ਬ੍ਰਿਟਿਸ਼ ਵਿਕਟੋਰੀਆ ਸਕੂਲ ਗੋਇੰਦਵਾਲ ਸਾਹਿਬ ਸਾਲਾਨਾ ਇਨਾਮ ਵੰਡ ਸਮਾਗਮ ਦਾ ਸ਼ਾਨਦਾਰ ਕਰਵਾਇਆ
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ 7ਵੇਂ ਸਥਾਪਨਾ ਦਿਵਸ ਮੌਕੇ ਸਲਾਨਾ ਇਨਾਮ ਵੰਡ ਸਮਾਗਮ ‘ਹਰਟ ਐਂਡ ਬਾਈਟ ਇੰਮੋਸ਼ਨਸ ਟੂ ਏ. ਆਈ’ ਦੇ ਬੈਨਰ ਹੇਠ ਕੀਤਾ ਗਿਆ।
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ) ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬ੍ਰਿਟਿਸ਼ ਵਿਕਟੋਰੀਆ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਦੇ 7ਵੇਂ ਸਥਾਪਨਾ ਦਿਵਸ ਮੌਕੇ ਸਲਾਨਾ ਇਨਾਮ ਵੰਡ ਸਮਾਗਮ ‘ਹਰਟ ਐਂਡ ਬਾਈਟ ਇੰਮੋਸ਼ਨਸ ਟੂ ਏ.ਆਈ’ ਦੇ ਬੈਨਰ ਹੇਠ ਕੀਤਾ ਗਿਆ। ਸਮਾਗਮ ਦਾ ਆਗਾਜ਼ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ, ਪ੍ਰਧਾਨ ਅਰਸ਼ਦੀਪ ਸਿੰਘ, ਐੱਮ.ਡੀ ਸਾਹਿਲ ਪੱਬੀ, ਪ੍ਰਿੰਸੀਪਲ ਮੈਡਮ ਕੋਮਲ ਸ਼ਰਮਾ ਵਲੋ ਸ਼ਮਾ ਰੋਸ਼ਨ ਕਰਕੇ ਕੀਤਾ ਗਿਆ। ਉਪਰੰਤ ਬੱਚਿਆਂ ਦੁਆਰਾ ਰਸਭਿੰਨੇ ਸ਼ਬਦ ਗਾਇਨ ਰਾਹੀਂ ਪ੍ਰਮਾਤਮਾ ਦਾ ਓਟ-ਆਸਰਾ ਲਿਆ ਗਿਆ। ਨਾਟਕ ‘ਹਨੇਰੇ ਤੋਂ ਚਾਨਣ ਵੱਲ’ ਦੀ ਪੇਸ਼ਕਾਰੀ ਰਾਹੀਂ ਵਿਦਿਆਰਥੀਆਂ ਨੇ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ, ਨਸ਼ਿਆਂ ਦੇ ਵਧ ਰਹੇ ਰੁਝਾਨ, ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਬਾਖੂਬੀ ਪੇਸ਼ ਕੀਤਾ ਅਤੇ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦੀ ਸਹਾਇਤਾ ਨਾਲ ਆਧੁਨਿਕ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਦਾ ਸੁਨੇਹਾ ਦਿੱਤਾ ਗਿਆ। ਵਿਦਿਆਰਥੀਆਂ ਨੇ ਗਤਕਾ, ਗਿੱਧਾ, ਭੰਗੜਾ ਅਤੇ ਹੋਰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਨੇਜਮੈਂਟ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਛਿੰਦਰਪਾਲ ਸਿੰਘ , ਪ੍ਰਧਾਨ ਅਰਸ਼ਦੀਪ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸਾਹਿਲ ਪੱਬੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅਖੀਰ ਸੰਸਥਾ ਦੇ ਮੁੱਖ ਅਧਿਆਪਕਾ ਮੈਡਮ ਕੋਮਲ ਸ਼ਰਮਾ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਅਧਿਆਪਕ ਗੁਰਜਿੰਦਰ ਸਿੰਘ ਰੰਧਾਵਾ, ਗਾਰਗੀ ਜੈਸਵਾਲ , ਭੂਮਿਕਾ ਰਾਵਲਾ ਅਤੇ ਵਿਦਿਆਰਥਣ ਸੁਖਮਨ ਕੌਰ, ਹਰਨੂਰ ਕੌਰ ਅਤੇ ਮਨਦੀਪ ਕੌਰ ਨੇ ਬਾਖੂਬੀ ਨਿਭਾਈ।ਸਮਾਗਮ ਉਤਸ਼ਾਹ, ਖੁਸ਼ੀ ਅਤੇ ਯਾਦਗਾਰੀ ਪਲਾਂ ਨਾਲ ਸੰਪੰਨ ਹੋਇਆ।