18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਾਬਕਾ ਸਰਪੰਚ ਕਵਲਜੀਤ ਸਿੰਘ ਠੱਟਾ ਕਿਸਾਨ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਨਿਯੁਕਤ

ਝਬਾਲ, 18 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਬਕਾ ਸਰਪੰਚ ਕਵਲਜੀਤ ਸਿੰਘ ਠੱਟਾ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਕਾਂਗਰਸ ਪੰਜਾਬ ਦੇ ਚੇਅ.

Ad Position 21
No active advertisement
ਅਜੀਤ ਡੈਸਕ 19-11-2026
ਝਬਾਲ, 18 ਨਵੰਬਰ (ਸੁਖਦੇਵ ਸਿੰਘ)-ਕਾਂਗਰਸ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸਾਬਕਾ ਸਰਪੰਚ ਕਵਲਜੀਤ ਸਿੰਘ ਠੱਟਾ ਨੂੰ ਕਿਸਾਨ ਕਾਂਗਰਸ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਕਿਸਾਨ ਕਾਂਗਰਸ ਪੰਜਾਬ ਦੇ ਚੇਅ. ਕਿਰਨਜੀਤ ਸਿੰਘ ਸੰਧੂ ਮਿੱਠਾ ਮਾੜੀਮੇਘਾ ਵੱਲੋਂ ਉਨ੍ਹਾਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪਿਆ ਗਿਆ। ਇਸ ਮੌਕੇ ਚੇਅ. ਕਿਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਕਵਲਜੀਤ ਸਿੰਘ ਠੱਟਾ ਦੀ ਨਿਯੁਕਤੀ ਨਾਲ ਕਿਸਾਨ ਕਾਂਗਰਸ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਤਹਿਤ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਨਵ-ਨਿਯੁਕਤ ਜਨਰਲ ਸਕੱਤਰ ਕਵਲਜੀਤ ਸਿੰਘ ਠੱਟਾ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਇਸ ਮੌਕੇ ਹਰਸੁਪਨਦੀਪ ਸਿੰਘ, ਅੰਗਰੇਜ਼ ਸਿੰਘ, ਸੁਖਦੇਵ ਸਿੰਘ, ਜਸਬੀਰ ਸਿੰਘ, ਜੋਗਾ ਸਿੰਘ, ਸੁਖਦੇਵ ਸਿੰਘ, ਡਾ. ਨਿਰਵੈਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੀਪ ਤਹਿਤ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਤੇ ਲੇਖ ਮੁਕਾਬਲੇ ਅਗਲੀ ਖ਼ਬਰ ਵਿਸ਼ਾਲ ਸ੍ਰੀ ਸ਼ਿਆਮ ਸੰਕੀਰਤਨ 28 ਨੂੰ
Ad Position 24