17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਥੇਦਾਰ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਅਤੇ ਬੀ.ਸੀ. ਵਿੰਗ ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 18-11-2026
ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਐੱਸ.ਸੀ. ਵਿੰਗ ਅਤੇ ਬੀ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ, ਕੋਰ ਕਮੇਟੀ ਮੈਂਬਰਾਂ ਅਤੇ ਪਾਰਟੀ ਦੇ ਜੁਝਾਰੂ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ । ਇਸ ਮੌਕੇ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਅਤੇ ਪਾਰਟੀ ਵਲੋਂ ਵੱਖ-ਵੱਖ ਵਿੰਗਾਂ ਦੀਆਂ ਕਮੇਟੀਆਂ ਗਠਿਤ ਕਰਕੇ ਇਕ ਹਫ਼ਤੇ ਦੇ ਅੰਦਰ ਸੂਚੀ ਸੌਂਪਣ ਲਈ ਕਿਹਾ ਗਿਆ । ਇਸ ਮੌਕੇ ਤਰਸੇਮ ਸਿੰਘ ਕਾਲੇਕੇ ਹਲਕਾ ਪ੍ਰਧਾਨ ਐੱਸ.ਸੀ. ਵਿੰਗ ਅਤੇ ਸ. ਜਸਵਿੰਦਰ ਸਿੰਘ ਖਾਲਸਾ ਖਿਲਚੀਆਂ, ਹਲਕਾ ਪ੍ਰਧਾਨ ਬੀ.ਸੀ. ਵਿੰਗ ਨੇ ਵਿਸ਼ਵਾਸ ਦਿਵਾਇਆ ਕਿ ਜਥੇ: ਜਲਾਲਉਸਮਾ ਦੀ ਅਗਵਾਈ ਹੇਠ ਪਿੰਡ-ਪਿੰਡ ਪਹੁੰਚ ਕਰਕੇ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ । ਇਸ ਮੌਕੇ ਦਿਆਲ ਸਿੰਘ ਖਿਲਚੀਆਂ, ਕੌਂਸਲਰ ਕਰਮ ਸਿੰਘ, ਬਖਸ਼ੀਸ਼ ਸਿੰਘ, ਜੋਗਿੰਦਰ ਸਿੰਘ ਜੋਧੇ, ਮੇਵਾ ਸਿੰਘ ਕਾਲੇਕੇ, ਕਰਮ ਸਿੰਘ ਕਾਲੇਕੇ, ਬਲਵਿੰਦਰ ਸਿੰਘ ਦੌਲ਼ੋ ਨੰਗਲ, ਬਖਸ਼ੀਸ਼ ਸਿੰਘ ਛਾਪਿਆਂਵਾਲੀ, ਗੁਰਵਿੰਦਰ ਸਿੰਘ ਕਾਲੇਕੇ, ਹੀਰਾ ਸਿੰਘ ਗਗੜੇਵਾਲ, ਮੰਗਲ ਸਿੰਘ ਜੋਧੇ, ਬਲਵਿੰਦਰ ਸਿੰਘ ਖਿਲਚੀਆਂ, ਪ੍ਰਧਾਨ ਗਰਦਿਆਲ ਸਿੰਘ ,ਜਸਬੀਰ ਸਿੰਘ ਵਿੱਕੂ, ਗਗਨਦੀਪ ਸਿੰਘ, ਗੁਰਮੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ ਮਦੇਪੁਰ, ਬੀਰਾ ਸਿੰਘ ਘੱਗੇ, ਸੰਦੀਪ ਸਿੰਘ, ਰਣਜੀਤ ਸਿੰਘ, ਗੁਰਨਾਮ ਸਿੰਘ ਖਿਲਚੀਆਂ, ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਨਾਗੋਕੇ, ਜੱਜ ਸਿੰਘ, ਰੇਸ਼ਮ ਸਿੰਘ ਜੋਧੇ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮਹਾਵੀਰ ਰਾਈਸ ਸ਼ੈਲਰ ਦੇ ਦਫ਼ਤਰ ’ਚ ਚੋਰੀ ਨਕਦੀ ਲੈ ਕੇ ਫ਼ਰਾਰ ਹੋਏ ਅਣਪਛਾਤੇ ਚੋਰ ਅਗਲੀ ਖ਼ਬਰ ਸੰਤ ਬਾਬਾ ਸੋਹਣ ਸਿੰਘ ਦੀ 41ਵੀਂ ਸਾਲਾਨਾ ਬਰਸੀ ’ਤੇ ਕਲੇਰ ਮਾਂਗਟ ਵਿਖੇ ਵਿਸ਼ਾਲ ਗੁਰਮਤਿ ਸਮਾਗਮ
Ad Position 24