ਕੰਚਨਪ੍ਰੀਤ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸਤਿੰਦਰ ਸਿੰਘ ਸੋਨੀ ਨੇ ਕੀਤਾ ਧੰਨਵਾਦ
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸ਼੍ਰੋਮਣੀ ਅਕਾਲੀ ਦਲ ਦੀ ਇੰਚਾਰਜ ਕੰਚਨਪ੍ਰੀਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਨੂੰ ਸੂਬਾ ਸੀਨੀ. ਮੀਤ ਪ੍ਰਧਾਨ ਬਣਾਉਣ ’ਤੇ ਤਰਨ ਤਾਰਨ ਦੇ ਕੌਂਸਲਰ ਪ੍ਰਮਿੰਦਰ ਕੌਰ ਅਤੇ ਸੀਨੀਅਰ ਅਕਾਲੀ ਆਗੂ ਸਤਿੰਦਰ ਸਿੰਘ ਸੋਨੀ ਵਲੋਂ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
ਸਤਿੰਦਰ ਸਿੰਘ ਸੋਨੀ ਅਤੇ ਕੌਂਸਲਰ ਪਰਮਿੰਦਰ ਕੌਰ
17-11-2026