ਮੋਦੀ ਸਰਕਾਰ ਦੀਆਂ ਸੰਵਿਧਾਨ ਬਦਲਣ ਦੀਆਂ ਕੋਝੀਆਂ ਚਾਲਾਂ ਨੂੰ ਕਮਿਊਨਿਸਟ ਬਰਦਾਸ਼ਤ ਨਹੀਂ ਕਰਨਗੇ - ਮਾੜੀਮੇਘਾ
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਕਮਿਊਨਿਸਟ ਕਦਾਚਿਤ ਬਰਦਾਸ਼ਿਤ ਨਹੀਂ ਕਰਨਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾ.
ਤਰਨ ਤਾਰਨ, 18 ਨਵੰਬਰ (ਹਰਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਬਦਲਣ ਦੀਆਂ ਚਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਨੂੰ ਕਮਿਊਨਿਸਟ ਕਦਾਚਿਤ ਬਰਦਾਸ਼ਿਤ ਨਹੀਂ ਕਰਨਗੇ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰੇਤ ਮੈਂਬਰ ਕਾ. ਪਿ੍ਥੀਪਾਲ ਸਿੰਘ ਮਾੜੀਮੇਘਾ ਨੇ 1 ਦਸੰਬਰ ਤੋਂ 3 ਦਸੰਬਰ ਤੱਕ ਜੇਲ੍ਹ ਭਰੋ ਅੰਦੋਲਨ ਦੀਆਂ ਤਿਆਰੀਆਂ ਲਈ ਸਥਾਨਕ ਬਾਠ ਰੋਡ ’ਤੇ ਬਣੇ ਦੇਸ਼ ਭਗਤ ਅਰਜਨ ਸਿੰਘ ਗੜਗੱਜ ਯਾਦਗਾਰੀ ਹਾਲ ਵਿਖੇ ਰਾਜਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਕੌਂਸਲ ਮੀਟਿੰਗ ਵਿਚ ਹਾਜ਼ਰ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ । ਮਾੜੀਮੇਘਾ ਨੇ ਕਿਹਾ ਕਿ ਸੀ.ਪੀ.ਆਈ. ਨੇ 1 ਸਤੰਬਰ ਨੂੰ ਦਿੱਲੀ ਦੇ ਰਾਮਲੀਲਾ ਗਰਾਊਂਡ ਵਿਚ ਮੋਦੀ ਦੀ ਅਗਵਾਈ ਵਾਲੀ ਫਾਸੀਵਾਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ਼ ਬਦਲਾਵ ਜਰੂਰੀ ਹੈ, ਦੇ ਨਾਅਰੇ ਹੇਠ ਇਤਿਹਾਸਕ ਰੈਲੀ ਕਰਕੇ ਜੇਲ੍ਹ ਭਰੋ ਅੰਦੋਲਨ ਦਾ ਸੱਦਾ ਦਿੱਤਾ ਸੀ । ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾ. ਦਵਿੰਦਰ ਸੋਹਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਜਿਨ੍ਹਾਂ ਵਿਚ ਸੰਵਿਧਾਨ ਬਦਲਣ, ਬੇਰੁਜ਼ਗਾਰੀ, ਗੈਂਗਸਟਰਵਾਦ, ਭਿ੍ਸ਼ਟਾਚਾਰ, ਨਸ਼ਿਆਂ ਦੇ ਬੋਲ ਬਾਲੇ, ਡਾਕੇ, ਕਤਲ, ਫਿਰੌਤੀਆਂ, ਲੁੱਟਾਂ-ਖੋਹਾਂ, ਚੋਰੀਆਂ, ਪੁਲਿਸ ਰਾਜ, ਵੋਟ ਚੋਰੀ,ਸਿਹਤ ਅਤੇ ਸਿੱਖਿਆ ਦਾ ਭੱਠਾ ਬਿਠਾਉਣ ਵਿਰੁੱਧ ਜੇਲ੍ਹ ਭਰੋ ਅੰਦੋਲਨ ਦੇ ਸੱਦੇ ਤਹਿਤ ਸਥਾਨਕ ਜਿਲ੍ਹੇ ਦੇ ਆਗੂ ਤਿੰਨ ਦਸੰਬਰ ਨੂੰ ਡਿਪਟੀ ਕਮਿਸ਼ਨਰ ਦਫਤਰ ਇਕੱਤਰ ਹੋ ਕੇ ਆਪਣੇ ਆਪ ਨੂੰ ਗਿ੍ਫ਼ਤਾਰੀਆਂ ਲਈ ਪੇਸ਼ ਕਰਨਗੇ । ਇਸ ਮੌਕੇ ਕੁਲਬੀਰ ਸਿੰਘ ਕਸੇਲ , ਬਲਜੀਤ ਸਿੰਘ ਫਤਿਆਬਾਦ , ਜੈਮਲ ਸਿੰਘ ਬਾਠ, ਪੂਰਨ ਸਿੰਘ ਮਾੜੀਮੇਘਾ, ਬਲਦੇਵ ਸਿੰਘ ਧੂੰਦਾ, ਵਿਸ਼ਾਲਦੀਪ ਵਲਟੋਹਾ, ਮੋਤਾ ਸਿੰਘ ਝਬਾਲ, ਜਸਬੀਰ ਸਿੰਘ ਜੌਣੇਕੇ, ਹਰਭਿੰਦਰ ਸਿੰਘ ਕਸੇਲ, ਸੁਖਦੇਵ ਸਿੰਘ ਚਾਹਲ, ਚਰਨ ਸਿੰਘ ਤਰਨ ਤਾਰਨ ਆਦਿ ਹਾਜ਼ਰ ਸਨ।