ਗੋਇੰਦਵਾਲ ਜੇਲ੍ਹ ’ਚੋਂ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ
ਗੋਇੰਦਵਾਲ ਸਾਹਿਬ, 15 ਨਵੰਬਰ (ਸਕੱਤਰ ਸਿੰਘ ਅਟਵਾਲ)—ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਵਿਚੋਂ ਇਕ ਹਵਾਲਾਤੀ ਕੋਲੋਂ ਮੋਬਾਈਲ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਨੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਮਿਤੀ 10 ਨਵੰਬਰ ਨੂੰ ਕੇਂਦਰੀ ਜੇਲ੍ਹ ਦੀ ਚੈਕਿੰਗ ਦੌਰਾਨ ਜੇਲ੍ਹ ਵਿਚ ਬੰਦ ਹਵਾਲਾਤੀ ਰੌਸ਼ਨ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਰੋੜਾਵਾਲਾ ਖੁਰਦ ਦੇ ਕੋਲੋਂ 2 ਟੱਚ ਫੋਨ ਸਮੇਤ ਇਕ ਸਿੰਮ ਬਰਾਮਦ ਹੋਏ।
ਅਜੀਤ ਡੈਸਕ
16-11-2026