ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ - ਰਾਜਵਿੰਦਰ ਸਿੰਘ
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ) –ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ) –ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਸੀ. ਮੋਰਚਾ ਗੋਇੰਦਵਾਲ ਸਾਹਿਬ ਦੇ ਸਰਕਲ ਪ੍ਰਧਾਨ ਰਾਜਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪਾਰਟੀ ਵਰਕਰਾਂ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਆਪਣੀ ਜਿੱਤ ਦਰਜ ਕਰੇਗੀ।