ਨਾਜਾਇਜ਼ ਦੋਸ਼ਾਂ ਨਾਲ ਮੇਰੇ ਹੌਸਲੇ ਨਹੀਂ ਟੁੱਟ ਸਕਦੇ-ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਾਜਾਇਜ਼ ਦੋਸ਼ਾਂ ਅਤੇ ਅਫ਼ਵਾਹਾਂ ਨਾਲ ਉਨ੍ਹਾਂ ਦੇ ਹੌਸਲੇ ਨਹੀਂ ਟੁੱਟ ਸਕਦੇ ਅਤੇ ਉਹ ਲੋਕ ਸੇਵਾ ਦੇ ਆਪਣੇ ਰਸਤੇ ’ਤੇ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ। ਸ.
ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਾਲ ਹੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੁੱਧ ਲਗਾਏ ਜਾ ਰਹੇ ਦੋਸ਼ਾਂ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਨਾਜਾਇਜ਼ ਦੋਸ਼ਾਂ ਅਤੇ ਅਫ਼ਵਾਹਾਂ ਨਾਲ ਉਨ੍ਹਾਂ ਦੇ ਹੌਸਲੇ ਨਹੀਂ ਟੁੱਟ ਸਕਦੇ ਅਤੇ ਉਹ ਲੋਕ ਸੇਵਾ ਦੇ ਆਪਣੇ ਰਸਤੇ ’ਤੇ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ। ਸ. ਤਾਲਬਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਸੱਚਾਈ, ਸਿਧਾਂਤਾਂ ਅਤੇ ਲੋਕ ਸੇਵਾ ਨੂੰ ਪਹਿਲ ਦਿੱਤੀ ਹੈ। ਸੁਰਿੰਦਰਪਾਲ ਸਿੰਘ ਤਾਲਬਪੁਰਾ ਨੇ ਆਪਣੇ ਵਿਰੋਧੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਦੋਸ਼ ਲਗਾਉਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ. ਤਰਸੇਮ ਸਿੰਘ ਨਾਲ ਗੱਲਬਾਤ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਿਆਸਤ ਨੂੰ ਨਿੱਜੀ ਦੁਸ਼ਮਣੀ ਦਾ ਮੈਦਾਨ ਬਣਾਉਣ ਦੀ ਬਜਾਏ ਵਿਚਾਰਾਂ ਦੀ ਲੜਾਈ ਤੱਕ ਸੀਮਤ ਰੱਖਣਾ ਚਾਹੀਦਾ ਹੈ।