15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਇਥੋਪੀਆ ਤੋਂ ਲਿਆਂਦੇ ਅਫਰੀਦੀ ਦੇ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ ਕਾਬੂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਖ਼ਿਲਾਫ਼ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ– ਡੀ.ਜੀ.ਪੀ. ਗੌਰਵ ਯਾਦਵ

ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਪਿਛਲੇ ਦਿਨੀਂ ਇਥੋਪੀਆ ਤੋਂ ਲੋੜੀਂਦੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਡਿਪੋਟ ਹੋਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਏ.

Ad Position 21
No active advertisement
ਪੁਲਿਸ ਵਲੋਂ ਬਰਾਮਦ ਕੀਤੇ ਗਏ ਹਥਿਆਰ। 16-11-2026
ਤਰਨ ਤਾਰਨ, 15 ਨਵੰਬਰ (ਹਰਿੰਦਰ ਸਿੰਘ)—ਪਿਛਲੇ ਦਿਨੀਂ ਇਥੋਪੀਆ ਤੋਂ ਲੋੜੀਂਦੇ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਡਿਪੋਟ ਹੋਣ ਤੋਂ ਬਾਅਦ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਏ.ਜੀ.ਟੀ.ਐਫ. ਵਲੋਂ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਸਾਂਝੇ ਆਪ੍ਰੇਸ਼ਨ ਦੌਰਾਨ ਉਸ ਦੇ ਅਪਰਾਧਿਕ ਨੈਟਵਰਕ ਦੇ ਪੰਜ ਅਹਿਮ 11 ਨਾਜਾਇਜ਼ ਪਿਸਤੌਲਾਂ ਅਤੇ 191 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਜੈਪਾਲ ਸਿੰਘ ਵਾਸੀ ਗੰਡੀਵਿੰਡ ਤਰਨ ਤਾਰਨ, ਜਸਵਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸੋਭਾ ਸਿੰਘ, ਕਰਨਵੀਰ ਉਰਫ਼ ਕਰਨ ਵਾਸੀ ਪਿੰਡ ਕਾਲੇਕੇ, ਰਣਜੀਤ ਰਾਣਾ ਵਾਸੀ ਪਿੰਡ ਭੋਜੋਕੇ ਅਤੇ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਰੁਕਨੇਵਾਲਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿਚ ਪੰਜ 9 ਐਮ.ਐਮ. ਪਿਸਤੌਲ, ਪੰਜ ਪੁਆਇੰਟ 3 0 ਬੋਰ ਪਿਸਤੌਲ ਅਤੇ ਇਕ ਪੁਆਇੰਟ 32 ਬੋਰ ਪਿਸਤੌਲ ਸ਼ਾਮਿਲ ਹੈ। ਇਹ ਗ੍ਰਿਫ਼ਤਾਰੀਆਂ 8 ਨਵੰਬਰ 2026 ਨੂੰ ਇਥੋਪੀਆ ਤੋਂ ਗੈਂਗਸਟਰ ਗੁਰਵਿੰਦਰ ਸਿੰਘ ਉਰਫ਼ ਅਫਰੀਦੀ ਨੂੰ ਡਿਪੋਰਟ ਕਰਨ ਤੋਂ ਬਾਅਦ ਕੀਤੀ ਗਈ ਪੁੱਛਗਿੱਛ ਉਪਰੰਤ ਕੀਤੀਆਂ ਗਈਆਂ ਹਨ। ਹਿਰਾਸਤ ਦੌਰਾਨ ਕੀਤੀ ਗਈ ਲਗਾਤਾਰ ਪੁੱਛਗਿੱਛ ਤੋਂ ਅਹਿਮ ਖੁਲਾਸੇ ਹੋਏ , ਜਿਨ੍ਹਾਂ ਵਿਚ ਪੰਜਾਬ ਅੰਦਰ ਉਸਦੇ ਗੈਂਗ ਨੂੰ ਚਲਾ ਰਹੇ ਕਈ ਸਾਥੀਆਂ ਦੀ ਪਛਾਣ ਅਤੇ ਉਨ੍ਹਾਂ ਦੀਆਂ ਭੂਮਿਕਾਵਾਂ ਬਾਰੇ ਜਾਣਕਾਰੀ ਮਿਲੀ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਉਪਰੋਕਤ ਵਿਅਕਤੀ ਕਥਿਤ ਤੌਰ ’ਤੇ 15 