17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਜੀਠੀਆ ਨੇ ਪਿੰਡ ਹਮਜਾ ਤੋਂ ਕਾਂਗਰਸ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਵਾਲੇ ਅਨੇਕਾਂ ਪਰਿਵਾਰਾਂ ਨੂੰ ਕੀਤਾ ਸਨਮਾਨਿਤ

ਮਜੀਠਾ, 17 ਨਵੰਬਰ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਹਮਜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਾਬਾ ਹਮਜਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਮੇਜਰ ਸਿੰਘ, ਬਲਵਿੰਦਰ ਸਿੰਘ, ਸੋਨੂੰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਫਿਲਿਪ ਅਤੇ ਅਭੀ ਸਿੰਘ ਸਮੇਤ ਅਨੇਕਾ ਪਰਿਵਾਰ ਕਾਂਗਰਸ ਪਾਰਟੀ ਨੂੰ ਸਦਾ ਲਈ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੂੰ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਸ਼ਾਮਲ ਕਰਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 18-11-2026
ਮਜੀਠਾ, 17 ਨਵੰਬਰ (ਮਨਿੰਦਰ ਸਿੰਘ ਸੋਖੀ)-ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਹਮਜਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਸਾਬਕਾ ਸਰਪੰਚ ਜਤਿੰਦਰਪਾਲ ਸਿੰਘ ਸਾਬਾ ਹਮਜਾ ਦੀ ਪ੍ਰੇਰਨਾ ਸਦਕਾ ਪਿੰਡ ਦੇ ਮੇਜਰ ਸਿੰਘ, ਬਲਵਿੰਦਰ ਸਿੰਘ, ਸੋਨੂੰ ਸਿੰਘ, ਪਵਨਦੀਪ ਸਿੰਘ, ਗੁਰਪ੍ਰੀਤ ਸਿੰਘ, ਫਿਲਿਪ ਅਤੇ ਅਭੀ ਸਿੰਘ ਸਮੇਤ ਅਨੇਕਾ ਪਰਿਵਾਰ ਕਾਂਗਰਸ ਪਾਰਟੀ ਨੂੰ ਸਦਾ ਲਈ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੂੰ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਸ਼ਾਮਲ ਕਰਕੇ ਸਨਮਾਨਿਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਅਫਰਾ ਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ। ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹੰਕਾਰ ਉਨ੍ਹਾਂ ਦੇ ਸਿਰ ਚੜ੍ਹ ਕੇ ਬੋਲ ਰਿਹਾ ਹੈ। ਜਿਹੜੇ ਕਿ ਦੇਸ਼ ਦੀਆਂ ਮਾਣਯੋਗ ਅਦਾਲਤਾਂ ਦੇ ਹੁਕਮਾਂ ਨੂੰ ਵੀ ਮੰਨਣ ਲਈ ਤਿਆਰ ਨਹੀਂ। ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਨੂੰ ਸਿਰਫ ਸ਼੍ਰੋਮਣੀ ਅਕਾਲੀ ਦਲ ਤੋਂ ਡਰ ਲਗ ਰਿਹਾ ਹੈ ਤਾਂ ਹੀ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਪੰਜਾਬ ਵਿਚ ਅਮਨ ਸ਼ਾਂਤੀ ਦੀ ਬਹਾਲੀ ਵਾਸਤੇ ਅਤੇ ਸੂਬੇ ਦੇ ਹਰੇਕ ਵਰਗ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਾਸਤੇ ਖੇਤਰੀ ਪਾਰਟੀ ਦਾ ਸੱਤਾ ਵਿਚ ਆਉਣਾ ਲਾਜ਼ਮੀ ਹੈ। ਇਸ ਮੌਕੇ ਮਜੀਠੀਆ ਦੇ ਨਾਲ ਗਗਨਦੀਪ ਸਿੰਘ ਭਕਨਾ ਸ਼ਿਆਸੀ ਸਕੱਤਰ, ਜਤਿੰਦਰਪਾਲ ਸਿੰਘ ਸਾਬਾ ਹਮਜਾ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਦੋਸ਼ਾਂ ਨਾਲ ਮੇਰੇ ਹੌਸਲੇ ਨਹੀਂ ਟੁੱਟ ਸਕਦੇ-ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਮਾਝਾ ਜ਼ੋਨ ਦੀ ਹੋਈ ਅਹਿਮ ਇਕੱਤਰਤਾ
Ad Position 24