17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕੇਂਦਰ ਸਰਕਾਰ ਪਹਿਲੀ ਪਾਤਿਸ਼ਾਹੀ ਦੇ ਗੁਰਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ - ਗਨੀਵ ਮਜੀਠੀਆ

ਜੇਠੂਵਾਲ, 17 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਦੌਰਾਨ ਜੰਗ ਵਰਗੇ ਬਣੇ ਮਾਹੌਲ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਡੇਰਾ ਬਾਬਾ ਨਾਨਕ ਕੋਰੀਡੋਰ ਬੰਦ ਕਰ ਦਿੱਤਾ ਸੀ ਪਰ ਹੁਣ ਭਾਰਤ ਤੇ ਪਾਕਿਸਤਾਨ ਦਰਮਿਆਨ ਹਲਾਤ ਆਮ ਵਾਂਗ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਨੂੰ ਦਰਸ਼ਨ ਦੀਦਾਰੇ ਕਰਨ ਵਾਸਤੇ ਨਹੀਂ ਖੋਲ੍ਹਿਆ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਖੋਲਿਆ ਜਾਵੇ ਤਾਂ ਕਿ ਸਿੱਖ ਸੰਗਤਾਂ ਦਰਸ਼ਨ ਦੀਦਾਰ ਕਰ ਸਕਣ। ਉਕਤ ਪ੍ਰਗਟਾਵਾ ਮਜੀਠਾ ਹਲਕੇ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤਾ।

Ad Position 21
No active advertisement
ਗਨੀਵ ਕੌਰ ਮਜੀਠੀਆ ਹਲਕਾ ਵਿਧਾਇਕਾ ਮਜੀਠਾ 18-11-2026
ਜੇਠੂਵਾਲ, 17 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਭਾਰਤ ਤੇ ਪਾਕਿਸਤਾਨ ਦਰਮਿਆਨ ਦੌਰਾਨ ਜੰਗ ਵਰਗੇ ਬਣੇ ਮਾਹੌਲ ਕਰਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਡੇਰਾ ਬਾਬਾ ਨਾਨਕ ਕੋਰੀਡੋਰ ਬੰਦ ਕਰ ਦਿੱਤਾ ਸੀ ਪਰ ਹੁਣ ਭਾਰਤ ਤੇ ਪਾਕਿਸਤਾਨ ਦਰਮਿਆਨ ਹਲਾਤ ਆਮ ਵਾਂਗ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖ ਸੰਗਤਾਂ ਨੂੰ ਦਰਸ਼ਨ ਦੀਦਾਰੇ ਕਰਨ ਵਾਸਤੇ ਨਹੀਂ ਖੋਲ੍ਹਿਆ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਕੇਂਦਰ ਸਰਕਾਰ ਵਲੋਂ ਕਰਤਾਰਪੁਰ ਲਾਂਘੇ ਨੂੰ ਖੋਲਿਆ ਜਾਵੇ ਤਾਂ ਕਿ ਸਿੱਖ ਸੰਗਤਾਂ ਦਰਸ਼ਨ ਦੀਦਾਰ ਕਰ ਸਕਣ। ਉਕਤ ਪ੍ਰਗਟਾਵਾ ਮਜੀਠਾ ਹਲਕੇ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਕੀਤਾ। ਇਸ ਮੌਕੇ ਮੇਜਰ ਸ਼ਿਵਚਰਨ ਸਿੰਘ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਕੇਸ ਪ੍ਰਾਸ਼ਰ, ਸਰਪੰਚ ਗੁਰਭੇਜ ਸਿੰਘ ਸੋਨਾ, ਜਸਪਾਲ ਸਿੰਘ ਭੋਆ, ਸਰਪੰਚ ਸੁਖਦੀਪ ਸਿੰਘ ਦੀਪੀ, ਮੱਖਣ ਸਿੰਘ ਹਰੀਆਂ, ਮਨਪ੍ਰੀਤ ਸਿੰਘ ਉੱਪਲ, ਅਮਰਪਾਲ ਸਿੰਘ ਪਾਲੀ ਉਦੋਕੇ, ਸੰਦੀਪ ਸਿੰਘ ਸਾਬਕਾ ਸਰਪੰਚ ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ, ਡਾ. ਦੀਦਾਰ ਸਿੰਘ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਹੀ ਅਸਲੀ ਦੇਸ਼ ਦੇ ਨਿਰਮਾਤਾ ਹਨ - ਕੱਥੂਨੰਗਲ, ਸੱਚਰ ਅਗਲੀ ਖ਼ਬਰ ਕੁੱਕੜਾਂ ਵਾਲਾ ’ਚ ਬਿਜਲੀ ਚੰਗਿਆੜੀ ਕਾਰਨ ਇਲੈਕਟ੍ਰਾਨਿਕ ਗੋਦਾਮ ’ਚ ਭਿਆਨਕ ਅੱਗ
Ad Position 24