ਬਿਕਰਮ ਮਜੀਠੀਆ ਅਤੇ ਜਹਾਂਗੀਰ ਨੇ ਦਵਿੰਦਰ ਸਿੰਘ ਦੀਨੇਵਾਲ ਨਾਲ ਕੀਤਾ ਦੁੱਖ ਪ੍ਰਗਟ
ਤਰਨ ਤਾਰਨ, 19 ਨਵੰਬਰ (ਹਰਿੰਦਰ ਸਿੰਘ)—ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਦੀਨੇਵਾਲ ਵਿਖੇ ਦਵਿੰਦਰ ਸਿੰਘ ਦੀਨੇਵਾਲ ਦੇ ਪਿਤਾ ਸਰਪੰਚ ਜਤਿੰਦਰ ਸਿੰਘ ਟੋਨੀ ਦੇ ਤਾਇਆ ਅਤੇ ਰੇਸ਼ਮ ਸਿੰਘ ਭੁੱਲਰ ਦੇ ਸਹੁਰਾ ਸਰਪੰਚ ਗੁਰਦਿਆਲ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੇ ਦਿਹਾਂਤ ’ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਵਿਸ਼ੇਸ਼ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮਜੀਠੀਆ ਅਤੇ ਜਹਾਂਗੀਰ ਨੇ ਕਿਹਾ ਕਿ ਸਰਪੰਚ ਗੁਰਦਿਆਲ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਅਜੀਤ ਡੈਸਕ
20-11-2026