18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪਿੰਡ ਘੜਕਾ ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਦਾ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਸਨਮਾਨ

ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ )–ਮਾਝੇ ਵਿਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਪਿੰਡ ਘੜਕਾ ਵਿਖੇ ਪਹੁੰਚੇ, ਜਿੱਥੇ ਪਿੰਡ ਦੀ ਸੰਗਤ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਬਾਬਾ ਜੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਪਿੰਡ ਘੜਕਾ ਵਿਖੇ ਸਰਪੰਚ ਮਨਜਿੰਦਰ ਸਿੰਘ ਅਤੇ ਨਗਰ ਨਿਵਾਸੀ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਨਮਾਨ ਕਰਨ ਮੌਕੇ। ਤਸਵੀਰ : ਬਲਵਿੰਦਰ ਸਿੰਘ 19-11-2026
ਚੋਹਲਾ ਸਾਹਿਬ, 18 ਨਵੰਬਰ (ਬਲਵਿੰਦਰ ਸਿੰਘ )–ਮਾਝੇ ਵਿਚ ਚੱਲ ਰਹੀ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਸੁੱਖਾ ਸਿੰਘ ਪਿੰਡ ਘੜਕਾ ਵਿਖੇ ਪਹੁੰਚੇ, ਜਿੱਥੇ ਪਿੰਡ ਦੀ ਸੰਗਤ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪਤਵੰਤੇ ਸੱਜਣਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕਰਕੇ ਬਾਬਾ ਜੀ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਨੇ ਸੰਤ ਬਾਬਾ ਸੁੱਖਾ ਸਿੰਘ ਵਲੋਂ ਧਾਰਮਿਕ ਪ੍ਰਚਾਰ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਲ 2023 ਅਤੇ 2025 ਦੌਰਾਨ ਪੰਜਾਬ ਵਿੱਚ ਆਏ ਹੜ੍ਹਾਂ ਦੀਆਂ ਮੁਸ਼ਕਿਲ ਘੜੀਆਂ ਵਿਚ ਬਾਬਾ ਜੀ ਵਲੋਂ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਕੀਤੇ ਗਏ ਉਪਰਾਲੇ ਬੇਹੱਦ ਸ਼ਲਾਘਾਯੋਗ ਹਨ। ਸਰਪੰਚ ਮਨਜਿੰਦਰ ਸਿੰਘ ਨੇ ਅੱਗੇ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਸੰਤ ਬਾਬਾ ਸੁੱਖਾ ਸਿੰਘ ਵਲੋਂ ਹਰ ਸਾਲ ਡੇਢ ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਲਈ ਕੀਤੇ ਜਾ ਰਹੇ ਉਪਰਾਲੇ ਵੀ ਸਮਾਜ ਲਈ ਪ੍ਰੇਰਨਾਦਾਇਕ ਹਨ। ਇਸ ਗੁਰਮਤਿ ਪ੍ਰਚਾਰ ਫੇਰੀ ਦੌਰਾਨ ਸੰਤ ਬਾਬਾ ਸੁੱਖਾ ਸਿੰਘ ਵਲੋਂ ਪਿੰਡ-ਪਿੰਡ ਪਹੁੰਚ ਕੇ ਸੰਗਤ ਨੂੰ ਗੁਰਮਤਿ ਦੇ ਸਿਧਾਂਤਾਂ, ਧਾਰਮਿਕ ਕਦਰਾਂ-ਕੀਮਤਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੰਗਤ ਨੂੰ ਸਮਾਜ ਦੀ ਭਲਾਈ, ਆਪਸੀ ਸਾਂਝ, ਸਹਿਯੋਗ ਅਤੇ ਮਨੁੱਖਤਾ ਦੀ ਸੇਵਾ ਲਈ ਅੱਗੇ ਆਉਣ ਵਾਸਤੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡ ਘੜਕਾ ਵਿਖੇ ਵੀ ਬਾਬਾ ਜੀ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਮਾਜ ਵਿਚ ਚੰਗੇ ਕਾਰਜਾਂ ਨੂੰ ਉਤਸ਼ਾਹਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸੁਖਦੇਵ ਸਿੰਘ, ਅੰਮ੍ਰਿਤਪਾਲ ਸਿੰਘ ਯੂ.ਕੇ., ਜਥੇਦਾਰ ਹਰੀ ਸਿੰਘ, ਜਸਵੰਤ ਸਿੰਘ, ਜਥੇਦਾਰ ਫੁੰਮਣ ਸਿੰਘ, ਕੁਲਵੰਤ ਸਿੰਘ, ਪਲਵਿੰਦਰ ਸਿੰਘ, ਜਥੇਦਾਰ ਤਰਸੇਮ ਸਿੰਘ, ਦਇਆ ਸਿੰਘ, ਜਥੇਦਾਰ ਬਾਬਰ ਸਿੰਘ, ਲੱਖਾ ਸਿੰਘ, ਕਾਬਲ ਸਿੰਘ, ਗੁਰਪ੍ਰੀਤ ਸਿੰਘ, ਬਲਦੇਵ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਚੌਥੇ ਸਾਲ ਵੀ ਅਧੂਰਾ ਰੀਗੋ ਬ੍ਰਿਜ ਭਾਜਪਾ ਦੀ ਇਕ ਹੋਰ ਵੱਡੀ ਨਾਕਾਮੀ- ਸਤਨਾਮ ਸਿੰਘ ਮਠਾੜੂ ਅਗਲੀ ਖ਼ਬਰ ਬੀਬੀ ਜਗੀਰ ਕੌਰ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣਾ ਸਹੀ ਫ਼ੈਸਲਾ - ਬਿੱਲਾ ਵੈਰੋਵਾਲ , ਗਗੜੇਵਾਲ
Ad Position 24