਹਰਕੰਵਲ ਸਿੰਘ ਸਾਬਕਾ ਸਰਪੰਚ ਅਦਲੀਵਾਲਾ, ਕੁਲਦੀਪ ਸਿੰਘ ਛੀਨਾ ਸਾਬਕਾ ਸਰਪੰਚ ਵਿਚਲਾ ਕਿਲ੍ਹਾ, ਜਸਕਰਨ ਕੋਹਰੀ, ਅੰਮ੍ਰਿਤਪਾਲ ਸਿੰਘ ਸੈਦੁਪੁਰਾ, ਦਿਲਪ੍ਰੀਤ ਸਿੰਘ ਟੋਨੀ ਸਾਬਕਾ ਸਰਪੰਚ ਤੋਂ ਇਲਾਵਾ ਸੁਖਮਨ ਸੰਨੀ ਅਦਲੀਵਾਲਾ ਦੇ ਸਮਰਥਕਾਂ ਵਿੱਚ ਸਾਬਕਾ ਸਰਪੰਚ ਬਲਦੇਵ ਸਿੰਘ, ਹਰਜੀਤ ਸਿੰਘ ਸ਼ਾਹ, ਨਿਰਮਲ ਸਿੰਘ, ਕੁਲਤਾਰਨ ਸਿੰਘ, ਜੋਗਿੰਦਰ ਸਿੰਘ ਸਾਬਕਾ ਪੰਚ, ਗੋਵਿੰਦਰ ਸਿੰਘ ਸ਼ਾਹ, ਪਸਤੌਲ ਸਿੰਘ, ਗੁਰਲਾਲ ਸਿੰਘ ਡਾਕਟਰ, ਹਨੀ ਵੜੈਚ, ਹਰਮਨ ਵੜੈਚ, ਗਗਨ ਵੜੈਚ, ਤਰਲੋਚਨ ਸਿੰਘ, ਨਵਦੀਪ ਸਿੰਘ ਵੜੈਚ, ਹਰਪ੍ਰੀਤ ਸਿੰਘ ਮਾਹਲ, ਸੋਨੂੰ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲ ਸਚੰਦਰ ਵਿਖੇ ਏਮਜ਼ ਬਠਿੰਡਾ ਵਲੋਂ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਸ਼ੋਸਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਹੱਤਿਆ ਮਾਮਲੇ ’ਚ ਸ਼ੂਟਰ ਸਣੇ 2 ਹੋਰ ਮੁਲਜ਼ਮ ਕਾਬੂ
Ad Position 24