ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਫੈਸ਼ਨ ਡਿਜ਼ਾਈਨਰ ਅਤੇ ਮੇਕਅੱਪ ਆਰਟਿਸਟ ਦਾ ਮੁਫ਼ਤ ਕੋਰਸ
ਤਰਨ ਤਾਰਨ, 17 ਨਵੰਬਰ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੋੜਵੰਦ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਦੀ ਰਹਿਨੁਮਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਭਿੱਖੀਵਿੰਡ ਵਿਖੇ ਫੈਸ਼ਨ ਡਿਜ਼ਾਈਨਰ ਅਤੇ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਪੱਟੀ ਵਿਖੇ ਮੇਕਅੱਪ ਆਰਟਿਸਟ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ।
ਤਰਨ ਤਾਰਨ, 17 ਨਵੰਬਰ (ਇਕਬਾਲ ਸਿੰਘ ਸੋਢੀ)-ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਲੋੜਵੰਦ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫ਼ਤ ਕਿੱਤਾ ਮੁੱਖੀ ਕੋਰਸ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਤਰਨ ਤਾਰਨ ਦੀ ਰਹਿਨੁਮਾਈ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਪੰਜਾਬ ਹੁਨਰ ਵਿਕਾਸ ਯੋਜਨਾ ਅਧੀਨ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਭਿੱਖੀਵਿੰਡ ਵਿਖੇ ਫੈਸ਼ਨ ਡਿਜ਼ਾਈਨਰ ਅਤੇ ਪਾਰਸ ਸਪੋਰਟਸ ਅਤੇ ਐਜੂਕੇਸ਼ਨ ਸੈਂਟਰ ਪੱਟੀ ਵਿਖੇ ਮੇਕਅੱਪ ਆਰਟਿਸਟ ਦਾ ਮੁਫ਼ਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵਿਕਰਮਜੀਤ ਨੇ ਦੱਸਿਆ ਕਿ ਇਸ ਟੇਨਿੰਗ ਲਈ ਯੋਗਤਾ ਬਾਰ੍ਹਵੀਂ ਪਾਸ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਦੇ ਚਾਹਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਡੀ.ਸੀ ਦਫਤਰ ਕੰਪਲੈਕਸ ਤਰਨ ਤਾਰਨ ਵਿਖੇ ਪਹੁੰਚ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਪ੍ਰਾਪਤ ਕਰਨ ਤੋਂ ਬਾਅਦ ਸਿਖਿਆਰਥੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।