18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸੀ ਉਮੀਦਵਾਰਾਂ ਦੀ 10 ਦਿਨਾਂ ਅੰਦਰ ਆਏਗੀ ਪਹਿਲੀ ਸੂਚੀ - ਪਰਗਟ ਸਿੰਘ

ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਗਰਮਾਉਣ ਲੱਗ ਪਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਬੁੁੱਧਵਾਰ ਨੂੰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਮੈਰਿਟ ਦੇ ਅਧਾਰ ’ਤੇ ਹੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਹੋਵੇਗੀ।

Ad Position 21
No active advertisement
ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਗਰਮਾਉਣ ਲੱਗ ਪਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਬੁੁੱਧਵਾਰ ਨੂੰ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਮੈਰਿਟ ਦੇ ਅਧਾਰ ’ਤੇ ਹੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਹੋਵੇਗੀ। ਵਿਧਾਨ ਸਭਾ ਚੋਣਾਂ ਸੰਬੰਧੀ ਕਾਂਗਰਸ ਪਾਰਟੀ ਦੀ ਪਹਿਲੀ ਸੂਚੀ 10 ਦਿਨਾਂ ਦੇ ਅੰਦਰ–ਅੰਦਰ ਆ ਜਾਵੇਗੀ। ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਰਾਹੁਲ ਗਾਂਧੀ ਸਿੱਧੇ ਤੌਰ ’ਤੇ ਸਰਵੇਖਣ ਕਰਵਾ ਰਹੇ ਹਨ। ਪੰਜਾਬ ਅੰਦਰ ਕਾਂਗਰਸ ਪਾਰਟੀ ਦੇ ਹੱਕ ਵਿਚ ਪੂਰਾ ਮਾਹੌਲ ਬਣ ਚੁੱਕਾ ਹੈ ਅਤੇ ਬਹੁਮਤ ਨਾਲ ਅਸੀਂ ਸਰਕਾਰ ਬਣਾਵਾਂਗੇ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਕੱਟੜ ਇਮਾਨਦਾਰ ਕਹਾਉਣ ਵਾਲੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਟੀਮ ’ਤੇ ਪੰਜਾਬ ਦੇ ਖਜ਼ਾਨੇ ਵਿਚੋਂ ਲਗਪਗ 50 ਹਜ਼ਾਰ ਕਰੋੜ ਰੁਪਏ ਲੁੱਟ ਕੇ ਲਿਜਾਣ ਦੇ ਦੋਸ਼ ਲਾਉਂਦਿਆਂ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰੋਤਾਂ ਅਤੇ ਸਿਆਸੀ ਤਾਕਤ ਦੀ ਵਰਤੋਂ ਪੰਜਾਬ ਦੇ ਹਿੱਤਾਂ ਦੀ ਬਜਾਇ ਦਿੱਲੀ ਦੇ ਹਾਰੇ ਤੇ ਨਕਾਰੇ ਲੀਡਰਾਂ ਦੀ ਆਓ ਭਗਤ ਲਈ ਕੀਤੀ ਜਾ ਰਹੀ ਹੈ। ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਨਾਂਅ ਦੇ ਮੁੱਖ ਮੰਤਰੀ ਬਣ ਕੇ ਰਹਿ ਗਏ ਹਨ, ਜਦਕਿ ਅਸਲ ਵਿਚ ਪੰਜਾਬ ਦਾ ਸਿਆਸੀ ਅਤੇ ਪ੍ਰਸ਼ਾਸਨਿਕ ਸਿਸਟਮ ਦਿੱਲੀ ਵਿਚ ਬੈਠੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਦੇ ਇਸ਼ਾਰਿਆਂ ’ਤੇ ਚੱਲ ਰਿਹਾ ਹੈ। ਕੇਂਦਰ ਦੀ ਭਾਜਪਾ ਸਰਕਾਰ ’ਤੇ ਹਮਲਾ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਭਾਜਪਾ ਨੇ ਦੇਸ਼ ਵਿਚ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨੀ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਇ ਲੋਕਾਂ ਨੂੰ ਸਿਆਸੀ ਨਾਅਰਿਆਂ ਵਿਚ ਉਲਝਾ ਕੇ ਰੱਖਿਆ ਹੈ। ਪੰਜਾਬ ਨਾਲ ਕੇਂਦਰ ਦਾ ਰਵੱਈਆ ਵੀ ਹਮੇਸ਼ਾਂ ਵਿਤਕਰੇ ਵਾਲਾ ਰਿਹਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਗੱਲ ਕਰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਗੰਭੀਰਤਾ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਨਾਲ ਚੋਣ ਮੈਦਾਨ ਵਿਚ ਉਤਰੇਗੀ। ਪਾਰਟੀ ਵਿਚ ਟਿਕਟਾਂ ਦੀ ਵੰਡ ਸਿਰਫ਼ ਮੈਰਿਟ ਦੇ ਅਧਾਰ ’ਤੇ ਹੋਵੇਗੀ। ਉਨ੍ਹਾਂ ਸਮੁੱਚੀ ਜ਼ਿਲ੍ਹਾ ਤਰਨ ਤਾਰਨ ਕਾਂਗਰਸ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਪ੍ਰੈੱਸ ਸਕੱਤਰ ਮੇਘ ਸਿੰਘ ਵਲੋਂ ਰਮਨਦੀਪ ਕੌਰ ਸੇਰੋਂ ਨੂੰ ਇਸਤਰੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ’ਤੇ ਵਧਾਈਆਂ ਅਗਲੀ ਖ਼ਬਰ ਜ਼ਿਲ੍ਹਾ ਤਰਨ ਤਾਰਨ ਦੇ ਇਕੱਠ ਨੇ ਪਰਗਟ ਸਿੰਘ ਨੂੰ ਕੀਤਾ ਬਾਗੋਬਾਗ
Ad Position 24