ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਭਾਰਤ ਦੇ ਵਿਕਾਸ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲਾ ਇਲਾਕੇ ਦਾ ਸਰਵੋਤਮ ਸਕੂਲ - ਲਵਕੇਸ਼ ਸੈਣੀ
ਗੋਇੰਦਵਾਲ ਸਾਹਿਬ, 17 ਨਵੰਬਰ ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਨਾਲ ਨਾਲ ਉਹਨਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸੀ।
ਗੋਇੰਦਵਾਲ ਸਾਹਿਬ, 17 ਨਵੰਬਰ ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਜਿਸਦਾ ਮਕਸਦ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਨਾਲ ਨਾਲ ਉਹਨਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਸੀ। ਇਸ ਸਲਾਨਾ ਇਨਾਮ ਵੰਡ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਲਵਕੇਸ਼ ਸੈਣੀ ਡੀ.ਐੱਸ.ਪੀ. ਸੈਪਸ਼ਲ ਬਰਾਂਚ ਅਤੇ ਕਰੀਮੀਨਲ ਇੰਟੈਲੀਜੈਂਸ ਜ਼ਿਲ੍ਹਾ ਤਰਨ ਤਾਰਨ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਵੱਖਰੇ ਰੰਗਾਂ ਨੂੰ ਪੇਸ਼ ਕਰਨ ਲਈ ‘ਵਿਰਾਸਤ-ਏ-ਪੰਜਾਬ’ ਵਿਸ਼ੇ ਅਧੀਨ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਵਿਚ ਪੰਜਾਬ ਦੇ ਸ਼ੁਰੂਆਤੀ ਦੌਰ ਤੋਂ ਲੈ ਕੇ ਅਜੌਕੇ ਯੁੱਗ ਤੱਕ ਦੇ ਸਫ਼ਰ ਨੂੰ ਬੜੀ ਸਹਿਜਤਾ ਨਾਲ ਦਰਸਾਇਆ ਗਿਆ। ਇਸ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ ਸਾਹਿਬਾਨ, ਗੁਰੂ ਅਮਰਦਾਸ ਗਰੁੱਪ ਆੱਫ ਸਕੂਲਜ਼ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਪ੍ਰੋਗਰਾਮ ਵਿਚ ਚਾਰ ਚੰਨ ਲਗਾਏ। ਇਸ ਮੌਕੇ ਡੀ.ਐੱਸ.ਪੀ. ਲਵਕੇਸ਼ ਸੈਣੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਤਿਆਰ ਕਰ ਰਿਹਾ ਹੈ, ਜੋ ਕਿ ਦੇਸ਼ ਦੀ ਤਰੱਕੀ ਲਈ ਬਹੁਤ ਜ਼ਰੂਰੀ ਹੈ ਅਤੇ ਉਹਨਾਂ ਇਹ ਵੀ ਕਿਹਾ ਕਿ ਲਗਾਤਾਰ ਸੀ.ਬੀ.ਐੱਸ.ਈ. ਬੋਰਡ ਦੀ ਪ੍ਰੀਖਿਆ ਵਿਚ ਤਰਨ ਤਾਰਨ ਜ਼ਿਲ੍ਹੇ ਵਿਚੋਂ ਮੋਹਰੀ ਰਹਿਣਾ ਮੈਨੇਜਮੈਂਟ, ਪ੍ਰਿੰਸੀਪਲ, ਅਧਿਆਪਕਾਂ ਅਤੇ ਮਾਪਿਆਂ ਦੀ ਰਲਵੀਂ ਮਿਹਨਤ ਦਾ ਨਤੀਜਾ ਹੈ। ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।