15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਲਾਕ ਪੱਟੀ ’ਚ 4 ਹਜ਼ਾਰ ਏਕੜ ਰਕਬੇ ਲਈ ਵੰਡਿਆ ਤਸਦੀਕਸ਼ੁਦਾ ਕਣਕ ਦਾ ਬੀਜ- ਡਾ. ਭੁਪਿੰਦਰ ਸਿੰਘ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਲਈ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਦੀ ਖਰੀਦ ’ਤੇ ਸਰਕਾਰੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ.

Ad Position 21
No active advertisement
ਅਜੀਤ ਡੈਸਕ 16-11-2026
ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪੱਟੀ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਣਕ ਦੀ ਕਾਸ਼ਤ ਲਈ ਤਸਦੀਕਸ਼ੁਦਾ ਬੀਜ ਅਤੇ ਜਿਪਸਮ ਦੀ ਖਰੀਦ ’ਤੇ ਸਰਕਾਰੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਾਕ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਬਲਾਕ ਪੱਟੀ ਵਿਚ ਹੁਣ ਤੱਕ ਲਗਪਗ 2 ਹਜ਼ਾਰ ਕਿਸਾਨਾਂ ਨੂੰ 900 ਰੁਪਏ ਪ੍ਰਤੀ 40 ਕਿਲੋ ਦੇ ਹਿਸਾਬ ਨਾਲ ਤਸਦੀਕਸ਼ੁਦਾ ਕਣਕ ਦਾ ਬੀਜ ਵੰਡਿਆ ਜਾ ਚੁੱਕਾ ਹੈ, ਜਿਸ ਨਾਲ ਕਰੀਬ 4 ਹਜ਼ਾਰ ਏਕੜ ਰਕਬੇ ਵਿਚ ਕਣਕ ਦੀ ਬਿਜਾਈ ਹੋ ਸਕੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਅਤੇ ਤਸਦੀਕਸ਼ੁਦਾ ਬੀਜ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਫ਼ਸਲ ਦਾ ਵਧੀਆ ਝਾੜ ਪ੍ਰਾਪਤ ਕਰਨ ਦੇ ਨਾਲ-ਨਾਲ ਬਿਜਾਈ ਵਿਚ ਵੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮਿੱਟੀ ਦੀ ਸਿਹਤ ਵਿਚ ਸੁਧਾਰ ਅਤੇ ਫ਼ਸਲ ਦੀ ਲੋੜ ਅਨੁਸਾਰ ਜਿਪਸਮ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਵੀ ਸਰਕਾਰ ਵਲੋਂ ਸਬਸਿਡੀ ਦਿੱਤੀ ਜਾ ਰਹੀ ਹੈ। ਡਾ. ਭੁਪਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਹੜੇ ਕਿਸਾਨ ਸਰਕਾਰੀ ਸਬਸਿਡੀ ਦਾ ਲਾਭ ਲੈ ਕੇ ਤਸਦੀਕਸ਼ੁਦਾ ਕਣਕ ਦਾ ਬੀਜ ਅਤੇ ਜਿਪਸਮ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ ’ਤੇ ਅਪਲਾਈ ਕਰਨ। ਉਨ੍ਹਾਂ ਦੱਸਿਆ ਕਿ ਆਨਲਾਈਨ ਅਪਲਾਈ ਕਰਨ ਜਾਂ ਸਬਸਿਡੀ ਦਾ ਲਾਭ ਲੈਣ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਉਣ ’ਤੇ ਕਿਸਾਨ ਆਪਣੇ ਨੇੜ੍ਹਲੇ ਖੇਤੀਬਾੜੀ ਦਫ਼ਤਰ ਜਾਂ ਸੰਬੰਧਿਤ ਸਰਕਲ ਅਧਿਕਾਰੀ ਨਾਲ ਸੰਪਰਕ ਕਰ ਸਕਦੇ ਹਨ। ਵਿਭਾਗ ਵਲੋਂ ਕਿਸਾਨਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਰਮਨਜੀਤ ਸਿੰਘ ਸਿੱਕੀ ਅਤੇ ਰਣਜੀਤ ਸਿੰਘ ਰਾਣਾ ਨੇ ਪਿੰਡ ਖੇਲਾ ਵਿਖੇ ਸਵ. ਜਤਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤ... ਅਗਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫਤਰ ਤਰਨ ਤਾਰਨ, ਖਡੂਰ ਸਾਹਿਬ ਅਤੇ ਪੱਟੀ ਵਿਖੇ 19 ਤੋਂ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ-ਮਨਦੀਪ...
Ad Position 24