16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮੋਦੀਖਾਨੇ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

Ad Position 21
No active advertisement
ਅਜੀਤ ਡੈਸਕ 17-11-2026
ਪੱਟੀ, 16 ਨਵੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮੋਦੀਖਾਨੇ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਨੇ ਕਿਹਾ ਕਿ ਸ਼ਹੀਦ ਕਿਸੇ ਵੀ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਮਾਗਮ ਦੀ ਸ਼ੁਰੂਆਤ ਸੁਸਾਇਟੀ ਮੈਂਬਰਾਂ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ’ਤੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦੇਣ ਨਾਲ ਹੋਈ। ਇਸ ਉਪਰੰਤ ਮੋਦੀਖਾਨੇ ਦੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਉਨ੍ਹਾਂ ਦੀ ਯਾਦ ਨੂੰ ਸਮਰਪਿਤ ਕਵਿਤਾਵਾਂ ਪੜ੍ਹੀਆਂ। ਇਸ ਮੌਕੇ ਸੁਸਾਇਟੀ ਦੇ ਖਜ਼ਾਨਚੀ ਅਮਿਤ ਜੈਨ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਨਾਲ ਸਬੰਧਤ ਪ੍ਰੇਰਨਾਦਾਇਕ ਗਾਥਾਵਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ ਅਤੇ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸੁਸਾਇਟੀ ਵਲੋਂ ਰੈੱਡ ਕਰਾਸ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਿਊਟੀ ਪਾਰਲਰ ਸਿਖਲਾਈ ਕੋਰਸ ਦਾ 6 ਮਹੀਨਿਆਂ ਦਾ ਸੈਸ਼ਨ ਮੁਕੰਮਲ ਹੋਣ ’ਤੇ ਸਿਖਲਾਈ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ ਗਏ। ਸੁਸਾਇਟੀ ਦੇ ਜਨਰਲ ਸਕੱਤਰ ਡਾ. ਸਰਬਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸੇ ਦੌਰਾਨ ਸੁਸਾਇਟੀ ਵਲੋਂ ਪਿੰਡ ਪਨਗੋਟਾ ਵਿਖੇ ਸਥਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਯਾਦਗਾਰੀ ਪਾਰਕ ਵਿੱਚ ਵੀ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਦੇ ਬੁੱਤ ’ਤੇ ਫੁੱਲਾਂ ਦਾ ਹਾਰ ਪਾ ਕੇ ਉਨ੍ਹਾਂ ਨੂੰ ਸਿਜਦਾ ਕੀਤਾ ਗਿਆ। ਇਸ ਮੌਕੇ ਵਿਸ਼ਾਲ ਸੂਦ, ਮਾਸਟਰ ਗੁਰਵਿੰਦਰ ਸਿੰਘ ਬਰਵਾਲਾ, ਸੰਜੀਵ ਚੌਧਰੀ, ਨਿਤਿਨ ਸੂਦ, ਸੌਰਭ ਵਰਮਾ, ਕਰਨਦੀਪ ਸਿੰਘ ਗਿੱਲ, ਸਰਪੰਚ ਸਾਧਾ ਸਿੰਘ, ਬਿਊਟੀ ਪਾਰਲਰ ਸਿਖਲਾਈ ਅਧਿਆਪਕਾ ਅਮਨਦੀਪ ਕੌਰ ਅਤੇ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਨਾਨਕਸਰ ਸਠਿਆਲਾ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ 18 ਨੂੰ ਆਰੰਭ- ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਗਿਆਨੀ ਬੂਟ... ਅਗਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਨੂੰ ਜਨਰਲਾਈਜ਼ ਕਰਕੇ ਸਮੁੱਚੇ ਬਾਰਡਰ ਕੇਡਰ ਨੂੰ ਲਾਭ ਦਿੱਤਾ ਜਾਵੇ - ਮਾ. ਕੇਡਰ ਯੂਨੀਅਨ ਪੰਜਾਬ
Ad Position 24