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਸਨ, ਜਿਨ੍ਹਾਂ ਵਿਚ ਫਿਰੌਤੀ ਲਈ ਕੀਤੀ ਗਈ ਗੋਲੀਬਾਰੀ ਦੀਆਂ ਘਟਨਾਵਾਂ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਵਿਅਕਤੀ ਵਿਦੇਸ਼ ਵਿਚ ਬੈਠੇ ਆਪਣੇ ਹੈਂਡਲਰਾਂ ਦੇ ਇਸ਼ਾਰੇ ’ਤੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਵਿਚ ਵੀ ਸ਼ਾਮਿਲ ਸਨ ਅਤੇ ਇਨ੍ਹਾਂ ਹੈਂਡਲਰਾਂ ਨੇ ਹੀ ਉਕਤ ਵਿਅਕਤੀਆਂ ਨੂੰ ਪੰਜਾਬ ਵਿਚ ਗੰਭੀਰ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿਚ ਸ਼ਾਮਿਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਵਿਆਪਕ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਤੇ ਇਸ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ ਵਾਸਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਆਪਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਕਿਹਾ ਕਿ 8 ਨਵੰਬਰ ਨੂੰ ਗੈਂਗਸਟਰ ਗੁਰਵਿੰਦਰ ਸਿੰਘ ਉਰਫ ਅਫਰੀਦੀ ਨੂੰ ਭਾਰਤ ਵਾਪਸ ਲਿਆਉਣ ਤੋਂ ਤੁਰੰਤ ਬਾਅਦ ਉਸਦੇ ਪੂਰੇ ਅਪਰਾਧਿਕ ਨੈੱਟਵਰਕ ਨੂੰ ਖਤਮ ਕਰਨ ਅਤੇ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਸ਼ੁਰੂ ਕੀਤੀ ਗਈ ਸੀ। ਸਪੈਸ਼ਲ ਡੀ.ਜੀ.ਪੀ. ਨੇ ਦੱਸਿਆ ਕਿ ਅਫਰੀਦੀ ਦੇ ਖੁਲਾਸਿਆਂ ਦੇ ਅਧਾਰ ’ਤੇ ਏ.ਜੀ.ਟੀ.ਐਫ. ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਮਿਲ ਕੇ ਸ਼ੂਟਰਾਂ ਅਤੇ ਉਨ੍ਹਾਂ ਦੇ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਪਛਾਣ ਕਰਨ ਉਨ੍ਹਾਂ ਦੀਆਂ ਵਿਅਕਤੀਗਤ ਭੂਮਿਕਾਵਾਂ ਸਥਾਪਤ ਕਰਨ ਅਤੇ ਉਨ੍ਹਾਂ ਦੁਆਰਾ ਵਰਤੇ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਇੰਟੈਲੀਜੈਂਸ ਅਧਾਰਿਤ ਜਾਂਚ ਸ਼ੁਰੂ ਕੀਤੀ। ਇਸ ਤੋਂ ਬਾਅਦ ਵਿਚ ਕੀਤੀ ਗਈ ਜਾਂਚ ਸਦਕਾ ਟੀਮਾਂ ਨੇ ਸ਼ੂਟਰਾਂ ਵਜੋਂ ਕੰਮ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਜਬਰੀ ਵਸੂਲੀ ਨਾਲ ਸੰਬੰਧਿਤ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਾਲੇ ਇਨ੍ਹਾਂ ਪੰਜਾਂ ਮੁਲਜ਼ਮਾਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਟਰੈਕਟਰ-ਟਰਾਲੀ ਦੀ ਸਾਈਡ ਮਾਰਨ ’ਤੇ ਦੋ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਾਜਾਇਜ਼ ਸ਼ਰਾਬ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ 17 ਵਿਅਕਤੀ ਪੁਲਿਸ ਵਲੋਂ ਗ੍ਰਿਫ਼ਤਾਰ
Ad Position 24