ਜ਼ਿਲ੍ਹਾ ਤਰਨ ਤਾਰਨ ਦੇ ਇਕੱਠ ਨੇ ਪਰਗਟ ਸਿੰਘ ਨੂੰ ਕੀਤਾ ਬਾਗੋਬਾਗ
ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਦੇਖ-ਰੇਖ ਹੇਠ ਹੋਈ। ਇਸ ਵਿਸ਼ਾਲ ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਵਰਕਰਾਂ ਦੇ ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖ ਕੇ ਪ੍ਰਗਟ ਸਿੰਘ ਬੇਹੱਦ ਬਾਗੋਬਾਗ ਨਜ਼ਰ ਆਏ।
ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੀ ਦੇਖ-ਰੇਖ ਹੇਠ ਹੋਈ। ਇਸ ਵਿਸ਼ਾਲ ਮੀਟਿੰਗ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਅਤੇ ਵਰਕਰਾਂ ਦੇ ਉਤਸ਼ਾਹ ਅਤੇ ਪਾਰਟੀ ਪ੍ਰਤੀ ਸਮਰਪਣ ਨੂੰ ਵੇਖ ਕੇ ਪ੍ਰਗਟ ਸਿੰਘ ਬੇਹੱਦ ਬਾਗੋਬਾਗ ਨਜ਼ਰ ਆਏ। ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਸਮੇਤ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਰਨ ਤਾਰਨ ਵਿਚ ਕਾਂਗਰਸ ਦੀ ਮਜ਼ਬੂਤੀ ਅਤੇ ਵਰਕਰਾਂ ਦਾ ਜੋਸ਼ ਪਾਰਟੀ ਲਈ ਬਹੁਤ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਰਕਰਾਂ ਦੀ ਮਿਹਨਤ ਨੂੰ ਕਦੇ ਵੀ ਅਣਡਿੱਠਾ ਨਹੀਂ ਕੀਤਾ ਜਾਵੇਗਾ।