16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਲੋਂ ਬਾਲ ਦਿਵਸ ਮਨਾਇਆ

ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮੰਨੋਰੰਜਕ ਅਤੇ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਸੇਂਟ ਸੋਲਜ਼ਰ ਡਿਵਾਇਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਮਨਾਏ ਬਾਲ ਦਿਵਸ ਦਾ ਦ੍ਰਿਸ਼। ਤਸਵੀਰ: ਧੂੰਦਾ 17-11-2026
ਫਤਿਆਬਾਦ, 16 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵੇਈਂਪੂਈਂ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਮੰਨੋਰੰਜਕ ਅਤੇ ਰੌਚਕ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਗੀਤਾਂ, ਡਾਂਸ ਅਤੇ ਖੇਡਾਂ ਦਾ ਖੂਬ ਆਨੰਦ ਮਾਣਿਆ। ਅਧਿਆਪਕਾਂ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ਼ੈਲੀ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸ਼ੈਲੀ ਨੇ ਇਸ ਮੌਕੇ ਤੇ ਬੱਚਿਆਂ ਨੂੰ ਕਈ ਤਰ੍ਹਾਂ ਦੇ ਤੋਹਫ਼ੇ ਵੀ ਵੰਡੇ ਗਏ। ਇਸ ਦਿਨ ਦਾ ਸਭ ਤੋਂ ਖ਼ਾਸ ਅਤੇ ਅਨਮੋਲ ਤੋਹਫ਼ਾ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਦਿੱਤਾ ਗਿਆ। ਬੱਚਿਆਂ ਨੂੰ ਵਾਹਿਗੁਰੂ ਦਾ ਨਾਮ ਜਪਣ ਅਤੇ ਸਿਮਰਨ ਕਰਨ ਲਈ ਵਿਸ਼ੇਸ਼ ਕਾਊਂਟਰ ਵੰਡੇ ਗਏ। ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ। ਮਠਿਆਈਆਂ ਵੰਡੀਆਂ ਗਈਆਂ ਅਤੇ ਇਹ ਦਿਨ ਖੁਸ਼ੀਆਂ ਭਰੀਆਂ ਯਾਦਾਂ ਨਾਲ ਸਮਾਪਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਦਾ ਪ੍ਰਤੀਕ ਬਣੀ ਭਗਵੰਤ ਮਾਨ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ ਅਗਲੀ ਖ਼ਬਰ ਪੰਜਾਬ ਦੀ ਧਰਤੀ ’ਤੇ ਠੱਗਾਂ, ਚੋਰਾਂ, ਨਸ਼ਾ ਤਸਕਰਾਂ ਅਤੇ ਲੋਕ ਵਿਰੋਧੀ ਤਾਕਤਾਂ ਦਾ ਬੋਲਬਾਲਾ - ਪੰਡੋਰੀ, ਜਵੰਦਾ, ਖ਼ਾਲਸਾ
Ad Position 24