19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੱਟੀ ਵਿਖੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਦਾ ਪਰਦਾਫ਼ਾਸ਼ ਤਿੰਨ ਵਿਅਕਤੀ ਗ੍ਰਿਫ਼ਤਾਰ, ਸੈਂਟਰ ਮਾਲਕ ਫ਼ਰਾਰ

ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਕਰੀਬ 4 ਦਰਜਨ ਲੋਕਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.

Ad Position 21
No active advertisement
ਪੱਟੀ ਵਿਖੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਨਸ਼ਾ ਛੁਡਾਓ ਕੇਂਦਰ ਦਾ ਪਰਦਾਫ਼ਾਸ਼ 20-11-2026
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਜ਼ਿਲ੍ਹਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦਾ ਸੇਵਨ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਕਰੀਬ 4 ਦਰਜਨ ਲੋਕਾਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ। ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਚ.ਸੀ. ਗੁਰਦੇਵ ਸਿੰਘ ਨੇ ਲੰਗਰ ਹਾਲ ਅੱਡਾ ਬੋਦਲਕੀੜੀ ਤੋਂ ਗੁਰਭੇਜ ਸਿੰਘ ਪੁੱਤਰ ਹਰਭੇਜ ਸਿੰਘ ਵਾਸੀ ਜਲਾਲਾਬਾਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਮਰਬੀਰ ਸਿੰਘ ਨੇ ਗਸ਼ਤ ਦੌਰਾਨ ਫਤਿਆਬਾਦ ਤੋਂ ਹਰਪ੍ਰੀਤ ਸਿੰਘ ਉਰਫ ਬਾਊ ਪੁੱਤਰ ਸਰਬਜੀਤ ਸਿੰਘ ਵਾਸੀ ਛਾਪੜੀ ਸਾਹਿਬ, ਗੁਰਪ੍ਰੀਤ ਸਿੰਘ ਉਰਫ ਗੋਪਾ ਪੁੱਤਰ ਨਿਰਵੈਲ ਸਿੰਘ ਵਾਸੀ ਕੰਗ ਕਲਾਂ, ਗੁਰਮੁੱਖ ਸਿੰਘ ਉਰਫ ਗੁੱਖ ਪੁੱਤਰ ਸੁੱਚਾ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ, ਬਲਵੀਰ ਸਿੰਘ ਉਰਫ ਬੀਰ ਪੁੱਤਰ ਸਵਿੰਦਰ ਸਿੰਘ ਵਾਸੀ ਮੁਹੱਲਾ ਚੰਡੀਗੜ ਫਤਿਆਬਾਦ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਹੀਰਾ ਸਿੰਘ ਨੇ ਪਿੰਡ ਬਾਗੜੀਆਂ ਦੀਆਂ ਮੜੀਆਂ ਚੋਂ ਬਲਵਿੰਦਰ ਸਿੰਘ ਉਰਫ ਲਾਡੀ ਪੁੱਤਰ ਸੁਰਜੀਤ ਸਿੰਘ, ਹਰਪ੍ਰੀਤ ਸਿੰਘ ਉਰਫ ਬੱਬਾ ਪੁੱਤਰ ਧੀਰ ਸਿੰਘ, ਅੰਗਰੇਜ ਸਿੰਘ ਉਰਫ ਜੋਧਾ ਪੁੱਤਰ ਸਤਨਾਮ ਸਿੰਘ ਵਾਸੀ ਪੱਖੋਕੇ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਕਰਮਜੀਤ ਕੌਰ ਨੇ ਪਿੰਡ ਰਸੂਲਪੁਰ ਦੀਆਂ ਮੜੀਆਂ ਚੋਂ ਬਲਜਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦੀਨੇਵਾਲ, ਗੁਰਵਿੰਦਰ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਚੁਤਾਲਾ, ਜੋਧਬੀਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਚੁਤਾਲਾ, ਰਣਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੱਲਾ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਇੰਸਪੈਕਟਰ ਕਿਰਨਪਾਲ ਕੌਰ ਨੇ ਸਮਸ਼ਾਨਘਾਟ ਕੱਚਾ ਪੱਕਾ ਤੋਂ ਰਣਜੀਤ ਸਿੰਘ ਪੁੱਤਰ ਦਿਲਬਾਗ ਸਿੰਘ, ਸਾਹਿਬ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਦਿਆਲਪੁਰ, ਸੁਖਜੀਤ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਜਮਾਲਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖੇਮਕਰਨ ਦੇ ਏ.