ਘਰ ਦੀ ਭੰਨਤੋੜ ਕਰਨ ਅਤੇ ਨਕਦੀ ਚੋਰੀ ਕਰਨ ’ਤੇ ਮਾਮਲਾ ਦਰਜ
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਲੜਕੀ ਵਲੋਂ ਪ੍ਰੇਮ ਵਿਆਹ ਕਰਵਾਉਣ ’ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਲੜਕੇ ਦੇ ਘਰ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਪ੍ਰਤਾਪ ਸਿੰਘ ਪੁੱਤਰ ਬਾਉ ਰਾਮ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਵੱਡੇ ਲੜਕੇ ਅਜੇ ਸਿੰਘ ਦਾ ਕਿਰਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਕੁਮਾਰ ਵਾਸੀ ਇਬਰਾਹਿਮਵਾਲ ਜ਼ਿਲ੍ਹਾ ਕਪੂਰਥਲਾ ਨਾਲ ਪ੍ਰੇਮ ਸੰਬੰਧ ਸਨ, ਜਿਨ੍ਹਾਂ ਨੇ 29 ਸਤੰਬਰ ਨੂੰ ਵਿਆਹ ਕਰਵਾ ਲਿਆ ਹੈ।
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਇਕ ਲੜਕੀ ਵਲੋਂ ਪ੍ਰੇਮ ਵਿਆਹ ਕਰਵਾਉਣ ’ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਲੜਕੇ ਦੇ ਘਰ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ 7 ਵਿਅਕਤੀਆਂ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਗੋਇੰਦਵਾਲ ਵਿਖੇ ਪ੍ਰਤਾਪ ਸਿੰਘ ਪੁੱਤਰ ਬਾਉ ਰਾਮ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੇ ਵੱਡੇ ਲੜਕੇ ਅਜੇ ਸਿੰਘ ਦਾ ਕਿਰਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਉਰਫ ਸੁਖਵਿੰਦਰ ਕੁਮਾਰ ਵਾਸੀ ਇਬਰਾਹਿਮਵਾਲ ਜ਼ਿਲ੍ਹਾ ਕਪੂਰਥਲਾ ਨਾਲ ਪ੍ਰੇਮ ਸੰਬੰਧ ਸਨ, ਜਿਨ੍ਹਾਂ ਨੇ 29 ਸਤੰਬਰ ਨੂੰ ਵਿਆਹ ਕਰਵਾ ਲਿਆ ਹੈ। ਉਸਦੀ ਭਰਜਾਈ ਬਲਜੀਤ ਕੌਰ ਦਾ ਉਸ ਨੂੰ ਫੋਨ ਆਇਆ ਜਿਸ ਨੇ ਦੱਸਿਆ ਕਿ 20-25 ਵਿਅਕਤੀ ਜੋ ਆਪਣੇ ਆਪ ਨੂੰ ਕਿਰਨਦੀਪ ਕੌਰ ਦੇ ਭਰਾ ਅਤੇ ਰਿਸ਼ਤੇਦਾਰ ਦੱਸ ਰਹੇ ਸਨ, ਤੁਹਾਡੇ ਘਰ ਦਾ ਤਾਲਾ ਤੋੜ ਕੇ ਤੁਹਾਡੇ ਘਰ ਵਿਚ ਦਾਖਲ ਹੋ ਕੇ ਘਰ ਦੀ ਭੰਨਤੋੜ ਕੀਤੀ ਹੈ ਅਤੇ ਤੁਹਾਡੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਚਲੇ ਗਏ ਹਨ। ਪ੍ਰਤਾਪ ਸਿੰਘ ਨੇ ਦੱਸਿਆ ਕਿ 2 ਲੱਖ ਦੀ 35 ਹਜ਼ਾਰ ਰੁਪਏ ਚੋਰੀ ਵੀ ਹੋਏ ਗਏ ਹਨ। ਜਾਂਚ ਅਧਿਕਾਰੀ ਏ.ਐੱਸ.ਆਈ.ਅਰਜਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਕਿਰਨਦੀਪ ਕੌਰ ਦੇ 2 ਭਰਾਵਾਂ, ਸੁਰਜੀਤ ਸਿੰਘ, ਘੁੱਕ ਮੈਂਬਰ ਦਾ ਭਤੀਜਾ, ਬਿੱਕਾ, ਘੁੱਕ, ਗੋਪੀ ਪੁੱਤਰ ਮਿੱਠੂ, ਰਾਂਝਾ, ਮਿਰਜਾ ਵਾਸੀਅਨ ਗੋਇੰਦਵਾਲ ਤੋਂ ਇਲਾਵਾ 20-25 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।