ਕਾਂਗਰਸ ਪ੍ਰਧਾਨ ਪਰਗਟ ਸਿੰਘ ਨੂੰ ਕੀਤਾ ਸਨਮਾਨਿਤ
ਝਬਾਲ, 19 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੀ ਮਜਬੂਤੀ ਲਈ ਬੀਤੇ ਦਿਨੀਂ ਤਰਨ ਤਾਰਨ ਵਿਖੇ ਕਾਂਗਰਸ ਦੀ ਹੋਈ ਮੀਟਿੰਗ ਮੌਕੇ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਇੱਥੇ ਪਹੁੰਚਣ ’ਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਦੀ ਅਗਵਾਈ ਹੇਠ ਐਡ. ਕੁਲਦੀਪ ਸਿੰਘ ਮੱਜੂਪੁਰ ਸਿੰਘ ਗਲੋਬਲ ਵਾਲਿਆਂ ਨੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ।
ਝਬਾਲ, 19 ਨਵੰਬਰ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੀ ਮਜਬੂਤੀ ਲਈ ਬੀਤੇ ਦਿਨੀਂ ਤਰਨ ਤਾਰਨ ਵਿਖੇ ਕਾਂਗਰਸ ਦੀ ਹੋਈ ਮੀਟਿੰਗ ਮੌਕੇ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦਾ ਇੱਥੇ ਪਹੁੰਚਣ ’ਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਦੀ ਅਗਵਾਈ ਹੇਠ ਐਡ. ਕੁਲਦੀਪ ਸਿੰਘ ਮੱਜੂਪੁਰ ਸਿੰਘ ਗਲੋਬਲ ਵਾਲਿਆਂ ਨੇ ਸ਼ਾਨਦਾਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ । ਇਸ ਸੰਬੰਧੀ ਝਬਾਲ ਵਿਖੇ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਐਡਵੋਕੇਟ ਕੁਲਦੀਪ ਸਿੰਘ ਮੱਜੂਪੁਰ ਨੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਦੀ ਅਗਵਾਈ ਹੇਠ ਵਰਕਰਾਂ ਦੇ ਵਫਦ ਵਲੋਂ ਪ੍ਰਗਟ ਸਿੰਘ ਨੂੰ ਸਨਮਾਨਿਤ ਕਰਦਿਆਂ ਕਾਂਗਰਸ ਪਾਰਟੀ ਨਾਲ ਚੱਟਾਨ ਵਾਂਗ ਖੜਨ ਦਾ ਵਿਸ਼ਵਾਸ ਦਵਾਇਆ ਗਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਰਿੰਦਰ ਸਿੰਘ ਸੁਰਸਿੰਘ. ਭਾਗ ਸਿੰਘ ਸੋਹਲ ਅਤੇ ਹੋਰ ਵੀ ਇਲਾਕੇ ਦੇ ਕਾਂਗਰਸੀ ਵਰਕਰ ਹਾਜ਼ਰ ਸਨ।