ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਦਾਦਾ-ਦਾਦੀ ਦਿਵਸ ਅਤੇ ਸਾਲਾਨਾ ਐਥਲੈਟਿਕਸ ਮੁਕਾਬਲੇ ਕਰਵਾਏ
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੁਆਰਾ ਸੰਚਾਲਿਤ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਦਾਦਾ-ਦਾਦੀ ਦਿਵਸ ਅਤੇ ਸਾਲਾਨਾ ਐਥਲੈਟਿਕਸ ਮੁਕਾਬਲੇ ਵੱਡੇ ਪੱਧਰ ’ਤੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਦਾਦਾ-ਦਾਦੀ ਦਿਵਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਪ੍ਰਤੀ ਸਤਿਕਾਰ ਦਾ ਸੁੰਦਰ ਪ੍ਰਗਟਾਵਾ ਕੀਤਾ।
ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)– ਕਲਗੀਧਰ ਟਰੱਸਟ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੁਆਰਾ ਸੰਚਾਲਿਤ ਅਕਾਲ ਅਕੈਡਮੀ ਤੇਜਾ ਸਿੰਘ ਵਾਲਾ ਵਿਖੇ ਦਾਦਾ-ਦਾਦੀ ਦਿਵਸ ਅਤੇ ਸਾਲਾਨਾ ਐਥਲੈਟਿਕਸ ਮੁਕਾਬਲੇ ਵੱਡੇ ਪੱਧਰ ’ਤੇ ਬੜੇ ਉਤਸ਼ਾਹ ਨਾਲ ਕਰਵਾਏ ਗਏ। ਦਾਦਾ-ਦਾਦੀ ਦਿਵਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਆਪਣੇ ਦਾਦਾ-ਦਾਦੀ ਅਤੇ ਨਾਨਾ-ਨਾਨੀ ਪ੍ਰਤੀ ਸਤਿਕਾਰ ਦਾ ਸੁੰਦਰ ਪ੍ਰਗਟਾਵਾ ਕੀਤਾ। ਛੋਟੇ-ਛੋਟੇ ਬੱਚਿਆਂ ਨੇ ਮਨਮੋਹਕ ਗੀਤ ਅਤੇ ਕੋਰੀਓਗ੍ਰਾਫੀਆਂ ਪੇਸ਼ ਕਰਕੇ ਬਜ਼ੁਰਗਾਂ ਦੀ ਹਾਜ਼ਰੀ ਵਿਚ ਆਪਣੀਆਂ ਭਾਵਨਾਵਾਂ ਸਾਂਝੀਆਂ ਕੀਤੀਆਂ, ਜਿਸ ਨਾਲ ਸਮੁੱਚਾ ਮਾਹੌਲ ਖੁਸ਼ੀ ਅਤੇ ਪਿਆਰ ਨਾਲ ਭਰ ਗਿਆ। ਸਮਾਗਮ ਵਿਚ ਸ਼ਾਮਿਲ ਬਜ਼ੁਰਗਾਂ ਨੇ ਬਹੁਤ ਸਾਰੇ ਪੁਰਾਤਨ ਸ਼ਬਦਾਂ, ਜੋ ਹੁਣ ਅਲੋਪ ਹੋ ਚੁੱਕੇ ਹਨ, ਬਾਰੇ ਚਾਨਣਾ ਪਾਇਆ ਅਤੇ ਆਪਣੇ ਜੀਵਨ ਦੇ ਤਜਰਬੇ ਬੱਚਿਆਂ ਨਾਲ ਸਾਂਝੇ ਕੀਤੇ। ਇਸ ਉਪਰੰਤ ਵਿਦਿਆਰਥੀਆਂ ਵਿਚ ਖੇਡ ਹੁਨਰ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਸਾਲਾਨਾ ਐਥਲੈਟਿਕਸ ਮੁਕਾਬਲੇ ਕਰਵਾਏ ਗਏ। ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਜਮਾਤ ਅਨੁਸਾਰ 100, 200, 400 ਅਤੇ 600 ਮੀਟਰ ਦੌੜ, ਲੰਮੀ ਦੌੜ, ਹਰਡਲ ਦੌੜ, ਰਿਲੇਅ ਦੌੜ, ਤਿੰਨ ਟੰਗੀ ਦੌੜ, ਨਿੰਬੂ-ਚਮਚਾ ਦੌੜ, ਉੱਚੀ ਛਾਲ, ਗੋਲਾ ਸੁੱਟਣਾ ਅਤੇ ਰੱਸਾਕਸ਼ੀ ਵਰਗੇ ਮੁਕਾਬਲਿਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਜੇਤੂਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕੈਡਮੀ ਦੀ ਪ੍ਰਿੰਸੀਪਲ ਮੰਜੂ ਤਲਵਾੜ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬਜ਼ੁਰਗਾਂ ਨੂੰ ਹਮੇਸ਼ਾ ਖੁਸ਼ ਰੱਖਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਤਜਰਬਿਆਂ ਸਦਕਾ ਹੀ ਅਸੀਂ ਤਰੱਕੀ ਦੇ ਰਾਹ ’ਤੇ ਅੱਗੇ ਵਧਦੇ ਹਾਂ। ਉਨ੍ਹਾਂ ਨੇ ਵਿਦਿਆਰਥੀਆਂ ਦੀ ਰਹਿਤ ਮਰਿਆਦਾ ਅਤੇ ਪਹਿਰਾਵੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਪ੍ਰੋਗਰਾਮ ਦੌਰਾਨ ਅਧਿਆਪਕ ਤਾਰਾ ਦੇਵੀ, ਮਲਕੀਤ ਕੌਰ, ਸੰਦੀਪ ਕੌਰ, ਪਲਵਿੰਦਰ ਕੌਰ, ਗੁਰਪ੍ਰੀਤ ਕੌਰ, ਪ੍ਰਵੀਨ ਕੁਮਾਰੀ, ਸ਼ਮਾ, ਹਰਪਾਲ ਸਿੰਘ, ਗੁਰਸੇਵਕ ਸਿੰਘ, ਦਲਜੀਤ ਸਿੰਘ ਸਮੇਤ ਹੋਰ ਅਧਿਆਪਕ ਵੀ ਹਾਜ਼ਰ ਸਨ। ਅੰਤ ਵਿਚ ਸਮਾਪਤੀ ਸਮਾਰੋਹ ਨਾਲ ਪ੍ਰੋਗਰਾਮ ਸੰਪੰਨ ਹੋਇਆ।