18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਸ਼ਾਲ ਸ੍ਰੀ ਸ਼ਿਆਮ ਸੰਕੀਰਤਨ 28 ਨੂੰ

ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)— ਸ਼੍ਰੀ ਸ਼ਿਆਮ ਮਿੱਤਰ ਮੰਡਲ ਤਰਨ ਤਾਰਨ ਵਲੋਂ ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ 28 ਨਵੰਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਸ਼੍ਰੀ ਸ਼ਿਆਮ ਸੰਕੀਰਤਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਐੱਸ. ਡੀ.

Ad Position 21
No active advertisement
ਅਜੀਤ ਡੈਸਕ 19-11-2026
ਤਰਨ ਤਾਰਨ, 18 ਨਵੰਬਰ (ਪਰਮਜੀਤ ਜੋਸ਼ੀ)— ਸ਼੍ਰੀ ਸ਼ਿਆਮ ਮਿੱਤਰ ਮੰਡਲ ਤਰਨ ਤਾਰਨ ਵਲੋਂ ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਦੇ ਸਬੰਧ ਵਿਚ 28 ਨਵੰਬਰ ਦਿਨ ਸ਼ਨੀਵਾਰ ਨੂੰ ਵਿਸ਼ਾਲ ਸ਼੍ਰੀ ਸ਼ਿਆਮ ਸੰਕੀਰਤਨ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਐੱਸ.ਡੀ. ਮਾਡਰਨ ਸਕੂਲ ਮੰਦਰ ਵਾਲਾ ਚਾਰ ਖੰਭਾ ਚੌਕ ਤਰਨ ਤਾਰਨ ਵਿਖੇ ਕਰਵਾਇਆ ਜਾਵੇਗਾ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸ਼ਿਆਮ ਭਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸੰਕੀਰਤਨ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿਚ ਵਿਸ਼ਾਲ ਸ਼ੈਲੀ ਪਟਿਆਲਾ ਵਾਲੇ ਸ਼੍ਰੀ ਸ਼ਿਆਮ ਪ੍ਰਭੂ ਜੀ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸ਼੍ਰੀ ਗਣੇਸ਼ ਵੰਦਨਾ ਵਿਨੈ ਕੁਮਾਰ ਆਸ਼ੂ ਤਰਨਤਾਰਨ ਵਾਲੇ ਵਲੋਂ ਕੀਤੀ ਜਾਵੇਗੀ। ਸ਼੍ਰੀ ਸ਼ਿਆਮ ਮਿੱਤਰ ਮੰਡਲ ਵਲੋਂ ਸਮੂਹ ਸ਼ਹਿਰ ਵਾਸੀਆਂ ਅਤੇ ਸ਼ਿਆਮ ਪ੍ਰੇਮੀਆਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਸ਼੍ਰੀ ਸ਼ਿਆਮ ਪ੍ਰਭੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਕਵਲਜੀਤ ਸਿੰਘ ਠੱਟਾ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ
Ad Position 24