ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਰਾਜ ਪੱਧਰੀ ਭੰਗੜੇ ਵਿਚ ਪਹਿਲੇ ਸਥਾਨ ’ਤੇ ਰਹੇ
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਅੰਤਰ-ਜ਼ਿਲ੍ਹਾ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਭਿਆਚਾਰਕ ਪ੍ਰੋਗਰਾਮ ਭੰਗੜੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ‘ਫਿਊਜ਼ਨ-2026’ ਇਕ ਰਾਜ ਪੱਧਰ ਦਾ ਪ੍ਰੋਗਰਾਮ ਸੀ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ।
ਪ
ਪ੍ਰੀਖਿਆ ਦੇ ਪ੍ਰਬੰਧਾਂ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੰਗਤ ਸਿੰਘ। ਤਸਵੀਰ–ਲਵਲੀ
20-11-2026
ਗੋਇੰਦਵਾਲ ਸਾਹਿਬ, 19 ਨਵੰਬਰ (ਸਕੱਤਰ ਸਿੰਘ ਅਟਵਾਲ)– ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਲਈ ਇਹ ਬੜੇ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਨੇ ਅੰਮ੍ਰਿਤਸਰ ਕਾਲਜ ਆਫ਼ ਇੰਜੀਨੀਅਰਿੰਗ ਸ੍ਰੀ ਅਮ੍ਰਿਤਸਰ ਸਾਹਿਬ ਵਿਖੇ ਕਰਵਾਏ ਗਏ ਅੰਤਰ-ਜ਼ਿਲ੍ਹਾ ਪ੍ਰੋਗਰਾਮ ‘ਫਿਊਜ਼ਨ-2026’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੱਭਿਆਚਾਰਕ ਪ੍ਰੋਗਰਾਮ ਭੰਗੜੇ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ‘ਫਿਊਜ਼ਨ-2026’ ਇਕ ਰਾਜ ਪੱਧਰ ਦਾ ਪ੍ਰੋਗਰਾਮ ਸੀ, ਜਿਸ ਵਿਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਸੱਭਿਆਚਾਰਕ ਵਿਰਸੇ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਇਸ ਮੁਕਾਬਲੇ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਆਪਣੇ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਰਾਹੀਂ ਪੰਜਾਬੀ ਸੱਭਿਆਚਾਰ ਦੀ ਖ਼ੂਬਸੂਰਤੀ ਅਤੇ ਆਪਣੀ ਕਲਾ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕ ਗੁਰਵਿੰਦਰ ਸਿੰਘ ਅਤੇ ਰਾਜਬੀਰ ਕੌਰ ਦੀ ਸਹੀ ਸੇਧ ਸਦਕਾ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਨ ਵਿਚ ਅਹਿਮ ਭੂਮਿਕਾ ਨਿਭਾਈ। ਇਸ ਪ੍ਰੋਗਰਾਮ ਵਿਚ ਬਲਵਿੰਦਰ ਕੌਰ, ਪ੍ਰਿੰਸੀਪਲ ਬੀ.ਡੀ.ਐੱਸ. ਡੇਅ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਕਾਲਜ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਵੀ ਇਸ ਮੌਕੇ ਮੌਜੂਦ ਸਨ। ਅਜਿਹੇ ਸੱਭਿਆਚਾਰਕ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਨਿਖਾਰਨ ਦੇ ਨਾਲ-ਨਾਲ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਪ੍ਰਿੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ।