ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ
ਝਬਾਲ, 16 ਨਵੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ।
ਝਬਾਲ, 16 ਨਵੰਬਰ (ਸਰਬਜੀਤ ਸਿੰਘ)-ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਜੀ ਦੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮੱਘਰ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਮੌਕੇ ਦੇਸ਼ ਵਿਦੇਸ਼ ਵਿਚੋਂ ਵੱਡੀ ਗਿਣਤੀ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਜੀ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਦੌਰਾਨ ਵੱਖ-ਵੱਖ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਘਰ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਕਰਵਾਏ ਗਏ ਅੰਮ੍ਰਿਤ ਸੰਚਾਰ ਦੌਰਾਨ ਵੱਡੀ ਗਿਣਤੀ ਵਿਚ ਅੰਮ੍ਰਿਤ ਛੱਕ ਕੇ ਪ੍ਰਾਣੀ ਗੁਰੂ ਵਾਲੇ ਬਣੇ, ਜਿਨਾਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੈਨੇਜ਼ਰ ਧਰਮਿੰਦਰ ਸਿੰਘ ਮਾਣੋਚਾਲ੍ਹ, ਹੈਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ, ਬੇਅੰਤ ਸਿੰਘ, ਬਿਕਰਮਜੀਤ ਸਿੰਘ ਸੁਰ ਸਿੰਘ, ਗੁਰਜੀਤ ਸਿੰਘ ਪੰਜਵੜ੍ਹ, ਗੁਰਜੀਤ ਸਿੰਘ ਠੱਠਾ, ਲੰਗਰ ਇੰਚਾਰਜ ਬਾਬਾ ਗੁਰਪਿੰਦਰ ਸਿੰਘ ਕੋਟ, ਨਿਗਰਾਨ ਰੇਸ਼ਮ ਸਿੰਘ ਐਮਾ, ਦਿਲਬਾਗ ਸਿੰਘ ਝਬਾਲ, ਬਲਜੀਤ ਸਿੰਘ ਝਬਾਲ ਅਤੇ ਵੱਡੀ ਗਿਣਤੀ ਵਿਚ ਹੋਰ ਸੇਵਾਦਾਰ ਹਾਜ਼ਰ ਸਨ।