19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

7 ਦਸੰਬਰ ਦੇ ਚੰਡੀਗੜ੍ਹ ਧਰਨੇ ਦੀਆਂ ਤਿਆਰੀਆਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਹਿਮ ਮੀਟਿੰਗ

ਤਰਨ ਤਾਰਨ, 19 ਨਵੰਬਰ (ਇਕਬਾਲ ਸਿੰਘ ਸੋਢੀ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਸੂਬਾ ਆਗੂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚੇ ਵਲੋਂ ਕੀਤੇ ਗਏ ਐਲਾਨ ਮੁਤਾਬਕ ਆਉਂਦੀ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਲਾਮਬੰਦੀ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਤਰਨ ਤਾਰਨ, 19 ਨਵੰਬਰ (ਇਕਬਾਲ ਸਿੰਘ ਸੋਢੀ)– ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੀ ਇਕ ਅਹਿਮ ਮੀਟਿੰਗ ਸੂਬਾ ਆਗੂ ਅਤੇ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਿਸਾਨ ਮਜ਼ਦੂਰ ਮੋਰਚੇ ਵਲੋਂ ਕੀਤੇ ਗਏ ਐਲਾਨ ਮੁਤਾਬਕ ਆਉਂਦੀ 7 ਦਸੰਬਰ ਨੂੰ ਚੰਡੀਗੜ੍ਹ ਵਿਖੇ ਲੱਗਣ ਵਾਲੇ ਵਿਸ਼ਾਲ ਧਰਨੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਲਾਮਬੰਦੀ ਤੇਜ਼ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਸਤਨਾਮ ਸਿੰਘ ਪੰਨੂ, ਸਕੱਤਰ ਹਰਜਿੰਦਰ ਸਿੰਘ ਸੱਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ, ਜਥੇਬੰਦੀ ਸੰਗਠਨ ਸਕੱਤਰ ਹਰਭਿੰਦਰਜੀਤ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਲੋਕਾਂ ਵਿਚ ਭਾਰੀ ਰੋਸ ਹੈ। ਆਗੂਆਂ ਨੇ ਸਪੱਸ਼ਟ ਕੀਤਾ ਕਿ 7 ਦਸੰਬਰ ਦੇ ਚੰਡੀਗੜ੍ਹ ਧਰਨੇ ਵਿਚ ਜ਼ਿਲ੍ਹਾ ਤਰਨ ਤਾਰਨ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਕਾਫ਼ਲਿਆਂ ਦੇ ਰੂਪ ਵਿਚ ਸ਼ਮੂਲੀਅਤ ਕਰਨਗੀਆਂ। ਸ਼ੰਭੂ ਬਾਰਡਰ ’ਤੇ ਚੱਲ ਰਹੇ ਮੋਰਚੇ ਦੌਰਾਨ ਕਿਸਾਨਾਂ ਦੀਆਂ ਚੋਰੀ ਹੋਈਆਂ ਟਰਾਲੀਆਂ ਅਤੇ ਹੋਰ ਕੀਮਤੀ ਸਾਮਾਨ ਦੀ ਤੁਰੰਤ ਭਾਲ ਕਰਕੇ ਵਾਪਸੀ ਕੀਤੀ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ। ਪਿੰਡਾਂ ਅਤੇ ਸ਼ਹਿਰਾਂ ਵਿੱਚ ਜਬਰੀ ਲਾਏ ਜਾ ਰਹੇ ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦੀ ਯੋਜਨਾ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣੇ ਮੀਟਰ ਹੀ ਬਹਾਲ ਰੱਖੇ ਜਾਣ। ਆਗੂਆਂ ਨੇ ਸਮੂਹ ਪਿੰਡ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਲਾਮਬੰਦ ਕਰਨ ਤਾਂ ਜੋ 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਨੂੰ ਇਤਿਹਾਸਕ ਬਣਾ ਕੇ ਸਰਕਾਰਾਂ ਨੂੰ ਝੁਕਣ ਲਈ ਮਜਬੂਰ ਕੀਤਾ ਜਾ ਸਕੇ। ਇਸ ਮੌਕੇ ਜੋਨਾ ਦੀਆਂ ਕੋਰ ਕਮੇਟੀਆਂ ਹਾਜ਼ਰ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਬਿਕਰਮ ਮਜੀਠੀਆ ਅਤੇ ਜਹਾਂਗੀਰ ਨੇ ਦਵਿੰਦਰ ਸਿੰਘ ਦੀਨੇਵਾਲ ਨਾਲ ਕੀਤਾ ਦੁੱਖ ਪ੍ਰਗਟ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਨੂੰ ਪਿੰਡਾਂ ਵਿਚ ਮਿਲ ਰਿਹਾ ਭਰਵਾਂ ਹੁੰਗਾਰਾ - ਰਾਜਵਿੰਦਰ ਸਿੰਘ
Ad Position 24