ਹਰਜਿੰਦਰ ਸਿੰਘ ਥਾਣਾ ਮੁਖੀ ਬਿਆਸ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਬਾਬਾ ਬਕਾਲਾ ਸਾਹਿਬ, 17 ਨਵੰਬਰ (ਰਾਜਨ)-ਇੱਥੇ ਸ: ਹਰਜਿੰਦਰ ਸਿੰਘ, ਬਤੌਰ ਥਾਣਾ ਮੁਖੀ ਬਿਆਸ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਹ ਅਜਨਾਲਾ ਤੋਂ ਬਲਦਕੇ ਇੱਥੇ ਪੁਜੇ ਹਨ।
ਬਾਬਾ ਬਕਾਲਾ ਸਾਹਿਬ, 17 ਨਵੰਬਰ (ਰਾਜਨ)-ਇੱਥੇ ਸ: ਹਰਜਿੰਦਰ ਸਿੰਘ, ਬਤੌਰ ਥਾਣਾ ਮੁਖੀ ਬਿਆਸ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਉਹ ਅਜਨਾਲਾ ਤੋਂ ਬਲਦਕੇ ਇੱਥੇ ਪੁਜੇ ਹਨ। ਇਸ ਮੌਕੇ ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ ਅਤੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਦਿਲਬਾਗ ਸਿੰਘ ਸ਼ੇਖ, ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ, ਹਰਦੀਪ ਸਿੰਘ ਕਾਲੇਕੇ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਜਸਬੀਰ ਸਿੰਘ ਬੱਲ ਖੱਬੇ ਰਾਜਪੂਤਾਂ, ਖਜ਼ਾਨਚੀ ਸੁਖਵਿੰਦਰ ਸਿੰਘ ਸ਼ੈਰੀ ਅਤੇ ਹੋਰ ਸਟਾਫ਼ ਹਾਜ਼ਰ ਸੀ ।