ਪੰਜਾਬ ਵਿਚ ਵਿਕਾਸ ਅਤੇ ਲੋਕ ਭਲਾਈ ਦੀ ਨਵੀਂ ਰਾਜਨੀਤੀ ਦਾ ਪ੍ਰਤੀਕ ਬਣੀ ਭਗਵੰਤ ਮਾਨ ਸਰਕਾਰ - ਰਵਿੰਦਰ ਸਿੰਘ ਬ੍ਰਹਮਪੁਰਾ
ਪੱਟੀ, 16 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਕਾਰਜਕਾਲ ਦੌਰਾਨ ਕਈ ਅਹਿਮ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਸੂਬੇ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਸਫ਼ਲਤਾ ਉਸ ਦੇ ਇਸ਼ਤਿਹਾਰਾਂ ਜਾਂ ਦਾਅਵਿਆਂ ਨਾਲ ਨਹੀਂ, ਸਗੋਂ ਆਮ ਨਾਗਰਿਕ ਦੇ ਜੀਵਨ ਵਿਚ ਆਏ ਹਾਂ-ਪੱਖੀ ਬਦਲਾਅ ਨਾਲ ਮਾਪੀ ਜਾਂਦੀ ਹੈ।
ਸ
ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ
17-11-2026
ਪੱਟੀ, 16 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੰਜਾਬ ਦੀ ਤਰੱਕੀ, ਲੋਕਾਂ ਦੀ ਖ਼ੁਸ਼ਹਾਲੀ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਕਾਰਜਕਾਲ ਦੌਰਾਨ ਕਈ ਅਹਿਮ ਲੋਕ ਪੱਖੀ ਫ਼ੈਸਲੇ ਲਾਗੂ ਕਰਕੇ ਸੂਬੇ ਦੀ ਵਿਕਾਸ ਯਾਤਰਾ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਅਸਲ ਸਫ਼ਲਤਾ ਉਸ ਦੇ ਇਸ਼ਤਿਹਾਰਾਂ ਜਾਂ ਦਾਅਵਿਆਂ ਨਾਲ ਨਹੀਂ, ਸਗੋਂ ਆਮ ਨਾਗਰਿਕ ਦੇ ਜੀਵਨ ਵਿਚ ਆਏ ਹਾਂ-ਪੱਖੀ ਬਦਲਾਅ ਨਾਲ ਮਾਪੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਨੂੰ ਆਪਣੇ ਰੋਜ਼ਾਨਾ ਦੇ ਤਜਰਬਿਆਂ ਨਾਲ ਜੋੜ ਕੇ ਦੇਖ ਰਹੇ ਹਨ ਅਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਕੰਮਾਂ ਦਾ ਪ੍ਰਭਾਵ ਜ਼ਮੀਨੀ ਪੱਧਰ ’ਤੇ ਮਹਿਸੂਸ ਕੀਤਾ ਜਾ ਰਿਹਾ ਹੈ। ਹਲਕਾ ਪੱਟੀ ਦੇ ਵਿਕਾਸ, ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਹਰ ਪਿੰਡ ਤੱਕ ਪਹੁੰਚਾਉਣ ਲਈ ਸੰਪਰਕ ਮੁਹਿੰਮ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ।