17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਾਝਾ ਜ਼ੋਨ ਦੀ ਹੋਈ ਅਹਿਮ ਇਕੱਤਰਤਾ

ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ )-ਹਲਕਾ ਮਜੀਠਾ ਦੇ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਮਰੜ੍ਹੀ ਕਲਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮਾਝਾ ਜੋਨ ਦੀ ਇੱਕ ਅਹਿਮ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਪਾਰਟੀ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਮਜੀਠਾ, 17 ਨਵੰਬਰ (ਜਗਤਾਰ ਸਿੰਘ ਸਹਿਮੀ )-ਹਲਕਾ ਮਜੀਠਾ ਦੇ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਮਰੜ੍ਹੀ ਕਲਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮਾਝਾ ਜੋਨ ਦੀ ਇੱਕ ਅਹਿਮ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੀਆਂ ਮੌਜੂਦਾ ਗਤੀਵਿਧੀਆਂ, ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਪਾਰਟੀ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਗਏ । ਇਕੱਤਰਤਾ ਵਿਚ ਮਾਝਾ ਜੋਨ ਦੇ ਇੰਚਾਰਜ ਭਾਈ ਹਰਭਜਨ ਸਿੰਘ ਤੁੱੜ, ਭਾਈ ਅਮਰਜੀਤ ਸਿੰਘ ਵੰਚਿੜੀ, ਭਾਈ ਸਵਰਨ ਸਿੰਘ ਗੋਲਡਨ ਅਤੇ ਭਾਈ ਹਰਪਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਭਾਈ ਜਸਕਰਨ ਸਿੰਘ ਰਿਆੜ, ਪੰਜਾਬ ਯੂਥ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਯੂਥ ਪ੍ਰਧਾਨ ਭਾਈ ਜੁਗਰਾਜ ਸਿੰਘ ਉਦੋਂਨੰਗਲ, ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਭਾਈ ਅਮਨਦੀਪ ਸਿੰਘ ਡੱਡੂਆਣਾ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਅਤੇ ਭਾਈ ਮਨਜਿੰਦਰ ਸਿੰਘ ਬੱਲ, ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਭਾਈ ਚਮਕੌਰ ਸਿੰਘ ਧੁੰਨ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਵਿਚ ਭਾਈ ਨਾਥਵਿੰਦਰ ਸਿੰਘ ਬਾਜਵਾ ਮਜੀਠਾ, ਹਲਕਾ ਫਤਹਿਗੜ੍ਹ ਚੂੜੀਆਂ ਤੋਂ ਭਾਈ ਜਗਰਾਜ ਸਿੰਘ ਲਾਲੇ ਨੰਗਲ, ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਭਾਈ ਮਨਵਿੰਦਰ ਸਿੰਘ ਪ੍ਰਿੰਸ, ਹਲਕਾ ਰਾਜਾਸਾਂਸੀ ਤੋਂ ਭਾਈ ਦਲਜੀਤ ਸਿੰਘ ਮਿਆਦੀਆਂ, ਹਲਕਾ ਅਟਾਰੀ ਤੋਂ ਭਾਈ ਪਰਮਜੀਤ ਸਿੰਘ ਵਾਣੀਕੇ, ਹਲਕਾ ਖਡੂਰ ਸਾਹਿਬ ਤੋਂ ਭਾਈ ਕਲਦਮਨਰੂਪ ਸਿੰਘ ਖਾਲਸਾ, ਹਲਕਾ ਜੰਡਿਆਲਾ ਗੁਰੂ ਤੋਂ ਐਡਵੋਕੇਟ ਭਾਈ ਦਿਲਸ਼ੇਰ ਸਿੰਘ, ਹਲਕਾ ਬਾਬਾ ਬਕਾਲਾ ਤੋਂ ਭਾਈ ਸਰਬਜੀਤ ਸਿੰਘ ਖਾਨਪੁਰ ਅਤੇ ਹਲਕਾ ਗੁਰਦਾਸਪੁਰ ਤੋਂ ਭਾਈ ਅਜੈਪਾਲ ਸਿੰਘ ਹਾਜ਼ਰ ਸਨ। ਮੀਟਿੰਗ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਭਾਈ ਬਲਜਿੰਦਰ ਸਿੰਘ ਬਾਜਵਾ, ਮਜੀਠਾ ਬਲਾਕ-1 ਦੇ ਪ੍ਰਧਾਨ ਭਾਈ ਕਿਰਪਾਲ ਸਿੰਘ, ਭਾਈ ਦੇਵਿੰਦਰ ਸਿੰਘ ਬੁਢਾਦੇਹ, ਭਾਈ ਜਗਦੀਪ ਸਿੰਘ ਖਾਲਸਾ, ਭਾਈ ਨਿਸ਼ਾਨ ਸਿੰਘ, ਭਾਈ ਪਪਲਪ੍ਰੀਤ ਸਿੰਘ ਜੀ ਦੇ ਮਾਤਾ ਜੀ ਮਾਤਾ ਰਣਧੀਰ ਕੌਰ ਅਤੇ ਹਲਕਾ ਮਜੀਠਾ ਦੀ ਪ੍ਰਧਾਨ ਬੀਬੀ ਪਲਵਿੰਦਰ ਕੌਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਨੇ ਪਿੰਡ ਹਮਜਾ ਤੋਂ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਅਨੇਕਾਂ ਪਰਿਵਾਰਾਂ ਨੂੰ ਕੀਤ... ਅਗਲੀ ਖ਼ਬਰ ਹਰਜਿੰਦਰ ਸਿੰਘ ਥਾਣਾ ਮੁਖੀ ਬਿਆਸ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24