16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਮੈਂਬਰ ਪੰਚਾਇਤ ਗੁਰਵੇਲ ਸਿੰਘ ਅਤੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਉਨ੍ਹਾਂ ਦੇ ਹਲਕੇ ਵਿਚ ਪੈਂਦੇ ਪਿੰਡ ਵੇਈਂਪੂਈਂ ਤੋਂ ਅਕਾਲੀ ਆਗੂ ਕਿਰਪਾ ਸਿੰਘ ਅਤੇ ਹਰਭਜਨ ਸਿੰਘ ਦੇ ਯਤਨਾਂ ਸਦਕਾ ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤ ਗੁਰਵੇਲ ਸਿੰਘ, ਕੁਲਵੰਤ ਸਿੰਘ, ਬਿਕਰਮਜੀਤ ਸਿੰਘ, ਸੁਬੇਗ ਸਿੰਘ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਮੁਹਤਬਰ ਵਿਅਕਤੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਐਸੀ ਪਾਰਟੀ ਹੈ, ਜਿਸ ਵਿਚ ਵਰਕਰ ਦਾ ਪੂਰਾ ਮਾਣ ਸਨਮਾਨ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਤਰਨ ਤਾਰਨ, 16 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦ ਉਨ੍ਹਾਂ ਦੇ ਹਲਕੇ ਵਿਚ ਪੈਂਦੇ ਪਿੰਡ ਵੇਈਂਪੂਈਂ ਤੋਂ ਅਕਾਲੀ ਆਗੂ ਕਿਰਪਾ ਸਿੰਘ ਅਤੇ ਹਰਭਜਨ ਸਿੰਘ ਦੇ ਯਤਨਾਂ ਸਦਕਾ ਪਿੰਡ ਦੇ ਮੌਜੂਦਾ ਮੈਂਬਰ ਪੰਚਾਇਤ ਗੁਰਵੇਲ ਸਿੰਘ, ਕੁਲਵੰਤ ਸਿੰਘ, ਬਿਕਰਮਜੀਤ ਸਿੰਘ, ਸੁਬੇਗ ਸਿੰਘ, ਗੁਰਭੇਜ ਸਿੰਘ, ਕੁਲਵਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਪੰਚ ਅਵਤਾਰ ਸਿੰਘ ਬਿੱਲਾ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਮੁਹਤਬਰ ਵਿਅਕਤੀਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਐਸੀ ਪਾਰਟੀ ਹੈ, ਜਿਸ ਵਿਚ ਵਰਕਰ ਦਾ ਪੂਰਾ ਮਾਣ ਸਨਮਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਵਿਚ ਪੰਜਾਬ ਦਾ ਸਰਬਪੱਖੀ ਵਿਕਾਸ ਹੋਇਆ, ਉਸ ਤੋਂ ਬਾਅਦ ਕਿਸੇ ਵੀ ਪਾਰਟੀ ਵਲੋਂ ਪੰਜਾਬ ਵਿਚ ਸਰਕਾਰ ਬਣਾਉਣ ਤੋਂ ਬਾਅਦ ਪੰਜਾਬ ਦੇ ਲੋਕਾਂ ਦੀ ਸਾਰ ਨਹੀਂ ਲਈ, ਸਿਰਫ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਲੁੱਟਣ ’ਤੇ ਵੀ ਆਪਣਾ ਸਮਾਂ ਬਿਤਾਇਆ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੀਆਂ ਜਾਣਗੀਆਂ ਅਤੇ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਲਕੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਸ ਨੂੰ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਪੂਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਨੇ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਮੁਕਾਬਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਅਵਤਾਰ ਸਿੰਘ ਬਿੱਲਾ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਵੇਈਂਪੂਈਂ ਅਤੇ ਪਿੰਡ ਜਾਮਾਰਾਏ ਤੋਂ ਕਈ ਪਰਿਵਾਰ ਅਕਾਲੀ ਦਲ ਵਿਚ ਸ਼ਾਮਿਲ
Ad Position 24