ਖ਼ਾਲਸਾ ਕਾਲਜ ਨੇ ਅੰਤਰ -ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਰਚਿਆ ਇਤਿਹਾਸ- ਬਣਿਆ ਓਵਰਆਲ ਚੈਂਪੀਅਨ
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ -ਕਾਲਜ ਐਥਲੈਟਿਕਸ ਟੂਰਨਾਮੈਂਟ ’ਚ ਓਵਰਆਲ ਪਹਿਲਾ ਸਥਾਨ ਹਾਸਿਲ ਕਰਕੇ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ। ਕਾਲਜ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁਲ 97 ਅੰਕ ਪ੍ਰਾਪਤ ਕੀਤੇ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੂੰ ਪਛਾੜ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ।
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ -ਕਾਲਜ ਐਥਲੈਟਿਕਸ ਟੂਰਨਾਮੈਂਟ ’ਚ ਓਵਰਆਲ ਪਹਿਲਾ ਸਥਾਨ ਹਾਸਿਲ ਕਰਕੇ ਇਤਿਹਾਸਕ ਪ੍ਰਾਪਤੀ ਦਰਜ ਕੀਤੀ ਹੈ। ਕਾਲਜ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁਲ 97 ਅੰਕ ਪ੍ਰਾਪਤ ਕੀਤੇ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੂੰ ਪਛਾੜ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪ੍ਰਾਪਤੀ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ, ਕੋਚਾਂ ਤੇ ਸਮੂਹ ਖਿਡਾਰੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਉਕਤ ਟੂਰਨਾਮੈਂਟ ਦੌਰਾਨ ਕਾਲਜ ਟੀਮ ਨੇ ਕੁਲ 25 ਤਮਗੇ ਆਪਣੇ ਨਾਮ ਕੀਤੇ, ਜਿਨ੍ਹਾਂ ’ਚ 11 ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਕਾਲਜ 97 ਅੰਕਾਂ ਨਾਲ ਓਵਰਆਲ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਬਣਿਆ ਹੈ।