ਐੱਸ.ਆਈ. ਦਿਲਬਾਗ ਸਿੰਘ ਨੇ ਸਮਸ਼ਾਨਘਾਟ ਖੇਮਕਰਨ ਨਜ਼ਦੀਕ ਤੋਂ ਪਿ੍ਰੰਸ ਪੁੱਤਰ ਸਤਨਾਮ ਸਿੰਘ ਵਾਸੀ ਖੇਮਕਰਨ, ਕੁਲਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਭੂਰਾ ਕਰੀਮਪੁਰਾ ਨੂੰ ਨਸ਼ਾ ਦੇ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਚ.ਸੀ. ਜਗਰੂਪ ਸਿੰਘ ਨੇ ਪੁਲਿਸ ਪਾਰਟੀ ਸਮੇਤ ਡਿਫੈਂਸ ਡਰੇਨ ਤੋਂ ਗਸ਼ਤ ਦੌਰਾਨ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਸਾਹਿਬ ਸਿੰਘ ਵਾਸੀ ਡੱਲ, ਬਲਰਾਜ ਸਿੰਘ ਉਰਫ ਬੰਟੀ ਪੁੱਤਰ ਨਿਰਮਲ ਸਿੰਘ ਵਾਸੀ ਖਾਲੜਾ, ਸੁਖਚੈਨ ਸਿੰਘ ਉਰਫ ਸੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਅਮੀਸ਼ਾਹ, ਗੁਰਲਾਲ ਸਿੰਘ ਉਰਫ ਲਾਲੂ ਪੁੱਤਰ ਲੱਖਾ ਸਿੰਘ ਵਾਸੀ ਅਮੀਸ਼ਾਹ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਆਰਜੂ ਨੇ ਡਿਫੈਂਸ ਡਰੇਨ ਮੁਗਲਚੱਕ ਤੋਂ ਅਕਾਸ਼ਦੀਪ ਸਿੰਘ ਪੁੱਤਰ ਜੈਮਲ ਸਿੰਘ, ਜਗਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਵਾਸੀਅਨ ਬਾਸਰਕੇ, ਸੁਖਮਨ ਸਿੰਘ ਪੁੱਤਰ ਹਰਚੰਦ ਸਿੰਘ ਵਾਸੀ ਡਲੀਰੀ, ਅਜੇ ਕੁਮਾਰ ਪੁੱਤਰ ਸੁਖਚੈਨ ਸਿੰਘ ਵਾਸੀ ਸਿੱਧਵਾਂ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਐੱਸ.ਆਈ. ਪਰਵਿੰਦਰ ਸਿੰਘ ਨੇ ਪਿੰਡ ਫਰੰਦੀਪੁਰ ਰੋਡ ਭਿੱਖੀਵਿੰਡ ਤੋਂ ਸੰਦੀਪ ਸ਼ਰਮਾ ਪੁੱਤਰ ਅੰਮ੍ਰਿਤਪਾਲ ਸ਼ਰਮਾ ਵਾਸੀ ਮਰਗਿੰਦਪੁਰਾ ਹਾਲ ਵਾਸੀ ਭਿੱਖੀਵਿੰਡ, ਗੁਰਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਿੱਖੀਵਿੰਡ, ਕੰਵਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮੁਗਲਚੱਕ, ਰਿੰਕੂ ਉਫਰ ਕਰਨ ਪੁੱਤਰ ਰਾਮ ਚੰਦ ਵਾਸੀ ਭਿੱਖੀਵਿੰਡ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐੱਸ.ਆਈ. ਵਰਿਆਮ ਸਿੰਘ ਨੇ ਸਮਸ਼ਾਨਘਾਟ ਵਲਟੋਹਾ ਤੋਂ ਜਗਜੀਤ ਸਿੰਘ ਪੁੱਤਰ ਸਰਬਜੀਤ ਸਿੰਘ , ਚਾਨਣ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀਅਨ ਕੋਟਲੀ ਵਿਸਾਵਾ ਸਿੰਘ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਗੁਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਡ ਕੁੱਤੀਵਾਲਾ ਨਜ਼ਦੀਕ ਸ਼ੈਲਰ ਸਭਰਾ ਨਜ਼ਦੀਕ ਨਾਕਾਬੰਦੀ ਦੌਰਾਨ ਸ਼ੱਕ ਦੇ ਅਧਾਰ ’ਤੇ ਗੁਰਜੰਟ ਸਿੰਘ ਉਰਫ ਲਾਲੀ ਪੁੱਤਰ ਲੱਖਾ ਸਿੰਘ ਵਾਸੀ ਕੁੱਤੀਵਾਲਾ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਅਤੇ 1250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਪਿੰਡ ਕਲਸ ’ਚ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਇਕੱਤਰਤਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ, ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਦਾ ਲਾਂਘਾ ਦੁਬਾਰਾ ਖੋਲ੍ਹਣਾ ਚਾਹੀਦਾ ਹੈ - ਵਿਧਾਇਕ ਧੁੰਨ
Ad Position 24