ਝਬਾਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਬੀਬੀਆਂ ਦਾ ਧੰਨਵਾਦ - ਕੰਚਨਪ੍ਰੀਤ ਕੌਰ
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਝਬਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਈ ‘ਮਾਵਾਂ ਧੀਆਂ ਲਲਕਾਰ’ ਰੈਲੀ ਵਿਚ ਪਹੁੰਚੀਆਂ ਵੱਡੀ ਗਿਣਤੀ ਵਿਚ ਹਲਕੇ ਦੀਆਂ ਬੀਬੀਆਂ ਦਾ ਤਹਿ ਦਿਲੋ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਇਸ ਰੈਲੀ ਨੂੰ ਸਫਲ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਰਦਿਆਂ ਕਿਹਾ ਕਿ ਰੈਲੀ ਵਿਚ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਨਣ ਲਈ ਵੱਡੀ ਗਿਣਤੀ ਵਿਚ ਮਹਿਲਾਵਾਂ ਪਹੁੰਚੀਆਂ ਸਨ, ਜਿਨ੍ਹਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਮਹਿਲਾਵਾਂ ਅਹਿਮ ਸਥਾਨ ਰੱਖਦੀਆਂ ਹਨ।
ਕ
ਕੰਚਨਪ੍ਰੀਤ ਕੌਰ
15-11-2026
ਤਰਨ ਤਾਰਨ, 14 ਨਵੰਬਰ (ਹਰਿੰਦਰ ਸਿੰਘ)—ਝਬਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੋਈ ‘ਮਾਵਾਂ ਧੀਆਂ ਲਲਕਾਰ’ ਰੈਲੀ ਵਿਚ ਪਹੁੰਚੀਆਂ ਵੱਡੀ ਗਿਣਤੀ ਵਿਚ ਹਲਕੇ ਦੀਆਂ ਬੀਬੀਆਂ ਦਾ ਤਹਿ ਦਿਲੋ ਧੰਨਵਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਇਸ ਰੈਲੀ ਨੂੰ ਸਫਲ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਤਰਨ ਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਕੰਚਨਪ੍ਰੀਤ ਕੌਰ ਨੇ ਕਰਦਿਆਂ ਕਿਹਾ ਕਿ ਰੈਲੀ ਵਿਚ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਨਣ ਲਈ ਵੱਡੀ ਗਿਣਤੀ ਵਿਚ ਮਹਿਲਾਵਾਂ ਪਹੁੰਚੀਆਂ ਸਨ, ਜਿਨ੍ਹਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਮਹਿਲਾਵਾਂ ਅਹਿਮ ਸਥਾਨ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਵਲੋ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕੀਤੀ ਜਾਂਦੀ ਹੈ ਜਦਕਿ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਪੰਜਾਬ ਵਿਚ ਗੈਂਗਸਟਰਵਾਦ, ਕਤਲੋਗਾਰਦ, ਗੁੰਡਾਗਰਦੀ, ਨਸ਼ਾਖੋਰੀ ਵਿਚ ਵਾਧਾ ਹੋਇਆ ਹੈ । ਉਨ੍ਹਾਂ ਕਿਹਾ ਕਿ ਉਹ ਰੈਲੀ ਵਿਚ ਪੁੱਜਣ ਵਾਲੀਆਂ ਸਮੂਹ ਮਹਿਲਾਵਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।