16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁ: ਨਾਨਕਸਰ ਸਠਿਆਲਾ ਵਿਖੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ 18 ਨੂੰ ਆਰੰਭ- ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ, ਗਿਆਨੀ ਬੂਟਾ ਸਿੰਘ

ਸਠਿਆਲਾ, 16 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁ: ਨਾਨਕਸਰ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ 18 ਨੂੰ ਹੋਣਗੇ। ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਅਤੇ ਮੁੱਖ ਗਿਆਨੀ ਬੂਟਾ ਸਿੰਘ ਨੇ ਦੱਸਿਆ ਹੈ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਤਿਕਾਰ ਸਹਿਤ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਲੈਣ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 17-11-2026
ਸਠਿਆਲਾ, 16 ਨਵੰਬਰ (ਜਗੀਰ ਸਿੰਘ ਸਫਰੀ)-ਇਤਿਹਾਸਕ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁ: ਨਾਨਕਸਰ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ 18 ਨੂੰ ਹੋਣਗੇ। ਇਨ੍ਹਾਂ ਉਕਤ ਸਤਰਾਂ ਦਾ ਪ੍ਰਗਟਾਵਾ ਗੁ: ਸਾਹਿਬ ਦੇ ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਅਤੇ ਮੁੱਖ ਗਿਆਨੀ ਬੂਟਾ ਸਿੰਘ ਨੇ ਦੱਸਿਆ ਹੈ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਤਿਕਾਰ ਸਹਿਤ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਲੈਣ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 18 ਨਵੰਬਰ ਦਿਨ ਬੁੱਧਵਾਰ ਨੂੰ ਪਹਿਲੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਭੋਗ ਪਾਉਣ ਉਪਰੰਤ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਤੇ 22 ਨਵੰਬਰ ਦਿਨ ਐਤਵਾਰ ਨੂੰ ਤੀਸਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 24 ਨਵੰਬਰ ਦਿਨ ਦਿਨ ਮੰਗਲਵਾਰ ਨੂੰ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸੱਜਣਗੇ। ਪ੍ਰਧਾਨ ਗੁਰਜੀਤ ਸਿੰਘ ਬਾਰਵਾਲੇ ਨੇ ਦੱਸਿਆ ਕਿ 23 ਨਵੰਬਰ ਦਿਨ ਸੋਮਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਮੌਕੇ ਕਰਨੈਲ ਸਿੰਘ, ਕੇਵਲ ਸਿੰਘ, ਜਰਨੈਲ ਸਿੰਘ,ਅਕਾਸ਼ ਸਿੰਘ ਬੱਲ, ਹਰਜਿੰਦਰ ਸਿੰਘ ਪਿੰਟੂ, ਹਰਭਜਨ ਸਿੰਘ, ਨਿਰਮਲ ਸਿੰਘ, ਜੋਤੀ ਬੱਲ, ਜਸਵੰਤ ਸਿੰਘ, ਮਾ: ਦਿਆਲ ਸਿੰਘ, ਮਾ: ਗੁਰਚਰਨ ਸਿੰਘ, ਸੁਖਦੇਵ ਸਿੰਘ, ਗੁਰਸ਼ਰਨ ਸਿੰਘ, ਅੰਮ੍ਰਿਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖਤਰਾਏ ਖੁਰਦ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸਤਿਗੁਰੂ ਜਗਜੀਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24